BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵੱਲੋਂ ਇਕ ਵਿਸ਼ੇਸ਼ ਸਮਾਗਮ

ਜਲੰਧਰ 7 ਮਈ (ਜਸਵਿੰਦਰ ਆਜ਼ਾਦ)- ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵੱਲੋਂ ਵੀ ਜਲੰਧਰ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਲਈ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ, ਇਸੇ ਸੰਬੰਧ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਦੀ ਅਗਵਾਈ ਵਿੱਚ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਸਮਾਰਟ ਸਿਟੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਜਲੰਧਰ ਸ਼ਹਿਰ ਨੂੰ ਸਮਰਾਟ ਸਿਟੀ ਬਣਾਉਣ ਲਈ ਵੱਧ ਤੋਂ ਵੱਧ ਵੋਟਿੰਗ ਕਰਨ ਲਈ ਪ੍ਰੇਰਿਤ ਕੀਤਾ। ਜਿਸ ਲਈ ਕੰਪਿਊਟਰ ਵਿਭਾਗ ਵਿੱਚ ਵਿਦਿਆਰਥੀਆਂ ਕੋਲੋਂ ਵੋਟਾਂ ਵੀ ਪਵਾਈਆਂ ਗਈਆਂ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਕਿਹਾ ਕਿ ਜਲੰਧਰ ਸ਼ਹਿਰ ਦੇ ਵਾਸੀ ਖੁਸ਼ਕਿਸਮਤ ਹਨ ਕਿਉਂਕਿ ਜਲੰਧਰ ਸ਼ਹਿਰ ਸਮਾਰਟ ਸਿਟੀ ਬਣ ਜਾਣ ਤੋਂ ਬਾਅਦ ਇਸ ਦੀ ਰੂਪ-ਰੇਖਾ ਬਦਲ ਜਾਵੇਗੀ ਤੇ ਇਹ ਸ਼ਹਿਰ ਬਹੁਤ ਹੀ ਖੂਬਸੂਰਤ ਤੇ ਆਧੁਨਿਕ ਸਹੂਲਤਾਂ ਵਾਲਾ ਸ਼ਹਿਰ ਬਣ ਜਾਵੇਗਾ। ਇਸ ਲਈ ਹਰ ਸ਼ਹਿਰ ਵਾਸੀ ਨੂੰ ਜਲੰਧਰ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।

No comments: