BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਵਾਤਾਵਰਣ ਸੰਤੁਲਿਤ ਰੱਖਣ ਲਈ ਪੌਦੇ ਲਗਾਉਣਾ ਅਤਿ ਜ਼ਰੂਰੀ-ਪ੍ਰਿਸੀਪਲ ਸਵਤੰਤਰ ਕਮਾਰੀ

ਸਰਕਾਰੀ ਸਕੂਲ ਮਡਿਆਲਾ ਵਿਖੇ ਵਾਤਾਵਣ ਦਿਵਸ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਹੁਸ਼ਿਆਰਪੁਰ 27 ਮਈ (ਤਰਸੇਮ ਦੀਵਾਨਾ)-
ਸਰਕਾਰੀ ਹਾਈ ਸਕੂਲ ਮੰਡਿਆਲਾ ਵਿਖੇ ਵਾਤਾਵਰਣ ਦਿਵਸ ਦੇ ਸਬੰਧ ਵਿਚ ਕੁਇਜ਼ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਰੌਚਕ ਢੰਗ ਨਾਲ ਪੋਸਟਰ ਬਣਾ ਕੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ 'ਤੇ ਸਕੂਲ ਦੀ ਪ੍ਰਿੰਸੀਪਲ ਸਵਤੰਤਰ ਕੁਮਾਰੀ ਨੇ ਦੱਸਿਆ ਕਿ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਵਿੱਚ ਵਾਤਾਵਰਣ ਦਿਵਸ ਦੇ ਸਬੰਧ ਵਿਚ ਕੁਇੰਜ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਹਨ। ਇਨਾਂ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਉਨਾਂ ਕਿਹਾ ਕਿ ਹਰ ਸਾਲ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ। ਮਨੁੱਖ ਦੀ ਅਣਗਿਹਲੀ ਦੇ ਕਾਰਣ ਹਰ ਸਾਲ ਤਾਪਮਾਨ ਵਿਚ ਵਾਧਾ ਹੋ ਰਿਹਾ ਹੈ। ਸਾਨੂੰ ਵਾਤਾਵਰਣ ਨੂੰ ਸੰਤੁਲਤ ਰੱਖਣ ਲਈ ਪੋਦੇ ਲਗਾਉਣੇ ਚਾਹੀਦੇ ਹਨ। ਵਿਦਿਆਰਥੀਆਂ ਵਿਚ ਕਰਵਾਏ ਗਏ ਮੁਕਾਬਲਿਆਂ ਵਿਚ ਅੱਜ ਇਸੇ ਵਿਸ਼ੇ ਨੂੰ ਸ਼ਾਮਿਲ ਕਰਦੇ ਹੋਏ ਵਾਤਾਵਰਣ ਸੰਭਾਲ ਸਬੰਧੀ ਪੋਸਟਰ ਬਣਾਏ ਗਏ ਹਨ। ਇਸ ਮੌਕੇ 'ਤੇ ਅੰਜਨਾ ਅਤੇ ਸਿਫ਼ਾਲੀ ਸ਼ਰਮਾ ਸਮੇਤ ਬਾਕੀ ਸਟਾਫ਼ ਮੈਂਬਰ ਵੀ ਮੌਜੂਦ ਸਨ।

No comments: