BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਵਿਦਿਆਾਰਥੀਆਂ ਲਈ ਗੈਸਟ ਲੈਕਚਰ ਕਰਵਾਇਆ ਗਿਆ

ਜਲੰਧਰ 26 ਅਪ੍ਰੈਲ (ਬਿਊਰੋ)- ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੋਸਟ ਗ੍ਰੈਜੂਏਟ ਵਿਭਾਗ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਲੋਂ ਇਕ ਫੈਕਲਟੀ ਅਤੇ ਐਮ.ਐਸ.ਸੀ. (ਆਈ.ਟੀ.) ਅਤੇ ਐਮ.ਐਸ.ਸੀ. (ਕੰਪਿਊਟਰ ਸਾਇੰਸ) ਦੇ ਵਿਦਿਆਾਰਥੀਆਂ ਲਈ ਗੈਸਟ ਲੈਕਚਰ ਕਰਵਾਇਆ ਗਿਆ। ਡਾ. ਗੁਰਵਿੰਦਰ ਸਿੰਘ ਕੰਪਿਊਟਰ ਸਾਇੰਸ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ “ਬਿੱਗ ਡਾਟਾ ਐਂਡ ਕਲਾਊਡ ਕੰਪਿਊਟਿੰਗ” ਵਿਸ਼ੇ ਉੱਪਰ ਲੈਕਚਰ ਦਿੱਤਾ। ਬਹੁਤ ਹੀ ਵਿਸਥਾਰ ਸਹਿਤ ਉਨ੍ਹਾਂ ਇਸ ਵਿਸ਼ੇ ਉਪਰ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਦੱਸਿਆ ਕਿ ਇਹ ਆਧੁਨਿਕ ਖੋਜ ਏਰੀਆ ਹੈ ਜਿਸ ਵਿਚ ਬਹੁਤ ਸਾਰਾ ਕੰਮ ਹੋ ਰਿਹਾ ਹੈ ਤੇ ਹੋਰ ਸਕਦਾ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਪ੍ਰੋ. ਮਨੋਹਰ ਸਿੰਘ ਮੁਖੀ ਕੰਪਿਊਟਰ ਸਾਇੰਸ ਵਿਭਾਗ ਨੇ ਮੁੱਖ ਵਕਤਾ ਨੂੰ ਫੁੱਲਾ ਦਾ ਗੁਲਦਸਤਾ ਦੇ ਕੇ ਜੀ ਆਇਆ ਆਖਿਆ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਵਿਸ਼ੇ ਨੂੰ ਬੜੀ ਦਿਲਚਸਪੀ ਤੇ ਮਿਹਨਤ ਨਾਲ ਪੜ੍ਹਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਸੀਨੀਅਰ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ।

No comments: