BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਕਾਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਦੁਆਰਾ ਬਣਾਈ ਗਈ 'ਕਾਮਰਸ ਫੋਰਮ' ਨੂੰ ਸਨਮਾਨਿਤ ਕੀਤਾ ਗਿਆ

ਜਲੰਧਰ 12 ਮਈ (ਜਸਵਿੰਦਰ ਆਜ਼ਾਦ)- ਮੋਹਨ ਲਾਲ ਉਪੱਲ ਡੀ. ਏ. ਵੀ. ਕਾਲਜ, ਫ਼ਗਵਾੜਾ ਵਿਖੇ 12.05.2016 ਨੂੰ ਕਾਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਦੁਆਰਾ ਬਣਾਈ ਗਈ 'ਕਾਮਰਸ ਫੋਰਮ' ਨੂੰ ਸਨਮਾਨਿਤ ਕੀਤਾ ਗਿਆ । ਇਸ ਫੋਰਮ ਨੂੰ ਸਨਮਾਨਿਤ ਕਰਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ਼ ਦੇ ਨਾਲ-ਨਾਲ ਮੰਚ ਸੰਚਾਲਨ ਕਰਨਾ ਹੈ। ਇਸ “ਫੋਰਮ” ਨੂੰ  ਸੰਗਠਿਤ ਕਰਨ ਵਿੱਚ ਕਾਮਰਸ ਵਿਭਾਗ ਦੇ ਅਧਿਆਪਕ ਪ੍ਰੋ: ਕਾਜਲ ਕਿਰਨ ਦਾ ਅਹਿਮ ਰੋਲ ਹੈ। ਇਸ ਵਿੱਚ ਬੀ.ਕਾਮ-ੜੀ ਸ਼ੲਮੲਸਟੲਰ ਦੀ ਵਿਦਿਆਰਥਣ ਹਰਜੋਤ ਕੌਰ ਉਪ-ਪ੍ਰਧਾਨ, ਰਵੀਨਾ ਸ਼ਰਮਾ ਅਤੇ ਜਸਪ੍ਰੀਤ ਸਿੰਘ ਨੂੰ ਸੰਗਠਿਤ ਸਚਿਵ, ਮੁਸਕਾਨ ਅਰੋੜਾ ਅਤੇ ਰੋਹਿਤ ਗੁਪਤਾ ਨੂੰ ਅਨੁਸ਼ਾਸਨ ਪ੍ਰਧਾਨ ਅਤੇ ਹਿਮਾਨੀ  ਨੂੰ ਵਿੱਤ ਵਿਭਾਗ ਅਤੇ ਕਾਮਰਸ ਫੋਰਮ ਦੇ ਸਮੂਹ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।  ਇਸ ਫੋਰਮ ਨੇ ਪੂਰਵ-ਸਾਲ ਵਿੱਚ ਅਨੇਕ ਰਚਨਾਤਮਿਕ ਅਤੇ ਸਿਰਜਾਣਤਮਿਕ ਗਤੀਵਿਧੀਆਂ ਕਰਵਾਈਆਂ ਅਤੇ ਵੱਖ-ਵੱਖ ਉਦਯੋਗਿਕ ਦੌਰਿਆਂ ਦਾ ਆਯੋਜਨ ਕੀਤਾ , ਜਿਸ ਨਾਲ ਵਿਦਿਆਰਥੀਆਂ ਦਾ ਗਿਆਨ ਵੱਧ ਸਕੇ ਅਤੇ ਉਹਨਾਂ ਦੇ ਭਵਿੱਖ ਵਿੱਚ ਕੰਮ ਆਉਣ ਵਾਲੀਆਂ ਜ਼ਰੂਰੀ ਵਸਤੂਆਂ ਦਾ ਗਿਆਨ ਵੀ ਪ੍ਰਾਪਤ ਕੀਤਾ । ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰ: ਡਾ: ਸੁਮਨ ਟੰਡਨ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਇਸ ਪ੍ਰਕਾਰ ਦੇ ਕਾਮਰਸ ਫੋਰਮ ਬਣਾਉਣ ਨਾਲ ਉਹਨਾਂ ਵਿੱਚ ਲੀਡਰਸ਼ਿਪ ਦੀ ਭਾਵਨਾ ਰਲ-ਮਿਲ ਕੇ ਕੰਮ ਕਰਨ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਪੈਦਾ ਹੁੰਦੀ ਹੈ । ਇਸ ਨਾਲ ਵਿਦਿਆਰਥੀਆਂ ਦਾ ਭਵਿੱਖ ਸੁਨਹਿਰਾ ਬਣਦਾ ਹੈ । ਇਸ ਮੌਕੇ ਤੇ ਵਿਦਿਆਰਥੀ ਅਤੇ ਸਮੂਹ ਸਟਾਫ਼ ਮੌਜੂਦ ਸਨ।

No comments: