BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਤਹਿਬਜਾਰੀ ਟੀਮ ਵੱਲੋਂ 5 ਦੁਕਾਨਦਾਰਾਂ ਦੇ ਚਲਾਨ ਕੱਟੇ ਗਏ-ਮੇਅਰ ਸ਼ਿਵ ਸੂਦ

ਦੁਕਾਨਾਦਾਰ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਹੀ ਰਖੱਣ
ਹੁਸ਼ਿਆਰਪੁਰ 30 ਜੂਨ (ਤਰਸੇਮ ਦੀਵਾਨਾ)- ਨਗਰ ਨਿਗਮ ਹੁਸ਼ਿਆਰਪੁਰ ਵਿੱਚ ਦੁਕਾਨਦਾਰਾਂ ਵਲੋਂ ਸੜਕਾਂ ਤੇ ਕੀਤੇ ਗਏ ਨਜਾਇਜ ਕਬਜਿਆਂ ਨੂੰ ਹਟਾਉਣ ਲਈ ਸੁਪੰਰਡੈਂਟ ਸੁਆਮੀ ਸਿੰਘ ਦੀ ਅਗਵਾਈ ਵਿੱਚ ਭੇਜੀ ਗਈ ਟੀਮ ਵੱਲੋਂ 5 ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਇਹ ਜਾਣਕਾਰੀ ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਨੇ ਦਿਦਿੰਆ ਦਸਿੱਆ ਕਿ ਨਗਰ ਨਿਗਮ ਵੱਲੋਂ ਨਜਾਇਜ ਕਬਜੇ ਹਟਾਉਣ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਮੇਅਰ ਸ਼ਿਵ ਸੂਦ ਨੇ ਦਸਿੱਆ ਕਿ ਨਗਰ ਨਿਗਮ ਦੀ ਟੀਮ ਵੱਲੋਂ ਰਹੀਮਪੁਰ ਰੋਡ, ਪੁਰਹੀਰਾਂ, ਜਲੰਧਰ ਰੋਡ, ਸੁਤਹਰੀ ਰੋਡ ਅਤੇ ਬੱਸ ਸਟੈਂਡ ਦੇ ਆਲੇ ਦੁਆਲੇ ਚੈਕਿੰਗ ਕੀਤੀ ਅਤੇ ਵੱਖ-ਵੱਖ ਦੁਕਾਨਾਂ ਤੇ ਜਾ ਕੇ ਉਹਨਾਂ ਵਲੋਂ ਨਗਰ ਨਿਗਮ ਦੀ ਜਗਾ ਤੇ ਲਗਾਏ ਗਏ ਸਮਾਨ ਨੂੰ ਹਟਾਉਣ ਸਬੰਧੀ ਹਦਾਇਤ ਕੀਤੀ ਉਹਨਾਂ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ ਤਾਂ ਜਂੋ ਸੜਕਾਂ ਤੇ ਟਰੈਫਿਕ ਦੀ ਸਮੱਸਿਆ ਪੇਸ਼ ਨਾ ਆਵੇ, ਉਹਨਾਂ ਦੱਸਿਆ ਕਿ ਨਗਰ ਨਿਗਮ ਵਲੋਂ ਸੜਕਾਂ ਤੇ ਨਜਾਇਜ ਕਬਜੇ ਹਟਾਉਣ ਸਬੰਧੀ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ ਉਹਨਾਂ ਦੱਸਿਆ ਕਿ ਅੱਜ ਵੀ ਨਜਾਇਜ ਕਬਜੇ ਹਟਾਉਣ ਲਈ ਸ਼ਹਿਰ ਵਿਚ ਨਗਰ ਨਿਗਮ ਦੀ ਟੀਮ ਭੇਜੀ ਗਈ ਹੈ ਜਿਸ ਵਿਚ ਸੁਪਰਡੈਂਟ ਤਹਿਬਜਾਰੀ ਸੁਆਮੀ ਸਿੰਘ, ਇੰਸਪੈਕਟਰ ਸੁਰਜੀਤ ਬਹਿਲ, ਗੁਰਮੇਲ ਸਿੰਘ ਅਤੇ ਵਿਨੈ ਉਪੱਲ ਵੀ ਸ਼ਾਮਲ ਹਨ।

No comments: