BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਿੰਘ ਸਭਾ ਹੁਸ਼ਿਆਰਪੁਰ ਵਿਖੇ ਹਫਤਾਵਰੀ ਸਮਾਗਮ ਆਯੋਜਿਤ

ਹੁਸ਼ਿਆਰਪੁਰ, 16 ਮਈ (ਤਰਸੇਮ ਦੀਵਾਨਾ)- ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵੱਲੋਂ ਆਰੰਭੇ ਹਫਤਾਵਰੀ ਸਮਾਗਮਾਂ ਦੀ ਲੜੀ ਅਧੀਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਹੁਸ਼ਿਆਰਪੁਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਗੁਰਦੁਆਰਾ ਕਮੇਟੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੁਸਾਇਟੀ ਪ੍ਰਧਾਨ ਦਇਆ ਸਿੰਘ ਭੰਬਰਾ ਦੀ ਅਗਵਾਈ ਹੇਠ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ। ਸੁਸਾਇਟੀ ਸਰਪ੍ਰਸਤ ਅਵਤਾਰ ਸਿੰਘ ਲਾਇਲ ਵੱਲੋਂ ਹੋਏ ਇਸ ਸਮਾਗਮ ਮੌਕੇ ਸ਼੍ਰੀ ਸੁਖਮਨੀ ਸਾਹਿਬ ਦੇ ਜਾਪ ਉਪਰੰਤ ਸਜਾਏ ਗਏ ਕੀਰਤਨ ਦੀਵਾਨ ਵਿੱਚ ਭਾਈ ਦਵਿੰਦਰ ਸਿੰਘ ਸੀਹਰਾ, ਭਾਈ ਸ਼ੂਰਵੀਰ ਸਿੰਘ,ਭਾਈ ਜਸਵੀਰ ਸਿੰਘ, ਬੀਬੀ ਇੰਦਰਜੀਤ ਕੌਰ ਸਚਦੇਵਾ, ਬੀਬੀ ਊਸ਼ਾ ਕੌਰ ਆਦਿ ਜਥਿਆਂ ਨੇ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਗੁਰਦੁਆਰਾ ਕਮੇਟੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਨੇ ਸਮਾਗਮ ਦੀ ਸੇਵਾ ਕਰਵਾਉਣ ਵਾਲੇ ਸੁਸਾਇਟੀ ਸਰਪ੍ਰਸਤ ਅਵਤਾਰ ਸਿੰਘ ਲਾਇਲ ਅਤੇ ਹੋਰਨਾਂ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਦੇ ਪ੍ਰਧਾਨ ਦਇਆ ਸਿੰਘ ਭੰਬਰਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅੱਤੁਟ ਵਰਤਾਇਆ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ ਜੰਡਾ, ਮਨਿੰਦਰਪਾਲ ਸਿੰਘ ਬੇਦੀ, ਪ੍ਰੇਮ ਸਿੰਘ ਸੀਨੀਅਰ ਡਿਪਟੀ ਮੇਅਰ ਨਗਰ ਨਿਗਮ ਹੁਸ਼ਿਆਰਪੁਰ, ਜਥੇਦਾਰ ਹਰਜੀਤ ਸਿੰਘ ਖਾਲਸਾ, ਹਰਜਿੰਦਰ ਸਿੰਘ ਰੀਹਲ, ਗਿਆਨ ਸਿੰਘ ਬਾਂਸਲ, ਬਿਕਰਮਜੀਤ ਸਿੰਘ ਕਲਸੀ ਕੌਂਸਲਰ, ਬੀਬੀ ਹਰਬੰਸ ਕੌਰ ਪ੍ਰਧਾਨ ਮਾਤਾ ਗੁਜਰੀ ਇਸਤਰੀ ਸਤਸੰਗ ਸਭਾ, ਜਸਵੰਤ ਕੌਰ, ਜਸਪਾਲ ਸਿੰਘ ਭੰਭਰਾ, ਸੁਰਜੀਤ ਸਿੰਘ ਭੰਬਰਾ, ਹਰਭਜਨ ਕੌਰ ਭੰਬਰਾ, ਡਾ.ਅਜੈਪਾਲ ਸਿੰਘ, ਸੁਰਿੰਦਰ ਕੌਰ ਭੰਬਰਾ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।

No comments: