BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਬਾਬਾ ਬੰਦਾ ਸਿੰਘ ਬਹਾਦੁਰ ਜੀ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ

ਭਾਈ ਜਸਵਿੰਦਰ ਸਿੰਘ ਹਜੂਰੀ ਰਾਗੀੌ ਦਰਬਾਰ ਸਾਹਿਬ ਕੀਰਤਨ ਕਰਦੇ ਹੋਏ।
ਰਮਦਾਸ 29 ਮਈ (ਸਾਹਿਬ ਖੋਖਰ)- ਬਾਬਾ ਬੰਦਾ ਸਿੰਘ ਬਹਾਦੁਰ ਜੀ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਅੰਗੀਠਾ ਸਾਹਿਬ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਤੇ ਇਲਾਕੇ ਦੀ ਸੰਗਤਾਂ ਦੇ ਸਹਿਯੋਗ ਨਾਲ ਬੜ੍ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ।ਪਰਸੋ ਰੋਜ ਤੋ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਖੁਲ੍ਹੇ ਪੰਡਾਲ ਵਿੱਚ ਮਾਹਰਾਜ ਜੀ ਦੇ ਪ੍ਰਕਾਸ਼ ਕੀਤੇ ਗਏ ਸਮਾਗਮ ਵਿੱਚ ਉਚੇਚੇ ਤੌਰ ਤੇ ਪਹੁੰਚੇ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਦਰਬਾਰ ਸਾਹਿਬ, ਬੀਬੀ ਜਸਵਿੰਦਰ ਕੌਰ ਰਾਮਾ ਮੰਡੀ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਜਸਵਿੰਦਰ  ਸਿੰਘ ਬਟਾਲੇ ਵਾਲੇ, ਭਾਈ ਬਲਵਿੰਦਰ ਸਿੰਘ ਹਜੂਰੀ ਰਾਗੀ ਅੰਗੀਠਾ ਸਾਹਿਬ , ਕਥਾ ਵਾਚਕ ਭਾਈ ਪਲਵਿੰਦਰ ਸਿੰਘ ਨੇ ਬਾਬਾ  ਬੰਦਾ ਸਿੰਘ ਬਾਹਦੁਰ ਦੀ ਜੀੌਵਨੀ ਤੋ ਸੰਗਤਾਂ ਜਾਣੂ ਕਰਵਾਇਆ । ਇਸ ਮੌਕੇ ਸ੍ਰੋਮਣੀ ਕਮੇਟੀ ਮੈਬਰ ਜੱਥੇ: ਅਮਰੀਕ ਸਿੰਘ ਵਿਛੋਆ, ਮੈਨੇਜਰ ਹਰਜਿੰਦਰ ਸਿੰਘ ਲਸ਼ਕਰੀ ਨੰਗਲ, ਹੈੱਡ ਗ੍ਰੰਥੀ ਗੁਰਦੀਪ ਸਿੰਘ, ਮੀਤ ਮੈਨੇਜਰ ਹਰਪ੍ਰੀਤ ਸਿੰਘ , ਅਵਤਾਰ ਸਿੰਘ ਆਦਿ ਹਾਜਰ ਸਨ।

No comments: