BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਨਸ਼ਿਆਂ ਦੇ ਖਾਤਮੇ ਲਈ ਜਾਗਰੂਕਤਾ ਜ਼ਰੂਰੀ-ਜ਼ਿਲਾ ਤੇ ਸੈਸ਼ਨ ਜੱਜ

  • ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਾ ਵਿਰੋਧੀ ਸੈਮੀਨਾਰ ਅਤੇ ਰੈਲੀ
  • ਡਿਪਟੀ ਕਮਿਸ਼ਨਰ, ਐਸ.ਐਸ.ਪੀ. ਅਤੇ ਨਿਆਇਕ ਅਧਿਕਾਰੀਆਂ ਨੇ ਕੀਤੀ ਸ਼ਮੂਲੀਅਤ

ਹੁਸ਼ਿਆਰਪੁਰ 27 ਮਈ (ਤਰਸੇਮ ਦੀਵਾਨਾ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਹੁਕਮਾਂ 'ਤੇ ਨਸ਼ਿਆਂ ਦੇ ਖਾਤਮੇ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਅੱਜ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਉਪਰੰਤ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ। ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਸੁਨੀਲ ਕੁਮਾਰ ਅਰੋੜਾ ਵੱਲੋਂ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨਿੰਦਿਤਾ ਮਿਤਰਾ, ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ ਤੋਂ ਇਲਾਵਾ ਸਮੂਹ ਨਿਆਇਕ ਅਧਿਕਾਰੀ ਹਾਜ਼ਰ ਸਨ। ਰੈਲੀ ਵਿੱਚ ਸ਼ਾਮਿਲ ਸਾਰੇ ਵਿਦਿਆਰਥੀਆਂ ਅਤੇ ਭਾਗੀਦਾਰਾਂ ਦੇ ਹੱਥਾਂ ਵਿੱਚ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੰਦੇ ਮਾਟੋ ਚੁੱਕੇ ਹੋਏ ਸਨ। ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਸੁਨੀਲ ਕੁਮਾਰ ਅਰੋੜਾ ਨੇ ਦੱਸਿਆ ਕਿ ਨਸ਼ਿਆਂ ਦੇ ਖਾਤਮੇ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ, ਇਸ ਲਈ ਇਸ ਜਾਗਰੂਕਤਾ ਨੂੰ ਫੈਲਾਉਣ ਲਈ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਨਸ਼ੇ ਤੋਂ ਮੁਕਤੀ ਨਾਲ ਹੀ ਤੰਦਰੁਸਤ ਸਮਾਜ ਦੀ ਕਲਪਨਾ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿਚ ਨਸ਼ਿਆਂ ਖਿਲਾਫ ਕੀਤਾ ਜਾ ਰਿਹਾ ਇਹ ਉਪਰਾਲਾ ਸ਼ਲਾਘਾਯੋਗ ਹੈ । ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਸੁਨੇਹਾ ਦਿੰਦਿਆਂ ਦੱਸਿਆ ਕਿ ਨਸ਼ਿਆਂ ਦੀ ਬੁਰਾਈ ਖਿਲਾਫ ਨੌਜਵਾਨ ਪੀੜੀ ਨੂੰ ਸੁਚੇਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨਾਂ ਦੱਸਿਆ ਕਿ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵਲੋਂ ਹੁਸ਼ਿਆਰਪੁਰ ਵਿਖੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵੀ ਸਥਾਪਿਤ ਕੀਤਾ ਗਿਆ ਹੈ। ਐਸ.ਐਸ.ਪੀ. ਸ਼੍ਰੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਪੁਲੀਸ ਨਸ਼ਿਆਂ ਦੇ ਖਾਤਮੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ, ਜਿਸ ਤਹਿਤ ਜ਼ਿਲੇ ਵਿੱਚ ਨਸ਼ਿਆਂ ਵਿਰੋਧੀ ਸੈਮੀਨਾਰ ਲਾ ਕੇ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀ ਹਰਸਿਮਰਤਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਣਾ ਚਾਹੀਦਾ ਹੈ। ਉਨਾਂ ਨਸ਼ਿਆਂ ਕਾਰਨ ਸਰੀਰ 'ਤੇ ਪੈਂਦੇ ਬੁਰੇ ਪ੍ਰਭਾਵਾਂ ਬਾਰੇ ਵੀ ਦੱਸਿਆ। ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਵੀ ਗੁਲਾਟੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਐਨ.ਐਸ.ਐਸ. ਅਤੇ ਐਨ.ਸੀ.ਸੀ ਪ੍ਰੋਗਰਾਮ ਅਫ਼ਸਰ ਸ਼੍ਰੀ ਸੰਜੀਵ ਬਖਸ਼ੀ ਨੇ ਵੀ ਬੱਚਿਆਂ ਨੂੰ ਨਸ਼ਿਆਂ ਖਿਲਾਫ ਪ੍ਰੇਰਿਆ। ਅੰਤ ਵਿਚ ਮੁਫਤ ਕਾਨੂੰਨੀ ਸਹਾਇਤਾ ਪ੍ਰਚਾਰ ਸਮਗੱਰੀ ਵੀ ਵੰਡੀ ਗਈ। ਇਸ ਮੌਕੇ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਐਨ.ਐਸ ਗਿੱਲ, ਮੈਡਮ ਪੂਨਮ ਆਰ ਜੋਸ਼ੀ, ਬੀ.ਐਸ. ਦਿਓਲ ਅਤੇ ਅਮਰਪਾਲ ਤੋਂ ਇਲਾਵਾ ਸਿਵਲ ਜੱਜ ਸੀਨੀਅਰ ਡਵੀਜ਼ਨ ਅਮਰਿੰਦਰਪਾਲ, ਸਿਵਲ ਜੱਜ ਜੂਨੀਅਰ ਡਵੀਜ਼ਨ ਜਗਮਿਲਾਪ ਸਿੰਘ ਖੁਸ਼ਦਿਲ, ਗੁਰਸ਼ੇਰ ਸਿੰਘ ਅਤੇ ਤਨਿਸ਼ਤਥ ਗੋਇਲ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਮੈਡਮ ਹਰਪ੍ਰੀਤ ਕੌਰ, ਚੇਅਰਮੈਨ ਆਈ.ਟੀ.ਆਈ ਅਵੇਅਰਨੈਸ ਫੋਰਮ ਰਾਜੀਵ ਵਸ਼ਿਸ਼ਟ ਤੋਂ ਇਲਾਵਾ ਭਾਰੀ ਗਿਣਤੀ ਵਿਚ ਸਕੂਲੀ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ।

No comments: