BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਡਿਪਟੀ ਕਮਿਸ਼ਨਰ ਨੇ ਤਹਿਸੀਲ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ

ਪਹਿਲ ਦੇ ਆਧਾਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼
ਹੁਸ਼ਿਆਰਪੁਰ, 10 ਮਈ (ਤਰਸੇਮ ਦੀਵਾਨਾ)-
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ਼ ਸੁਥਰੀਆਂ, ਸਮਾਂਬੱਧ, ਪਾਰਦਰਸ਼ੀ ਅਤੇ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਤਹਿਸੀਲ ਦਫ਼ਤਰ ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਮਾਲ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦਾ ਜਾਇਜ਼ਾ ਲਿਆ। ਉਨਾਂ ਨੇ ਮਾਲ ਵਿਭਾਗ ਨਾਲ ਸਬੰਧਤ ਕੰਮ ਕਰਾਉਣ ਆਏ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਢੁਕਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨਾਂ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਰਕਾਰੀ ਨਿਯਮਾਂ ਮੁਤਾਬਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਫ਼ਤਰਾਂ ਵਿੱਚ ਕੰਮਕਾਜ ਨਿਪਟਾਇਆ ਜਾਵੇ ਅਤੇ ਲੋਕ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਨੇ ਕੰਮ ਕਰਾਉਣ ਆਏ ਕੁਝ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਮਾਮਲੇ ਵਿੱਚ ਵਿਭਾਗੀ ਢਿਲਮੱਠ ਤੇ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  ਉਨਾਂ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਲਈ 'ਸੇਵਾ ਦਾ ਅਧਿਕਾਰ' ਕਾਨੂੰਨ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਤਹਿਸੀਲਦਾਰ ਦੇ ਕੋਰਟ ਰੂਮ ਦਾ ਵੀ ਨਵੀਨੀਕਰਨ ਕਰਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨਾਂ ਨੂੰ  ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਅਨੰਦ ਸਾਗਰ ਸ਼ਰਮਾ, ਜ਼ਿਲਾ ਮਾਲ ਅਫ਼ਸਰ ਅਮਨਪਾਲ ਸਿੰਘ, ਤਹਿਸੀਲਦਾਰ ਬਲਜਿੰਦਰ ਸਿੰਘ ਅਤੇ ਨਾਇਬ ਤਹਿਸੀਲਦਾਰ ਮਨਜੀਤ ਸਿੰਘ ਵੀ ਉਨਾਂ ਦੇ ਨਾਲ ਸਨ।

No comments: