BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਦੀਆਂ ਵਿਦਿਆਰਥਣਾਂ ਦਾ ਨਤੀਜਾ ਰਿਹਾ ਸ਼ਾਨਦਾਰ

ਦੁਸਾਂਝ ਕਲਾਂ 20 ਮਈ (ਸੁਰਿੰਦਰ ਪਾਲ ਕੁੱਕੂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ਼ ਦੁਸਾਂਝ ਕਲਾਂ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ।ਇਸ ਸਾਲ ਸਕੂਲ਼ ਦੀਆਂ 38 ਵਿਦਿਆਰਥਣਾਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ। ਜਿਹਨਾਂ ਵਿੱਚੋਂ 37 ਵਿਦਿਅਰਥਣਾਂ ਪਾਸ ਹੋਈਆਂ। 9 ਵਿਦਿਆਰਥਣਾਂ ਨੇ 80% ਤੋਂ ਉੱਪਰ ਅੰਕ ਪ੍ਰਾਪਤ ਕੀਤੇ,12 ਵਿਦਿਆਰਥਣਾਂਨੇ 70 ਤੋਂ 80% ਅੰਕ ਪ੍ਰਾਪਤ ਕੀਤੇ।29 ਵਿਦਿਆਂਰਥਣਾਂ ਪਹਿਲੇ ਦਰਜੇ ਤੇ ਰਹੀਆਂ ਅਤੇ ਤਿੰਨ ਵਿਦਿਆਰਥਣਾਂ ਨੇ ਦੂਜੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ।ਇਹਨਾਂ ਵਿਦਿਆਰਥਣਾਂ ਨੂੰ ਸ. ਅਮਰਜੀਤਸਿੰਘ ਸੰਧੂ ਚੇਅਰਮੈਨ ਮੰਡੀ ਬੋਰਡ ਗੋਰਾਇਆ ਸਕੂਲ਼ ਦੀ ਮੈਨੇਜਮੈਂਟ ਕਮੇਟੀ ਅਤੇ ਸਕੂਲ਼ ਸਟਾਫ,ਪੰਚਾਇਤ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ ਸਾਰੇ ਪੁਜੀਸ਼ਨ ਪ੍ਰਾਪਤ ਕਰਨ ਵਾਲੀਆ ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਮੂਹ ਸਟਾਫ  ਪੰਚਾਇਤ ਮੈਂਬਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਾਜਰ ਸਨ ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੱਤਿਆ ਰਾਣੀ ਜੀ ਵਲੋਂ ਇਸ ਮੌਕੇ ਹਾਜਰ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਵਧੀਆ ਨਤੀਜਾ ਆਉਣ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

No comments: