BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਅਕਾਲੀ ਆਗੂਆ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਬਣੇ ਇਤਿਹਾਸਕ ਪਿਆਓ ਨੂੰ ਢਾਉਣ ਦੀ ਸਖਤ ਸ਼ਬਦਾਂ ਵਿੱਚ ਕੀਤੀ ਨਿੰਦਾ

ਗੱਗੋਮਾਹਲ 11 ਅਪ੍ਰੈਲ (ਰਜਿੰਦਰ ਭਗਤ/ਡਿੰਪਲ ਢਿੱਲੋ) ਸ੍ਰੌਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ, ਨਗਰ ਕੌਂਸਲ ਰਮਦਾਸ ਦੇ ਸੀਨੀਅਰ ਮੀਤ ਪ੍ਰਧਾਨ ਤੇ ਕੌਂਸਲਰ ਇੰਦਰਜੀਤ ਸਿੰਘ ਰੰਧਾਵਾ ਨੇ ਸਾਂਝੇ ਤੌਰ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਆਖਿਆ ਕਿ ਜੋ ਆਮ ਆਦਮੀ ਪਾਰਟੀ ਦੇ ਕਾਂਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵੱਲੋਂ੍ਹ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਬਣੇ ਇਤਿਹਾਸਕ ਪਿਆਓ ਨੂੰ ਢਾਉਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ  ਜਿਸ ਤਰ੍ਹਾਂ ਇੰਦਰਾ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਹਮਲਾ ਕੀਤਾ ਸੀ ਉਸੇ ਤਰ੍ਹਾਂ ਹੁਣ ਕੇਜਰੀਵਾਲ ਨੇ ਵੀ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਪਿਆਓ ਨੂੰ ਢਾਹ ਕੇ ਕੀਤਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕੇਜਰੀਵਾਲ ਦੀਆਂ ਸਭ ਚਾਲਾ ਨੂੰ ਸਮਝ ਗਏ ਹਨ ਅਤੇ ਇਹ ਇਨ੍ਹਾਂ ਨੂੰ ਕਦੇ ਮੁੰਹ ਨਹੀ ਲਾਉਣਗੇ। ਉਨ੍ਹਾਂ ਨੇ ਆਖਿਆ ਕਿ ਅਕਾਲੀ ਭਾਜਪਾ ਸਰਕਾਰ ਨੇ ਜੋ ਪੰਜਾਬ ਦਾ ਵਿਕਾਸ ਕੀਤਾ ਹੈ ਲੋਕ ਉਸ ਨੂੰ ਕਦੇ ਭੁੱਲ ਨਹੀ ਸਕਦੇ ਅਤੇ ਆਉਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਭਾਜਪਾ ਦੀ ਮੁੜ ਸਰਕਾਰ ਬਣਾਉਣਗੇ। ਕੌਂਸਲਰ ਤਰਿੰਦਰਸ਼ੇਰ ਸਿੰਘ, ਨੰਬਰਦਾਰ ਕਰਨਬੀਰ ਸਿੰਘ, ਪ੍ਰਧਾਨ ਗੁਰਵਿੰਦਰ ਸਿੰਘ ਸੋਨਾ, ਨੰਬਰਦਾਰ ਬਿਕਰਮਜੀਤ ਸਿੰਘ, ਡਾ. ਜਸਬੀਰ ਸਿੰਘ ਪੰਜਾਬ ਵਾਲਾ, ਕੰਵਲਜੀਤ ਸਿੰਘ ਗਿੱਲ, ਮਲਵਿੰਦਰ ਸਿੰਘ, ਫੌਜੀ ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਮਾਹਲਾ, ਅਤੁਲ ਸ਼ਰਮਾ, ਕੌਂਸਲਰ ਹਰਜੀਤ ਸਿੰਘ, ਕੇਵਲ ਕੁਮਾਰ, ਜਗਜੀਤ ਸਿੰਘ, ਕੌਂਸਲਰ ਜੋਗਿੰਦਰਪਾਲ ਆਦਿ ਮੋਜੂਦ ਸਨ।

No comments: