BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਅੰਗਹੀਣ ਸਿਖਿਆਰਥੀਆਂ ਲਈ ਮੁਫ਼ਤ ਕੰਪਿਊਟਰ ਕੋਰਸ ਸ਼ੁਰੂ

ਵਧੀਕ ਡਿਪਟੀ ਕਮਿਸ਼ਨਰ ਨੇ ਕੰਪਿਊਟਰ ਟੇ੍ਰਨਿੰਗ ਸੈਂਟਰ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 5 ਅਪ੍ਰੈਲ (ਤਰਸੇਮ ਦੀਵਾਨਾ)-
ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਅੱਜ ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ ਵਿਖੇ ਕੰਪਿਊਟਰ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਕੀਤਾ। ਇਸ ਉਦਘਾਟਨ ਨਾਲ ਅੰਗਹੀਣ ਸਿਖਿਆਰਥੀਆਂ ਨੂੰ ਹੁਣ ਮੁਫ਼ਤ ਕੰਪਿਊਟਰ ਕੋਰਸ ਕਰਵਾਏ ਜਾਣਗੇ, ਤਾਂ ਜੋ ਉਹ ਆਪਣੇ ਪੈਰਾਂ 'ਤੇ ਖੜੇ ਹੋ ਸਕਣ। ਇਸ ਮੌਕੇ ਸ੍ਰੀ ਚਾਬਾ ਨੇ ਕਿਹਾ ਕਿ ਕੰਪਿਊਟਰ ਨੈਟਵਰਕ ਨਾਲ ਜੁੜਕੇ ਹਰੇਕ ਵਿਅਕਤੀ ਜਿੱਤ ਦੀਆਂ ਬੁਲੰਦੀਆਂ 'ਤੇ ਪੁੱਜ ਸਕਦਾ ਹੈ। ਉਨਾਂ ਅੰਗਹੀਣ ਸਿਖਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਸ ਸੰਸਥਾ ਵਲੋਂ ਕਰਵਾਏ ਜਾ ਰਹੇ ਕੋਰਸ ਦਾ ਵੱਧ ਤੋਂ ਵੱਧ ਲਾਹਾ ਲੈਣ। ਸ੍ਰੀ ਚਾਬਾ ਨੇ ਕਿਹਾ ਕਿ ਇਹ ਕੋਰਸ ਅੰਗਹੀਣ ਸਿਖਿਆਰਥੀਆਂ ਨੂੰ ਮੁਫ਼ਤ ਕਰਵਾਏ ਜਾਦੇ ਹਨ ਅਤੇ ਮਨੁੱਖੀ ਵਸੀਲੇ ਮੰਤਰਾਲਾ, ਭਾਰਤ ਸਰਕਾਰ ਦੀ ਨੀਤੀ ਤਹਿਤ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਹਨ। ਉਨਾਂ ਕਿਹਾ ਕਿ ਇਸ ਸੰਸਥਾ ਤੋਂ ਜੋ ਵੀ ਵਿਦਿਆਰਥੀ ਕੋਰਸ ਕਰਕੇ ਜਾਂਦੇ ਂਹਨ, ਉਹ ਇਸ ਕੋਰਸ ਦੀ ਸਹਾਇਤਾ ਨਾਲ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਇਵੇਟ ਸੈਕਟਰ ਵਿਚ ਨੌਕਰੀ ਕਰਨ ਦੇ ਯੋਗ ਹੋ ਜਾਂਦੇ ਹਨ। ਉਨਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲੇ ਦੇ 40 ਫੀਸਦੀ ਜਾਂ ਇਸ ਤੋਂ ਵੱਧ ਅੰਗਹੀਣਤਾ ਵਾਲੇ ਲੜਕੇ-ਲੜਕੀਆਂ ਇਸ ਸੰਸਥਾ ਨਾਲ ਸੰਪਰਕ ਕਰਕੇ ਇਸ ਕੋਰਸ ਦਾ ਲਾਭ ਲੈ ਸਕਦੇ ਹਨ। ਜਿਕਰਯੋਗ ਹੈ ਕਿ ਇਹ ਉਦਘਾਟਨੀ ਸਮਾਰੋਹ ਸਰਕਾਰੀ ਪੋਲੀਟੈਕਨੀਕਲ ਕਾਲਜ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਜ਼ਿਲਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ, ਪਿ੍ਰੰਸੀਪਲ ਸਰਕਾਰੀ ਪੋਲੀਟੈਕਨੀਕਲ ਕਾਲਜ ਸ੍ਰੀਮਤੀ ਰਚਨਾ ਕੌਰ, ਸ੍ਰੀ੍ਰਮਤੀ ਆਸ਼ਾ ਰਾਣੀ, ਪੋ੍ਰਫੈਸਰ ਬਹਾਦਰ ਸਿੰਘ ਅਤੇ ਪ੍ਰੋੋਫੈੈਸਰ ਪਰਮਜੀਤ ਸਿੱਧੂ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

No comments: