BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਕੀਤੇ ਗਏ ਸਨਮਾਨਿਤ

ਸ਼ਹੀਦ ਊਧਮ ਸਿੰਘ ਸਕੂਲ ਦਾ ਨਤੀਜਾ ਰਿਹਾ ਸੀ ਸ਼ਾਨਦਾਰ
 
ਗੁਰੂਹਰਸਹਾਏ 21 ਮਈ (ਮਨਦੀਪ ਸਿੰਘ ਸੋਢੀ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜੇ ਵਿਚ ਸ਼ਹੀਦ ਊਧਮ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਲੂ ਕਾ ਮੋੜ ਦੇ ਵਿਦਿਆਰਥੀਆਂ ਵੱਲੋਂ ਮੈਡੀਕਲ, ਨਾਨ ਮੈਡੀਕਲ ਅਤੇ ਆਰਟਸ ਪ੍ਰਣਾਲੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਮਾਨ ਸਨਮਾਨ ਜਾਰੀ ਹੈ। ਇਹ ਸਕੂਲ ਦੀ ਹੋਣਹਾਰ ਵਿਦਿਆਰਥਣ ਹਰਕੀਰਤ ਕੌਰ ਨੇ ਮੈਡੀਕਲ ਗਰੁੱਪ ਵਿਚ 87.2, ਚੇਤਨਾ 87 ਪ੍ਰਤੀਸ਼ਤ ਅੰਕ ਹਾਸਲ ਕਰਨ ਦੇ ਨਾਲ ਨਾਲ 40 ਵਿਦਿਆਰਥੀਆਂ ਨੇ 76 ਪ੍ਰਤੀਸ਼ਤ ਤੋਂ ਵੱਧ ਅਤੇ 55 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਨੰਬਰ ਹਾਸਲ ਕੀਤੇ। ਆਰਟਸ ਗਰੁੱਪ ਵਿਚ 84 ਪ੍ਰਤੀਸ਼ਤ ਅੰਕ ਹਾਸਲ ਕਰਨ ਵਾਲੇ ਸਚਿਨ ਕੁਮਾਰ ਪੁੱਤਰ ਸੁਭਾਸ਼ ਚੰਦਰ ਵਾਸੀ ਮੋਹਣ ਕੇ ਹਿਠਾੜ, ਸੀਮਾ ਰਾਣੀ ਪੁੱਤਰੀ ਮੰਗਲ ਸਿੰਘ ਵਾਸੀ ਮੋਹਣ ਕੇ ਉਤਾੜ ਦਾ ਅੱਜ ਸਕੂਲ ਸਟਾਫ ਨੇ ਸਨਮਾਨ ਕੀਤਾ। ਸਕੂਲ ਪ੍ਰਿੰਸੀਪਲ ਵਿਜੇ ਕੁਮਾਰ ਵੱਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਣ ਦੇ ਨਾਲ ਹੀ ਵਿਦਿਆਰਥੀਆਂ ਦੀ ਅਗਲੇਰੀ ਪੜਾਈ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਮੈਨੇਜਰ ਬਲਦੇਵ ਥਿੰਦ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਨੇਕਾਂ ਵਿਦਿਆਰਥੀ ਇਥੋਂ ਸਿੱਖਿਆ ਪ੍ਰਾਪਤ ਕਰਨ ਬਾਅਦ ਵੱਖ-ਵੱਖ ਖੇਤਰਾਂ ਵਿਚ ਮਾਨਮੱਤੇ ਅਹੁਦੇ ਪ੍ਰਾਪਤ ਕਰ ਚੁੱਕੇ ਹਨ। ਉਨਾਂ ਦੱਸਿਆ ਕਿ ਪੇਂਡੂ ਖੇਤਰ ਦਾ ਸਕੂਲ ਹੋਣ ਕਾਰਨ ਸਿੱਖਿਆ ਦੇ ਖੇਤਰ ਵਿਚ ਇਹ ਸਕੂਲ ਅਹਿਮ ਸਥਾਨ ਰੱਖਦਾ ਹੈ। ਇਸ ਮੌਕੇ ਸਕੂਲ ਪ੍ਰਬੰਧਕ ਗੁਰਦੀਪ ਕੰਬੋਜ਼, ਡਾਇਰੈਕਟਰ ਜਗਦੀਸ਼ ਥਿੰਦ ਸਮੂਹ ਸਟਾਫ਼ ਮੌਜੂਦ ਸੀ।

No comments: