BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ੍ਰੋਮਣੀ ਅਕਾਲੀ ਦਲ ਬਾਦਲ ਦੀ ਜਿੱਤ ਵਿੱਚ ਹੋਵੇਗਾ ਨੌਜਵਾਨਾਂ ਦਾ ਅਹਿਮ ਯੋਗਦਾਨ-ਬੱਬੀ ਬਾਦਲ

ਜਲੰਧਰ 1 ਮਈ (ਬਲਜੀਤ ਰਾਏ)- ਸ੍ਰੋਮਣੀ ਅਕਾਲੀ ਦੱਲ ਵੱਲੋ ਪੰਜਾਬ ਦੇ ਲੋਕਾਂ ਅਤੇ ਨੋਜਵਾਨ ਪੀੜ੍ਹੀ  ਦੀ ਤਰੱਕੀ ਲਈ ਕੀਤੇ ਜਾ ਰਹੇ ਕੰਮਾਂ ਕਰਕੇ ਲਗਾਤਾਰ ਸ੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ਅਤੇ ਨਿੱਤ ਸੈਕੰੜਿਆਂ ਦੀ ਗਿਣਤੀ ਨਾਲ ਨੌਜਵਾਨ ਅਕਾਲੀ ਦਲ ਨਾਲ ਜੁੜ ਰਹੇ ਹਨ ਜਿਸ ਤੇ ਚਲਦਿਆਂ ਵਿਰੋਧੀ ਪਾਰਟੀਆਂ ਦੀ ਨੀਦ ਹਰਾਮ ਹੋ ਚੁੱਕੀ ਹੈ ਅਤੇ ਬੋਖਲਾਹਟ ਵਿੱਚ ਹਨ। ਇਹ ਸਬਦ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਦੇ ਕੋਮੀ ਮੁੱਖ ਬੁਲਾਰੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅਜੀਤਗੜ੍ਹ ਵਿਖੇ ਸ.ਰਜਿਦਰੰ ਸਿੰਘ  ਦੇ ਗ੍ਰਹਿ ਵਿਖੇ ਨੋਜਵਾਨਾ ਦੀ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਆਖੇ ਬੱਬੀ ਬਾਦਲ ਨੇ ਕਿਹਾ ਕਿ ਅਗਲੀਆਂ ਚੌਣਾਂ ਵਿੱਚ ਨੌਜਵਾਨਾ ਦਾ ਅਹਿਮ ਯੋਗ ਦਾਨ ਹੋਵੇਗਾ ਅਤੇ ਅਕਾਲੀ ਦਲ ਦੀ ਜਿੱਤ ਦੀ ਹੈਟਰਿਕ ਦਾ ਸਿਹਰਾ ਨੋਜਵਾਨਾਂ ਨੂੰ ਮਿਲੇਗਾ। ਬੱਬੀ ਬਾਦਲ ਨੇ ਕਿਹਾ ਕਿ ਚੌਣਾਂ ਵਿੱਚ ਕਈ ਨੌਜਵਾਨ ਨੇਤਾਂ ਪਾਰਟੀ ਵਿੱਚ ਉਬਰ ਕੇ ਆਉਣਗੇ। ਜੋ ਅਕਾਲੀ ਦਲ ਬਾਦਲ ਦੀ ਜਿੱਤ ਨੂੰ ਸੂਨਿਸਚਤ ਬਣਾਉਣ ਵਿੱਚ ਕੜ੍ਹੀ ਮਿਹਨਤ ਕਰ ਰਹੇ ਹਨ।  ਉਨ੍ਹਾਂ ਨੇ ਕਿਹਾ ਕਿ ਇਹੀ ਨੌਜਵਾਨ ਸ੍ਰੋਮਣੀ ਅਕਾਲੀ ਦਲ ਨੂੰ ਜਿਤਾ ਕੇ ਕਾਂਗਰਸ ਅਤੇ ਆਪ ਪਾਰਟੀ ਨੂੰ ਉਸ ਦੀ ਠੀਕ ਜਗ੍ਹਾ ਦਿਲੀ ਵਾਪਸੀ ਦਾ ਰਾਸਤਾ ਦਿਖਾਉਣਗੇ ਕਿਉਕਿ ਜਨਤਾ ਇਹਨਾਂ ਦੀ ਘਿਣੋਣੀਆਂ ਚਾਲਾਂ ਸਮਝ ਚੁੱਕੀ ਹੈ ਇਨ੍ਹਾਂ ਦਾ ਮਕਸਦ ਸਿਰਫ ਤੇ ਸਿਰਫ ਪੰਜਾਬ ਵਿੱਚ ਰਾਜ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 9 ਸਾਲਾਂ ਵਿੱਚ ਪੰਜਾਬ ਨੇ ਪੂਰੇ ਸੰਸਾਰ ਵਿੱਚ ਆਪਣੀ ਧਾਕ ਜਮਾਂ ਲਈ ਹੈ । ਬੱਬੀ ਬਾਦਲ ਨੇ ਕਿਹਾ ਕਿ ਉਹ ਜਲਦੀ ਹੀ ਵਿਰੋਧੀ ਪਾਰਟੀ ਆਪ ਅਤੇ ਕਾਂਗਰਸ ਦੀ ਪੰਜਾਬ ਵਿਰੋਧੀ ਨੀਤੀਆਂ ਤੋ ਲੋਕਾਂ ਨੂੰ ਜਾਣੂ  ਕਰਵਾਉਣਗੇ। ਇਸ ਮੌਕੇ ਤੇ ਉਨਾਂ ਨਾਲ ਸਿੰਘ ਰਸਨ ਸਿੰਘ ,  ਸਮਸੇਰ ਸਿੰਘ, ਚਰਨਜੀਤ ਸਿੰਘ ਸਾਬਕਾ ਸਰਪੰਚ, ਸਰਬਜੀਤ ਸਿੰਘ ਸਾਬਕਾ ਸਰਪੰਚ, ਗੁਰਦੀਪ ਸਿੰਘ , ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਗੁਰਮੀਤ ਸਿੰਘ,  ਕੁਲਵੰਤ ਸਿੰਘ, ਜਸਪਾਲ ਸਿੰਘ ਸਾਬਕਾ ਸਰਪੰਚ, ਇਕਬਾਲ ਸਿੰਘ ਸਰਪੰਚ, ਗੁਰਪੀਤ ਸਿੰਘ ਸਾਬਕਾ ਸਰਪੰਚ, ਸਵਿੰਦਰ ਸਿੰਘ ਛਿੰਦੀ, ਹਰਜੀਤ ਸਿੰਘ ਜਿੱਤੀ, ਮੁਖਤਿਆਰ ਸਿੰਘ, ਨਰਿੰਦਰ ਸਿੰਘ, ਕਰਮਜੀਤ ਸਿੰਘ, ਗੁਰਪਾਲ ਸਿੰਘ, ਸੁਰਿੰਦਰ ਸਿੰਘ ਧੰਦੋਤਾ, ਕੇਵਲ ਸਿੰਘ, ਕੁਲਬੀਰ ਸਿੰਘ, ਜਗਰੂਪ ਸਿੰਘ, ਬਲਦੇਵ ਸਿੰਘ ਢਿਲੋ, ਗੁਰਜਿੰਦਰ ਸਿੰਘ, ਹਰਜੋਤ ਸਿੰਘ, ਆਦਿ ਹਾਜਰ ਸਨ।

No comments: