BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗੁ. ਪੰਜ ਤੀਰਥ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 2 ਜੁਲਾਈ ਨੂੰ

ਆਦਮਪੁਰ ਜੰਡੂ ਸਿੰਘਾ 30 ਜੂਨ (ਅਮਰਜੀਤ ਸਿੰਘ)- ਜਲੰਧਰ ਦੇ ਪਿੰਡ ਜੰਡੂ ਸਿੰਘਾ ਵਿੱਚ ਮੋਜੂਦ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਦੇਸ਼ਾਂ ਵਿਦੇਸ਼ਾਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਮੂਹ ਪ੍ਰਬੰਧਕ ਕਮੇਟੀ ਦੀ ਦੇਖਰੇਖ ਹੇਠ 2 ਜੁਲਾਈ ਨੂੰ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ, ਅਤੇ ਪੰਜਾਂ ਪਿਆਰਿਆ ਦੀ ਅਗਵਾਹੀ ਵਿੱਚ 31ਵਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਜਿਸ ਸਬੰਧੀ ਜਾਣਕਾਰੀ ਦਿੰਦੇ ਪ੍ਰਧਾਨ ਸ. ਭੁਪਿੰਦਰ ਸਿੰਘ ਸੰਘਾ, ਮੀਤ ਪ੍ਰਧਾਨ ਅਮਰੀਕ ਸਿੰਘ, ਅਮਰਜੀਤ ਸਿੰਘ, ਭਾਈ ਗੁਰਦੇਵ ਸਿੰਘ, ਕਰਨੈਲ ਸਿੰਘ, ਕੇਹਰ ਸਿੰਘ, ਹੈਂਡ ਗ੍ਰੰਥੀ ਮਲਕੀਤ ਸਿੰਘ ਨੇ ਦਸਿਆ ਕਿ ਇਹ ਨਗਰ ਕੀਰਤਨ ਸਵੇਰੇ 9 ਵਜੇ ਗੁਰਦੁਆਰਾ ਪੰਜ ਤੀਰਥ ਸਾਹਿਬ ਤੋਂ ਅਰਦਾਸ ਬੇਨਤੀ ਕਰਨ ਉਪਰੰਤ ਅਰੰਭ ਹੋਵੇਗਾ। ਜੋ ਕਿ ਗੁਰੂ ਘਰ ਤੋਂ ਅਰੰਭ ਹੋ ਕੇ ਨਗਰ ਜੰਡੂ ਸਿੰਘਾ ਵਿੱਚ ਦੀ ਹੁੰਦਾ ਹੋਇਆ, ਪਿੰਡ ਜੈਤੇਵਾਲੀ, ਬੁਡਿਆਣਾ, ਕਪੂਰ ਪਿੰਡ, ਨਰੰਗਪੁਰ, ਖਿੱਚੀਪੁਰ, ਹਰੀਪੁਰ, ਤਲੰਵੰਡੀ, ਉਦੇਸੀਆਂ, ਅਰਜੁਨ ਵਾਲ, ਲੇਸੜੀਵਾਲ, ਚੂਹੜਵਾਲੀ, ਮਦਾਰਾ, ਧੋਗੜੀ, ਤੋਂ ਹੁੰਦਾ ਹੋਇਆ ਰਾਤ ਵਾਪਸ ਗੁ. ਪੰਜ ਤੀਰਥ ਸਾਹਿਬ ਵਿਖੇ ਸਪੰਨ ਹੋਵੇਗਾ। ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਵਿੱਚ ਹੁੰਮਹੁੰਮਾਂ ਕੇ ਪੁੱਜਣ ਅਤੇ ਨਗਰ ਕੀਰਤਨ ਦੇ ਰਸਤਿਆਂ ਨੂੰ ਸੁੰਦਰ ਸਜਾਉਣ ਦੀ ਅਪੀਲ ਕੀਤੀ ਹੈ।

No comments: