BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਪੁਰਬ 'ਤੇ ਸ਼੍ਰੋਮਣੀ ਕਮੇਟੀ ਵੱਲੋ ਜੱਥਾ ਨਾ ਭੇਜਣ ਦਾ ਫੈਸਲਾ

ਬਾਦਲ ਅਕਾਲੀ ਦਲ ਤੇ ਮੱਕੜ ਦੀ ਪ੍ਰਧਾਨਗੀ ਦੇ ਕੱਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗਾ- ਸਰਨਾ
ਨਵੀ ਦਿੱਲੀ 31 ਮਈ (ਬਿਊਰੋ)- ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿਲੀ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਅਵਤਾਰ ਸਿੰਘ ਮੱਕੜ ਵੱਲੋ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਪਾਕਿਸਤਾਨ ਜੱਥਾ ਨਾ ਭੇਜਣ ਦੇ ਲਏ ਗਏ ਫੈਸਲੇ ਦੀ ਨਿਖੇਧੀ ਕਰਦਿਆ ਕਿਹਾ ਕਿ ਮੱਕੜ ਦੁਆਰਾ ਲਿਆ ਗਿਆ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ (ਬਾਦਲ)  ਦੀ ਹੋਂਦ ਹਸਤੀ ਤੇ ਮੱਕੜ ਦੀ ਪ੍ਰਧਾਨਗੀ ਦੇ ਕੱਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗਾ।
ਜਾਰੀ ਇੱਕ ਬਿਆਨ ਰਾਹੀ ਸ੍ਰ ਸਰਨਾ ਨੇ ਕਿਹਾ ਕਿ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਪਾਕਿਸਤਾਨ ਓਕਾਬ ਬੋਰਡ ਸ਼੍ਰੋਮਣੀ ਕਮੇਟੀ ਤੇ ਬਾਦਲ ਸਰਕਾਰ ਦੇ ਅਧੀਨ ਨਹੀ ਹਨ ਜਿਥੇ ਬਾਦਲਾ ਤੇ ਮੱਕੜ ਦੇ ਹੁਕਮ ਚੱਲਦੇ ਹੋਣ। ਉਹਨਾਂ ਕਿਹਾ ਕਿ ਪਾਕਿਸਤਾਨ ਕਮੇਟੀ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾ ਰਹੀ ਹੈ ਜੋ ਕਿ ਦੁਨੀਆ ਭਰ ਸਿੱਖਾਂ ਵੱਲੋ ਸਰਬ ਪ੍ਰਵਾਨਿਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਕੈਲੰਡਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਵੱਲੋ ਪਹਿਲਾਂ ਸੰਨ 2003 ਵਿੱਚ ਹੋਲੇ ਮਹੱਲੇ ਦੇ ਸਮਾਗਮ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਤੋ ਰੀਲੀਜ਼ ਕੀਤਾ ਤੇ ਫਿਰ 14 ਅਪ੍ਰੈਲ 2003 ਨੂੰ ਵਿਸਾਖੀ ਦੇ ਮੇਲੇ 'ਤੇ ਤਖਤ ਸ੍ਰੀ ਦਮਦਮਾ ਸਾਹਿਬ ਤੋ ਜਥੇਦਾਰ ਅਕਾਲ ਤਖਤ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਤੱਤਕਾਲੀ ਸ਼੍ਰੋਮਣੀ ਅਕਾਲੀ ਦਲ (ਬਾਦਲ)ਦੇ ਪ੍ਰਧਾਨ ਸ੍ਰ ਪ੍ਰਕਾਸ਼ ਸਿੰਘ ਬਾਦਲ ਤੇ ਤੱਤਕਾਲੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਕਿਰਪਾਲ ਸਿੰਘ ਬੰਡੂਗਰ ਨੇ ਆਪਣੇ ਕਰ ਕਮਲਾਂ ਨਾਲ ਜੈਕਾਰਿਆ ਦੀ ਗੂੰਜ ਵਿੱਚ ਰੀਲੀਜ਼ ਕੀਤਾ ਸੀ। ਉਹਨਾਂ ਕਿਹਾ ਕਿ ਪਾਲ ਸਿੰਘ ਪੁਰੇਵਾਲ ਨੇ ਇਹ ਕੈਲੰਡਰ 32 ਸਾਲ ਦੀ ਲੰਮੀ ਘਾਲਣਾ ਤੋ ਬਾਅਦ ਤਿਆਰ ਕੀਤਾ ਸੀ ਜਿਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਬੁੱਧੀਜੀਵੀਆ, ਭੂਗੋਲ ਤੇ ਖਗੋਲ ਦੇ ਵਿਗਿਆਨੀਆ ਤੇ ਇਤਿਹਾਸਕਾਰਾਂ ਦੀ ਇੱਕ ਕਮੇਟੀ ਬਣਾ ਤੇ ਕਈ ਮੀਟੰਗਾਂ ਵਿੱਚ ਵਿਚਾਰ ਕਰਨ ਤੋ ਬਾਅਦ ਲਾਗੂ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਆਰ.ਐਸ. ਐਸ ਨੂੰ ਖੁਸ਼ ਕਰਨ ਲਈ 2010 ਵਿੱਚ ਇਸ ਕੈਲੰਡਰ ਵਿੱਚ ਤਰਮੀਮ ਗਿਆਨੀ ਗੁਰਬਚਨ ਸਿੰਘ ਵੱਲੋ ਹਾਈ ਕਮਾਂਡ ਤੇ ਆਦੇਸ਼ਾਂ ਤੇ ਕੈਲੰਡਰ ਨੂੰ ਬਦਲ ਕੇ ਬਿਕਰਮੀ ਕੈਲੰਡਰ ਬਣਾ ਦਿੱਤਾ ਗਿਆ ਅਤੇ ਤਬਦੀਲੀ ਕਰਨ ਲਈ ਮੱਕੜ ਤੇ ਹਰਨਾਮ ਸਿੰਘ ਧੁੰਮੇ ਦੀ ਇੱਕ ਦੋ ਮੈਬਰੀ ਕਮੇਟੀ ਬਣਾਈ ਗਈ ਜਿਹਨਾਂ ਨੂੰ ਕੈਲੰਡਰ ਬਾਰੇ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਨਹੀ ਹੈ। ਉਹਨਾਂ ਕਿਹਾ ਕਿ ਵੈਸੇ ਵੀ ਦੁਨੀਆ ਭਰ ਵਿੱਚ ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸਕ ਦਿਹਾੜੇ ਆਪਣੀਆ ਸੁਵਿਧਾਵਾਂ ਅਨੁਸਾਰ ਸਾਰਾ ਸਾਲ ਹੀ ਮਨਾਉਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਪਾਕਿਸਤਾਨ ਕਮੇਟੀ ਤੇ ਪਾਕਿਸਤਾਨ ਓਕਾਬ ਬੋਰਡ ਨੇ ਜੋ ਵੀ ਫੈਸਲਾ ਲਿਆ ਹੈ ਸ਼੍ਰੋਮਣੀ ਅਕਾਲੀ ਦਲ ਦਿੱਲੀ ਉਸ ਦੀ ਹਮਾਇਤ  ਕਰਦਾ ਹੈ ਕਿ ਉਹਨਾਂ ਨੇ ਦੁਨੀਆ ਭਰ ਦੇ ਸਿੱਖਾਂ ਦੀ ਰਹਿਨੁਮਾਈ ਕਰਦੇ ਕੈਲੰਡਰ ਅਨੁਸਾਰ ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਫੈਸਲਾ ਲਿਆ ਹੈ।

No comments: