BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਆਪ ਆਗੂ ਗੁਰਮੀਤ ਸਿੰਘ ਬਰਾੜ ਨੇ ਕੀਤਾ ਪਿੰਡਾਂ ਦਾ ਦੌਰਾ

ਗੁਰੂਹਰਸਹਾਏ 21 ਮਈ (ਮਨਦੀਪ ਸਿੰਘ ਸੋਢੀ)- ਹਲਕਾ ਗਰੂਹਰਸਹਾਏ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਏਜੰੜੇ ਤੋਂ ਜਾਣੂ ਕਰਵਾਉਣ ਲਈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਨ ਦੇ ਲਈ ਆਪ ਦੇ ਆਗੂ ਗੁਰਮੀਤ ਸਿੰਘ ਬਰਾੜ ਕਾਹਨ ਸਿੰਘ ਵਾਲਾ ਵੱਲੋ ਹਲਕੇ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ। ਇਸ ਦੌਰੇ ਤਹਿਤ ਵਸਤੀ ਗੋਬਿਦਰਗੜ ਵਿਖੇ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਉਹਨਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣ ਕਰਵਾਇਆ। ਬਰਾੜ ਨੇ ਲੋਕਾਂ ਨੂੰ ਆਪਣੇ ਸੰਬੋਧਨ ਦੇ ਵਿੱਚ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨਾਲ ਜੁੜਨ ਅਤੇ ਆਉਣ ਵਾਲੇ 2017 ਵਿੱਚ ਆਮ ਪਾਰਟੀ ਦੀ ਸਰਕਾਰ ਬਣਾਉਣ ਤਾਂ ਜੋ ਮਜਦੂਰ,ਕਿਸਾਨ ਅਤੇ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਸਕੇ ਅਤੇ ਬੇਰੁਜਗਾਰੀ,ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਨੂੰ ਖਤਮ ਕਰਕੇ ਲੋਕਾਂ ਨੂੰ ਸੁਚੱਜਾ ਸ਼ਾਸ਼ਨ ਮੁਹੱਇਆ ਕਰਵਾਇਆ ਜਾਵੇਗਾ। ਇਸ ਮੌਕੇ ਉਹਨਾਂ ਨਾਲ ਸਾਧੂ ਸਿੰਘ ਕੋਹਰ ਸਿੰਘ ਵਾਲਾ,ਨਰਿੰਦਰਪਾਲ ਸਿੰਘ,ਹਰਪ੍ਰੀਤ ਸਰਪੰਚ ਮੋਹਰੇ ਵਾਲਾ,ਗੁਰਚੇਤ ਭੁੱਲਰ,ਗੁਰਪ੍ਰਤਾਪ ਸਿੰਘ,ਅਮਨ ਵੜਿੰਗ,ਬਲਜਿੰਦਰ,ਜੱਗਾ,ਚਰਨਜੀਤ ਸਿੰਘ,ਸੁਖਵਿੰਦਰ ਸਿੰਘ ਅਤੇ ਅਸ਼ੋਕ ਸਿੰਘ ਆਦਿ ਹਾਜਰ ਸਨ।

No comments: