BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਅਜਨਾਲਾ ਵਲੋਂ 1984 ਦੇ ਘੱਲੂਘਾਰੇ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ

ਗੁਰਚਰਨ ਸਿੰਘ ਜੀ ਰਸੀਆ ਦਾ ਕੀਰਤਨੀ ਜਥਾ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ।
ਫਤਿਹਗੜ੍ਹ ਚੂੜੀਆਂ 7 ਜੂਨ (ਬਿਊਰੋ)- ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਅਜਨਾਲਾ ਵੱਲੋਂ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਹੇਠ ਗੁਰਮਤਿ ਵਿਦਿਆਕਾ ਦੇ ਸਮੂਹ ਵਿਦਿਆਰਥੀਆਂ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ 6 ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿੱਚ ਗੁਰਮਤਿ ਸਮਾਗਮ ਰਾਤ 8 ਤੋਂ 12 ਵਜੇ ਤੱਕ  ਕਰਵਾਇਆ ਗਿਆ ।ਇਸ ਗੁਰਮਤਿ ਸਮਾਗਮ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕਾਂ ਨੇ ਇਲਾਹੀ ਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਇਸ ਸਮਾਗਮ ਵਿੱਚ ਹਜੂਰੀ ਰਾਗੀ ਕੁਲਵਿੰਦਰ ਸਿੰਘ ਦਮਦਮੀ ਟਕਸਾਲ ਅਜਨਾਲਾ, ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ , ਭਾਈ ਮੋਹਕਮ ਸਿੰਘ ਮੁਖ ਬੁਲਾਰਾ ਦਮਦਮੀ ਟਕਸਾਲ ਅਤੇ ਪ੍ਰਧਾਨ ਯੂਨਾਈਟਡ ਅਕਾਲੀ ਦਲ ਆਦਿ ਨੇ ਸੰਗਤ ਵਿੱਚ ਹਾਜਰੀ ਭਰੀ। ਸਮਾਗਮ ਦੀ ਸਮਾਪਤੀ ਉਪਰੰਤ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਸੰਗਤਾਂ ਦੇ ਸਹਿਣੋਗ ਨਾਲ ਗੁਰੁ ਕਾ ਲੰਗਰ ਅਤੁੱਟ ਵਰਤਾਇਆ ਗਿਆ।

No comments: