BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਿੱਖਿਆ ਵਿਭਾਗ ਦੇ ਦਫਤਰਾਂ ਵਿਚ 12 ਸਾਲਾਂ ਤੋਂ ਕੰਮ ਕਰਦੇ ਕਰਮਚਾਰੀਆਂ ਨੇ ਸ.ਗੁਰਪ੍ਰਤਾਪ ਸਿੰਘ ਟਿੱਕਾ

  • ਜ਼ਿਲ੍ਹਾ ਪ੍ਰਧਾਨ  ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਨੂੰ ਦਿੱਤਾ ਮੰਗ ਪੱਤਰ
ਅਜਨਾਲਾ 17 ਜੂਨ (ਕੁਲਬੀਰ ਸਿੰਘ ਢਿੱਲੋਂ)- ਸਰਵ ਸਿੱਖਿਆ ਅਭਿਆਨਫ਼ਰਮਸਾ ਦਫਤਰੀ ਕਰਮਚਾਰੀਆਂ ਨੇ ਆਪਣੀਆਂ ਜ਼ਾਇਜ਼ ਤੇ ਹੱਕੀ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਧਾਨ ਵਿਕਾਸ ਕੁਮਾਰ ਦੀ ਪ੍ਰਧਾਨਗੀ ਹੇਠ ਸ.ਗੁਰਪ੍ਰਤਾਪ ਸਿੰਘ ਟਿੱਕਾ ਜ਼ਿਲ੍ਹਾ ਪ੍ਰਧਾਨ  ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਨੂੰ ਆਪਣੀ ਯੂਨੀਅਨ ਦਾ  ਮੰਗ ਪੱਤਰ ਦਿੱਤਾ ਗਿਆ। ਪ੍ਰੈਸ ਨੂੰ ਬਿਆਨ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ  ਵਿਕਾਸ ਕੁਮਾਰ ਨੇ ਦੱਸਿਆ  ਕਿ ਪੰਜਾਬ ਸਰਕਾਰ ਵੱਲੋਂ  ਬਣਾਈ ਪਾਲਿਸੀ ਅਨੁਸਾਰ ਤਿੰਨ ਸਾਲ ਤੋਂ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਣਾ ਬਣਦਾ ਹੈ, ਪਰ ਸਰਵ ਸਿੱਖਿਆ ਅਭਿਆਨ ਤਹਿਤ ਮੁਲਾਜ਼ਮ ਪਿਛਲੇ 12 ਸਾਲਾਂ ਤੋਂ ਲਗਾਤਾਰ ਠੇਕੇ ਤੇ ਕੰਮ ਕਰ ਰਹੇ ਹਨ ਅਤੇ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਨਹੀ ਕੀਤਾ ਜਾ ਰਿਹਾ।ਉਨ੍ਹਾ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਮਈ 2015 ਵਿਚ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਕਮੇਟੀ ਨੂੰ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਸਬੰਧੀ ਰਿਪੋਰਟ ਸਰਕਾਰ ਨੂੰ ਪੇਸ਼ ਕਰ ਦਿਤੀ ਗਈ ਹੈ। ਉੇਨ੍ਹਾਂ ਨੇ ਇਹ ਵੀ ਦਸਿਆ ਕਿ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨਾਲ ਕਈ ਮੀਟਿੰਗ ਹੋ ਚੁੱਕੀਆ ਹਨ ਅਤੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਹਰ ਵਾਰ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਲੰਬਾ ਸਮਾਂ ਬੀਤ ਜਾਣ ਤੇ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ਼ ਕਰਨ ਲਈ ਕੋਈ ਨੋਟੀਫਿਕੇਸ਼ਨ ਜ਼ਾਰੀ ਨਹੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬੀਤੀ 24 ਅਪ੍ਰੈਲ ਨੂੰ ਜਥੇਬੰਦੀ ਦੀ ਮਾਨਯੋਗ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪੈਨਲ ਮੀਟਿੰਗ ਹੋਈ ਸੀ ਜਿਸ ਮੀਟਿੰਗ ਵਿਚ ਸਿੱਖਿਆ ਮੰਤਰੀ ਪੰਜਾਬ ਡਾ ਦਲਜੀਤ ਸਿੰਘ ਚੀਮਾ ਵੀ ਮੋਜੂਦ ਸਨ ਇਸ ਮੀਟਿੰਗ ਵਿਚ ਵੀ ਮੁਲਾਜ਼ਮ ਨੂੰ ਜਲਦ ਨੋਟੀਫਿਕੇਸ਼ਨ ਕਰਨ ਦਾ ਵਾਅਦਾ ਕੀਤਾ ਗਿਆ ਸੀ।ਪ੍ਰੰਤੂ 2 ਮਹੀਨੇ ਦੇ ਕਰੀਬ ਬੀਤ ਜਾਣ ਤੇ ਵੀ ਕੋਈ ਕਾਰਵਾਈ ਨਜ਼ਰ ਨਹੀ ਆ ਰਹੀ ਹੈ ਉਨ੍ਹਾ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਨ ਲਈ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਜਿਸ ਕਰਕੇ ਕਰਮਚਾਰੀਆ ਵਿਚ ਰੋਸ ਪਾਇਆ ਜਾ ਰਿਹਾ ਹੈ। ਯੁਨੀਅਨ ਦੇ ਜਨਰਲ ਸੱਕਤਰ ਦਿਲਪ੍ਰੀਤ ਸਿੰਘ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਪਿਛਲੇ 3 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਕਰਕੇ ਕਰਮਚਾਰੀਆ ਨੂੰ ਕਾਫੀ ਮੁਸ਼ਿਕਲਾ ਆ ਰਹਿਆ ਹਨ। ਜਿਸ ਵਜੌ ਅਕਾਲੀ ਪ੍ਰਧਾਨ ਟਿੱਕਾ ਜੀ ਨੇ  ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਸਰਵ ਸਿੱਖਿਆ ਅਭਿਆਨਫ਼ਰਮਸਾ ਦਫਤਰੀ ਕਰਮਚਾਰੀਆਂ ਦੀ ਰੈਗੁਲਰ ਕਰਨ ਦੀ ਮੰਗ ਬਾਰੇ ਨਿਜੀ ਤੌਰ ਤੇ ਮੁੱਖ ਮੰਤਰੀ ਪੰਜਾਬ ਸ:ਪ੍ਰਕਾਸ ਸਿੰਘ ਬਾਦਲ ਜੀ ਨਾਲ ਜਲਦ ਹੀ ਗਲ ਕਰਨਗੇ ਅਤੇ ਯੁਨੀਅਨ ਦੀ ਮੀਟਿੰਗ ਕਰਵਾਉਣ ਦਾ ਭਰੋਸਾ ਵੀ ਦਿੱਤਾ।ਯੁਨੀਅਨ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਹਨਾ ਦੀਆ ਹੱਕੀ ਅਤੇ ਜਾਇਜ ਮੰਗਾ ਜਲਦ ਨਾ ਮੰਨਿਆ ਤਾ ਇਸ ਵਾਰ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸਰਕਾਰ ਦੀਆ ਮੁਲਾਜ਼ਮ ਮਾਰੂ ਨੀਤੀਆ ਅਤੇ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਕੀਤੇ ਮਾੜੇ ਫੈਸਲਿਆ ਦਾ ਪ੍ਰਚਾਰ ਕਰਨ ਲਈ ਪਰਚੇ ਦੀ ਜਗ੍ਹਾ ਹੁਣ ਕਪੜੇ ਦੇ ਬਣੇ ਕੈਰੀ ਬੈਗ ਵੰਡਣ ਦਾ ਐਲਾਨ ਕਰ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ 21 ਜੂਨ ਤੋਂ ਲੈ ਕੇ 25 ਜੂਨ ਤੱਕ ਸਰਵ ਸਿੱਖਿਆ ਅੀਭਆਨ ਦੇ ਦਫਤਰੀ ਕਰਮਚਾਰੀ ਸੂਬੇ ਦੇ ਸਾਰੇ ਜ਼ਿਲ੍ਹਿਆ ਵਿਚ ਮੁਲਾਜ਼ਮ ਮਾਰੂ ਨੀਤੀਆ ਦੇ ਛਪੇ 50,000 ਕੈਰੀ ਬੈਗ ਵੰਡਗੇ ਅਤੇ ਸਰਕਾਰ ਨੂੰ ਕਰਮਚਾਰੀਆ ਨੂੰ ਸਿੱਖਿਆ ਵਿਭਾਗ ਵਿਚ ਜਲਦ ਰੈਗੁਲਰ ਕਰਨ ਦੀ ਅਪੀਲ਼ ਕਰਨਗੇ।ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਫਿਰ ਵੀ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਨ ਦਾ ਨੋਟੀਫਿਕੇਸ਼ਨ ਨਾ ਕੀਤਾ ਤਾਂ ਕਰਮਚਾਰੀ 6 ਜੁਲਾਈ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕਰਨਗੇ। ਇਸ ਮੋਕੇ ਸੁਭੇਗ ਸਿੰਘ ਜੇ.ਈ., ਵਾਈਸ ਪ੍ਰਧਾਨ ਗੁਰਪ੍ਰੀਤ ਸਿੰਘ, ਜਨਰਲ ਸਕੱਤਰ ਦਿਲਪ੍ਰੀਤ ਸਿੰਘ ਮੱਤੇਵਾਲ,ਗੌਰਵ ਸ਼ਰਮਾ, ਊਮਾ ਦੇਵੀ, ਮਨਿੰਦਰ ਕੌਰ ਲੇਖਾਕਾਰ ਬਲਾਕ ਅਮ੍ਰਿਤਸਰ-1, ਤੇਜਬੀਰ ਸਿੰਘ, ਤੇਜਵਿੰਦਰ ਸਿੰਘ, ਜਗਦੀਪ ਸਿੰਘ, ਛੀਨਾ ਆਦਿ ਹਾਜ਼ਰ ਸਨ।
ਸਰਬ ਸਿੱਖਿਆ ਅਭਿਆਨ ਦੇ ਕਰਮਚਾਰੀ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ

No comments: