BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਭਾਰਤੀ ਹਾਈ ਕਮਿਸ਼ਨ ਵਲਿੰਗਟਨ ਵੱਲੋਂ ਭਾਰਤੀਆਂ ਨੂੰ ਜਾਅਲੀ ਕਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ

ਆਕਲੈਂਡ-10 ਮਈ (ਹਰਜਿੰਦਰ ਸਿੰਘ ਬਸਿਆਲਾ)-ਭਾਰਤੀ ਹਾਈ ਕਮਿਸ਼ਨ ਵਲਿੰਗਟਨ ਵੱਲੋਂ ਜਾਰੀ ਪ੍ਰੈਸ ਨੋਟ ਵਿਚ ਨਿਊਜ਼ੀਲੈਂਡ ਵਸਦੇ ਸਾਰੇ ਭਾਰਤੀਆਂ ਨੂੰ ਜਾਅਲੀ ਟੈਲੀਫੋਨ ਕਾਲਾਂ ਜੋ ਕਿ ਇਮੀਗ੍ਰੇਸ਼ਨ ਨਿਊਜ਼ੀਲੈਂਡ ਦੇ ਨਾਂਅ ਹੇਠ ਆ ਰਹੀਆਂ ਹਨ, ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਇਹ ਕਾਲਾਂ ਧੋਖੇਬਾਜ ਲੋਕਾਂ ਵੱਲੋਂ ਕੀਤੀਆਂ ਜਾ ਰਹੀਆਂ ਹਨ ਅਤੇ ਭਾਰਤੀ ਲੋਕਾਂ ਨੂੰ ਇਹ ਡਰਾਵਾ ਦੇ ਦਿੱਤਾ ਜਾਂਦਾ ਹੈ ਕਿ ਜੇਕਰ ਤੁਸੀਂ ਜਲਦੀ ਤੋਂ ਜਲਦੀ ਬਣਦੇ ਪੈਸੇ ਵਾਪਿਸ ਜਮਾ ਨਾ ਕਰਵਾਏ ਤਾਂ ਤੁਹਾਨੂੰ ਇੰਡੀਆ ਡਿਪੋਰਟ ਕਰ ਦਿੱਤਾ ਜਾਵੇਗਾ। ਬਹੁਤ ਸਾਰੇ ਲੋਕ ਇਸ ਤਰਾਂ ਠਗੇ ਜਾ ਚੁੱਕੇ ਹਨ। ਇਸ ਤਰਾਂ ਦੀਆਂ ਕਾਲਾਂ ਆਉਣ 'ਤੇ ਤੁਰੰਤ ਪੁਲਿਸ ਨੂੰ ਦੱਸਣ ਲਈ ਕਿਹਾ ਗਿਆ ਹੈ।

No comments: