BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਿੱਖਿਆ ਵਿਭਾਗ ਦੇ ਦਫਤਰਾਂ ਵਿਚ 12 ਸਾਲਾਂ ਤੋਂ ਕੰਮ ਕਰਦੇ ਕਰਮਚਾਰੀਆਂ ਨੇ ਕੈਬਿਨੇਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਲੋਕਲ ਬਾਡੀ ਪੰਜਾਬ ਨੂੰ ਦਿੱਤਾ ਮੰਗ ਪੱਤਰ

ਸਰਵ ਸਿੱਖਿਆ ਅਭਿਆਨਫ਼ਰਮਸਾ ਦੇ ਕਰਮਚਾਰੀ ਕੈਬਿਨੇਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਲੋਕਲ ਬਾਡੀ ਪੰਜਾਬ ਨੂੰ ਮੰਗ ਪੱਤਰ ਦਿੰਦੇ ਹੋਏ।
ਅੰਮ੍ਰਿਤਸਰ 17 ਮਈ (ਕੁਲਬੀਰ ਸਿੰਘ ਢਿੱਲੋਂ)- ਸਰਵ ਸਿੱਖਿਆ ਅਭਿਆਨਫ਼ਰਮਸਾ ਦਫਤਰੀ ਕਰਮਚਾਰੀਆਂ ਨੇ ਆਪਣੀਆਂ ਜ਼ਾਇਜ਼ ਤੇ ਹੱਕੀ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਧਾਨ ਵਿਕਾਸ ਕੁਮਾਰ ਦੀ ਪ੍ਰਧਾਨਗੀ ਹੇਠ ਕੈਬਿਨੇਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਲੋਕਲ ਬਾਡੀ ਪੰਜਾਬ ਆਪਣੀ ਯੂਨੀਅਨ ਦਾ ਮੰਗ ਪੱਤਰ ਦਿੱਤਾ ਗਿਆ। ਪ੍ਰੈਸ ਨੂੰ ਬਿਆਨ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ  ਵਿਕਾਸ ਕੁਮਾਰ ਨੇ ਦੱਸਿਆ  ਕਿ ਪੰਜਾਬ ਸਰਕਾਰ ਵੱਲੋਂ  ਬਣਾਈ ਪਾਲਿਸੀ ਅਨੁਸਾਰ ਤਿੰਨ ਸਾਲ ਤੋਂ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਣਾ ਬਣਦਾ ਹੈ, ਪਰ ਸਰਵ ਸਿੱਖਿਆ ਅਭਿਆਨ ਤਹਿਤ ਮੁਲਾਜ਼ਮ ਪਿਛਲੇ 12 ਸਾਲਾਂ ਤੋਂ ਲਗਾਤਾਰ ਠੇਕੇ ਤੇ ਕੰਮ ਕਰ ਰਹੇ ਹਨ ਅਤੇ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਨਹੀ ਕੀਤਾ ਜਾ ਰਿਹਾ।ਉੇਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਨਾਲ ਸਮੇਂ ਸਮੇਂ ਤੇ ਹੋਈਆ ਮੀਟਿੰਗ ਵਿਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਭਰੋਸੇ ਤਾਂ ਦਿੱਤੇ ਗਏ ਸਨ, ਪ੍ਰੰਤੂ ਉਨ੍ਹਾਂ ਭਰੋਸਿਆ ਤੇ ਹਾਲੇ ਤੱਕ ਕੋਈ ਅਮਲ ਨਹੀ ਹੋਇਆ ਹੈ।ਉਨ੍ਹਾ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਮਈ 2015 ਤੋ ਲੈ ਕੇ ਹੁਣ ਤਕ ਕਈ ਵਾਰ ਮੀਟਿੰਗਾ ਕੀਤੀਆ ਗਈਆ ਹਨ, ਪਰ ਇਸ ਸਬੰਧ ਵਿਚ ਹਜੇ ਤੱਕ ਕੋਈ ਫੈਸਲਾ ਨਹੀ ਲਿਆ ਗਿਆ।ਇਹਨਾਂ ਸਾਰਿਆਂ ਗੱਲਾਂ ਤੋਂ ਇਲਾਵਾ ਯੂਨੀਅਨ ਦੇ ਜਨਰਲ ਸੱਕਤਰ ਦਿਲਪ੍ਰੀਤ ਸਿੰਘ ਮੱਤੇਵਾਲ  ਨੇ ਮੰਤਰੀ ਜੀ ਨੂੰ ਇਹ ਵੀ ਜਾਣੂ ਕਰਵਾਇਆ ਗਿਆ ਕਿ ਪਿਛਲੇ 4 ਮਹੀਨੇ ਤੋ  ਵਧ ਦਾ ਸਮਾਂ ਬੀਤ ਜਾਣ ਤੇ ਦਫਤਰੀ ਮੁਲਾਜਮਾਂ ਨੂੰ ਹਜੇ ਤਕ ਉਹਨਾ ਨੂੰ ਮਹਿਕਮੇ ਵਲੋ ਤਨਖਾਹਾਂ ਜਾਰੀ ਨਹੀ ਕੀਤੀਆ ਗਈਆ। ਇਸ ਅੱਤ ਦੀ ਮਹਿੰਗਾਈ ਵਿਚ ਬਿਨਾ ਤਨਖਾਹਾਂ ਤੋ ਕਰਮਚਾਰੀਆ ਦਾ ਗੁਜਾਰਾ ਕਰਨਾ ਬਹੁਤ ਮੁਸ਼ਕਿਲ ਹੈ। ਮੰਤਰੀ ਜੀ ਨੇ ਯੂਨੀਅਨ ਦੇ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਸਰਵ ਸਿੱਖਿਆ ਅਭਿਆਨਫ਼ਰਮਸਾ ਦਫਤਰੀ ਕਰਮਚਾਰੀਆਂ ਨੂੰ ਰੈਗੁਲਰ ਕਰਨ ਦੀ ਸ਼ਿਫਾਰਸ਼ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਨੂੰ ਕਰਨਗੇ। ਇਸ ਦੇ ਨਾਲ ਹੀ ਮੰਤਰੀ ਅਨਿਲ ਜੋਸ਼ੀ ਜੀ ਨੇ ਕਰਮਚਾਰੀਆਂ ਨੂੰ ਇਹ ਵੀ ਭਰੋਸਾ ਦਿਤਾ ਕਿ  ਪਿਛਲੇ 4 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਸਬੰਧੀ ਪੰਜਾਬ ਦੇ ਸਿਖਿਆ ਮੰਤਰੀ ਸ: ਦਲਜੀਤ ਸਿੰਘ ਚੀਮਾ ਜੀ ਨਾਲ ਵੀ ਗਲ ਕਰਨ ਦਾ ਭਰੋਸਾ ਦਿੱਤਾ। ਇਸ ਮੋਕੇ ਵਾਈਸ ਪ੍ਰਧਾਨ ਗੁਰਪ੍ਰੀਤ ਸਿੰਘ, ਜਨਰਲ ਸਕੱਤਰ ਦਿਲਪ੍ਰੀਤ ਸਿੰਘ ਮੱਤੇਵਾਲ, ਕਰਨਦੀਪ ਸਿੰਘ, ਬਾਲ ਕਿਸ਼ਨ, ਸ਼ਾਲਿਨੀ ਸ਼ਰਮਾ, ਪੂਨਮ, ਰਾਜਨਦੀਪ ਕੋਰ ਆਦਿ ਹਾਜ਼ਰ ਸਨ।

No comments: