BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਪਿੰਡਾਂ/ਸ਼ਹਿਰਾਂ 'ਚ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਸਾਂਝਾ ਸ਼ਮਸ਼ਾਨ ਘਾਟ ਹੋਵੇ-ਰਾਜੇਸ਼ ਬਾਘਾ

  • ਸੋਲਰ ਤੇ ਬਿਜਲਈ ਦੀ ਸੁਵਿਧਾ ਵਾਲੇ ਸ਼ਮਸ਼ਾਨ ਘਾਟ ਸਥਾਪਿਤ ਕਰਨੇ ਸਮੇਂ ਦੀ ਲੋੜ
  • ਕਮਿਸ਼ਨ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਯੋਜਨਾ 'ਚ ਸੋਧ ਕਰਨ ਲਈ ਕਿਹਾ
ਚੰਡੀਗੜ੍ਹ, 15 ਮਈ (ਬਿਊਰੋ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਇੱਕ ਸਾਂਝਾ ਸ਼ਮਸ਼ਾਨ ਘਾਟ ਬਣਾਏ ਜਾਣ 'ਤੇ ਜ਼ੋਰ ਦਿੱਤਾ ਹੈ ਤਾਂ ਜੋ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਸਾਜ਼ਗਾਰ ਮਾਹੌਲ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੋਲਰ ਤੇ ਬਿਜਲਈ ਸਸਕਾਰ ਦੀ ਸੁਵਿਧਾ ਵਾਲੇ ਸ਼ਮਸ਼ਾਨ ਘਾਟ ਸਥਾਪਿਤ ਕਰਨੇ ਸਮੇਂ ਦੀ ਮੁੱਖ ਲੋੜ ਹੈ।
ਸ੍ਰੀ ਬਾਘਾ ਨੇ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਭਰ ਦੇ ਬਹੁਤੇ ਪਿੰਡਾਂ ਤੇ ਸ਼ਹਿਰਾਂ 'ਚ ਵੱਖ-ਵੱਖ ਧਰਮਾਂ/ਆਬਾਦੀਆਂ ਲਈ ਵੱਖਰੇ-ਵੱਖਰੇ ਸ਼ਮਸ਼ਾਨ ਘਾਟ ਬਣੇ ਹੋਏ ਹਨ ਅਤੇ ਸਰਕਾਰਾਂ ਵਲੋਂ ਸਮੇਂ-ਸਮੇਂ ਇਨ੍ਹਾਂ ਸ਼ਮਸ਼ਾਨ ਘਾਟਾਂ ਲਈ ਗ੍ਰਾਂਟਾਂ ਵੀ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਰੁਝਾਨਾਂ ਨੂੰ ਰੋਕੇ ਜਾਣ ਦੀ ਜ਼ਰੂਰਤ ਹੈ ਕਿਉਂਕਿ ਇਹ ਸਮਾਜ ਨੂੰ ਜੋੜਦੇ ਨਹੀਂ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ 'ਚ ਆਬਾਦੀ ਅਨੁਸਾਰ ਜੇਕਰ ਇੱਕ ਸ਼ਮਸ਼ਾਨ ਘਾਟ ਤੋਂ ਵੱਧ ਦੀ ਜ਼ਰੂਰਤ ਨਾ ਹੋਵੇ ਤਾਂ ਸਿਰਫ਼ ਇੱਕੋ ਸ਼ਮਸ਼ਾਨ ਘਾਟ ਬਣਾਇਆ ਜਾਵੇ ਅਤੇ ਉਥੇ ਸੋਲਰ ਤੇ ਬਿਜਲਈ ਸਸਕਾਰ ਕਰਨ ਦੀ ਸੁਵਿਧਾ ਹੋਵੇ। ਉਨ੍ਹਾਂ ਕਿਹਾ ਕਿ ਇਹ ਕਦਮ ਜਿੱਥੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਘਟਾਉਣ 'ਚ ਮਦਦਗਾਰ ਹੋਵੇਗਾ, ਉਥੇ ਬਾਲਣ ਦੀ ਜ਼ਰੂਰਤ ਘਟੇਗੀ ਅਤੇ ਦਰਖ਼ਤਾਂ ਦੀ ਕਟਾਈ ਦਾ ਰੁਝਾਨ ਵੀ ਘਟੇਗਾ।
ਸ੍ਰੀ ਬਾਘਾ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਸ੍ਰੀ ਐਚ.ਸੀ. ਅਰੋੜਾ ਨੇ ਇੱਕ ਦਰਖ਼ਾਸਤ ਰਾਹੀਂ ਕਮਿਸ਼ਨ ਦਾ ਧਿਆਨ ਇਸ ਮਾਮਲੇ ਵੱਲ ਦਿਵਾਇਆ ਸੀ ਕਿ ਜਾਤ-ਪਾਤ ਵਰਗੀ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਵੱਖ-ਵੱਖ ਸ਼ਮਸ਼ਾਨ ਘਾਟਾਂ ਦੇ ਰੁਝਾਨ ਨੂੰ ਖ਼ਤਮ ਕਰਨ ਹਿੱਤ ਕਦਮ ਚੁੱਕੇ ਜਾਣ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਇਸ ਮਾਮਲੇ 'ਤੇ ਕਾਰਵਾਈ ਲਈ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਨਿਰਦੇਸ਼ ਦਿੱਤੇ ਸਨ, ਜਿਸ 'ਤੇ ਕਾਰਵਾਈ ਕਰਦਿਆਂ ਵਿਭਾਗ ਨੇ ਇੱਕ ਸ਼ਮਸ਼ਾਨ ਘਾਟ ਬਣਾਉਣ ਲਈ ਯੋਜਨਾ ਉਲੀਕੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਇੱਕ ਸ਼ਮਸ਼ਾਨ ਘਾਟ ਬਣਾਉਣ ਲਈ ਰਾਜ਼ੀ ਪਿੰਡਾਂ ਨੂੰ ਪ੍ਰਤੀ ਪਿੰਡ 5 ਲੱਖ ਰੁਪਏ ਗ੍ਰਾਂਟ ਦੇਣ ਦੀ ਯੋਜਨਾ ਵੀ ਬਣਾਈ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਵਿਭਾਗ ਵਲੋਂ ਬਣਾਈ ਯੋਜਨਾ ਨੂੰ ਮੁੜ ਸੋਧ ਕੇ ਸਸਕਾਰ ਲਈ ਸੋਲਰ ਤੇ ਬਿਜਲਈ ਸਸਕਾਰ ਦੀ ਸੁਵਿਧਾ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸ੍ਰੀ ਬਾਘਾ ਨੇ ਅੱਗੇ ਦੱਸਿਆ ਕਿ ਵੱਖਰੇ-ਵੱਖਰੇ 'ਤੇ ਅਧੂਰੇ ਸ਼ਮਸ਼ਾਨ ਘਾਟ ਹੋਣ ਕਾਰਨ ਮ੍ਰਿਤਕ ਦੇਹਾਂ ਦਾ ਸਸਕਾਰ ਕਰਨ 'ਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸ਼ਮਸ਼ਾਨ ਘਾਟਾਂ 'ਚ ਪੀÎਣ ਵਾਲੇ ਪਾਣੀ ਦਾ ਪ੍ਰਬੰਧ, ਬਿਜਲੀ ਦਾ ਪ੍ਰਬੰਧ, ਸ਼ਮਸ਼ਾਨ ਘਾਟ ਜਾਣ ਵਾਲਾ ਰਸਤਾ ਪੱਕਾ ਕਰਨਾ, ਸ਼ਮਸ਼ਾਨ ਘਾਟ ਵਿਖੇ ਛਾਂਦਾਰ ਰੁੱਖ ਲਗਾਉਣੇ, ਪੱਕੇ ਥੜ੍ਹਾ ਬਣਾਉਣਾ, ਪੱਕੇ ਸ਼ੈਡ ਦੀ ਉਸਾਰੀ ਕਰਨ ਦੇ ਨਾਲ-ਨਾਲ ਸੋਲਰ ਤੇ ਬਿਜਲਈ ਸਸਕਾਰ ਦੀ ਸੁਵਿਧਾ ਵਾਲੇ ਹੋਣ ਤਾਂ ਜੋ ਮ੍ਰਿਤਕ ਦੇਹਾਂ ਦਾ ਸਸਕਾਰ ਕਰਨ ਕਰਨ ਦੌਰਾਨ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

No comments: