BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਭਗਤ ਕਬੀਰ ਜੀ ਦੇ 618 ਵੇਂ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ

ਕਬੀਰ ਜੀ ਦੇ ਸੰਦੇਸ਼ ਨੂੰ ਅਮਲੀ ਤੌਰ 'ਤੇ ਅਪਣਾਉਣ ਦੀ ਲੋੜ-ਚੂਨੀ ਲਾਲ ਭਗਤ
ਜਲੰਧਰ 21 ਜੂਨ (ਜਸਵਿੰਦਰ ਆਜ਼ਾਦ)- ਸਮਾਜ ਵਿਚ ਬਰਾਬਰਤਾ, ਅਮਨ ਭਾਈਚਾਰੇ ਦੀ ਪੂਰਨ ਸਥਾਪਨਾ ਲਈ ਭਗਤ ਕਬੀਰ ਜੀ ਵਲੋਂ ਦਿੱਤੇ ਗਏ ਮਾਨਵਤਾ ਦੇ ਸੰਦੇਸ਼ ਨੂੰ ਅਮਲੀ ਤੌਰ 'ਤੇ ਅਪਣਾਉਣ ਦੀ ਲੋੜ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਚੂਨੀ ਲਾਲ ਭਗਤ ਵਲੋਂ ਅੱਜ ਇੱਥੇ ਸਥਾਨਕ ਸਤਿਗੁਰੂ ਕਬੀਰ ਮੁੱਖ ਮੰਦਰ ਭਾਰਗਵ ਨਗਰ ਵਿਖੇ ਭਗਤ ਕਬੀਰ ਜੀ ਦੇ 618ਵੇਂ ਪ੍ਰਕਾਸ਼ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਭਾਰੀ ਗਿਣਤੀ ਵਿਚ ਜੁੜੀਆਂ ਸੰਗਤਾਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ। ਉਨਾਂ ਕਿਹਾ ਕਿ ਭਗਤ ਕਬੀਰ ਜੀ ਮਹਾਨ ਸਮਾਜ ਸੁਧਾਰਕ ਸਨ ਜਿਨਾਂ ਨੇ ਸਮੁੱਚੀ ਮਾਨਵਤਾ ਨੂੰ ਸੱਚ, ਪਿਆਰ, ਅਹਿੰਸਾ, ਸਦਾਚਾਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ, ਜਿਸ ਦੀ ਮੌਜੂਦਾ ਪਦਾਰਥਵਾਦੀ ਯੁਗ ਵਿਚ ਬਹੁਤ ਹੀ ਮਹੱਤਤਾ ਹੈ। ਉਨਾਂ ਕਿਹਾ ਕਿ ਭਗਤ ਕਬੀਰ ਜੀ ਦੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਹਮੇਸ਼ਾ ਹੀ ਕੁੱਲ ਲੋਕਾਈ  ਦਾ ਮਾਰਗ ਦਰਸ਼ਨ ਕਰਦੀ ਰਹੇਗੀ ਜੋ ਕਿ ਜਾਤ, ਨਸਲ ਅਤੇ ਧਰਮ ਤੋਂ ਉਪਰ ਉਠਣ ਦਾ ਸੁਨੇਹਾ ਦਿੰਦੀ ਹੈ। ਉਨਾਂ ਕਿਹਾ ਕਿ ਭਗਤ ਕਬੀਰ ਜੀ ਦਾ ਸਰਬ ਸਾਂਝੀਵਾਲਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਉਨਾਂ ਕਿਹਾ ਕਿ ਕਬੀਰ ਸਾਹਿਬ ਦੀ ਬਾਣੀ ਸਾਨੂੰ ਸ਼ੁੱਧ ਵਿਚਾਰਧਾਰਾ ਦਾ ਸੰਦੇਸ਼ ਦਿੰਦੀ ਹੈ ਜਿਸ ਤੋਂ ਸਿੱਖਿਆ ਲੈ ਕੇ ਅਸੀਂ ਆਪਣਾ ਜੀਵਨ ਸਫਲ ਕਰ ਸਕਦੇ ਹਾਂ। ਉਨਾਂ ਕਿਹਾ ਕਿ ਭਗਤ ਕਬੀਰ ਜੀ ਨੇ ਸਮਾਜ ਵਿਚ ਸਮਾਜਿਕ ਬੁਰਾਈਆਂ ਜਾਤੀ ਪ੍ਰਥਾ, ਛੂਤ-ਛਾਤ ਅਤੇ ਊਚ-ਨੀਚ ਦੇ ਖ਼ਾਤਮੇ ਲਈ ਲੰਬਾ ਸੰਘਰਸ਼ ਕੀਤਾ।
ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਭਗਤ ਕਬੀਰ ਜੀ ਸਮੇਤ ਸਾਰੇ ਧਰਮਾਂ ਦੇ ਗੁਰੂਆਂ-ਪੀਰਾਂ ਵੱਲੋਂ ਦਰਸਾਏ ਗਏ ਸਾਂਝੀਵਾਲਤਾ ਅਤੇ ਸਮਾਜਿਕ ਨਿਆਂ ਦੇ ਮਾਰਗ 'ਤੇ ਚਲਦਿਆਂ ਸਮੂਹ ਵਰਗਾਂ ਦੀ ਭਲਾਈ ਲਈ ਭਰਪੂਰ ਉਪਰਾਲੇ ਕਰ ਰਹੀ ਹੈ ਅਤੇ ਸਮੂਹ ਸ਼੍ਰੋਮਣੀ ਭਗਤਾਂ ਦੇ ਜਨਮ ਦਿਹਾੜੇ ਰਾਜ ਪੱਧਰ 'ਤੇ ਮਨਾਏ ਜਾਂਦੇ ਹਨ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਕਮਲ ਕਿਸ਼ੋਰ ਯਾਦਵ ਨੇ ਕਿਹਾ ਕਿ  ਭਗਤ ਕਬੀਰ ਜੀ ਵਲੋਂ ਸਮਾਜ ਦੇ ਦੱਬੇ ਕੁਚਲੇ ਲੋਕਾਂ ਦੇ ਹੱਕਾਂ ਲਈ ਆਵਾਜ ਉਠਾਈ ਗਈ ਅਤੇ ਉਨਾਂ ਵਲੋਂ ਉਸ ਸਮੇਂ ਪਾਖੰਡਵਾਦ ਤੇ  ਜਾਤੀਵਾਦ ਵਿਚ ਫਸੇ ਹੋਏ ਸਮਾਜ ਨੂੰ ਆਪਣੀ ਗੁਰਬਾਣੀ ਰਾਹੀਂ ਬਰਾਬਰਤਾ ਦਾ ਰਾਹ ਦਿਖਾਇਆ ਗਿਆ। ਇਸ ਮੌਕੇ ਬ੍ਰਿਗੇਡੀਅਰ ਜਗਦੀਸ਼ ਕੁਮਾਰ ਗਗਨੇਜਾ ਨੇ ਵੀ ਸੰਬੋਧਨ ਕੀਤਾ ਤੇ ਸੰਗਤ ਨੂੰ ਭਗਤ ਕਬੀਰ ਜੀ ਦੀਆਂ ਸਿਖਿਆਵਾਂ ਤੋਂ ਸੇਧ ਲੈਣ ਦੀ ਅਪੀਲ ਕੀਤੀ। ਇਸ ਮੌਕੇ ਭਾਜਪਾ ਆਗੂ ਮਹਿੰਦਰ ਭਗਤ ਵਲੋਂ  ਸਮਾਗਮ  ਦੌਰਾਨ ਸੰਗਤਾਂ ਨੂੰ ਭਗਤ ਕਬੀਰ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮੂਹ ਸ਼੍ਰੋਮਣੀ ਭਗਤਾਂ ਦੇ ਜਨਮ ਦਿਹਾੜੇ ਸੂਬਾ ਪੱਧਰ 'ਤੇ ਮਨਾਏ ਜਾਣਾ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਆਪਸੀ ਭਾਈਚਾਰੇ ਨੂੰ ਵੱਡਾ ਹੁਲਾਰਾ ਮਿਲਦਾ ਹੈ। ਸਮਾਗਮ ਦੌਰਾਨ ਮਹੰਤ ਕਬੀਰ ਪੰਥ, ਪੰਜਾਬ  ਦੇ ਮੁਖੀ ਅਚਾਰੀਆ ਜਗਦੀਸ਼ ਦਾਸ ਨੇ ਭਗਤ ਕਬੀਰ ਜੀ ਦੀ ਬਾਣੀ ਦੀ ਵਿਆਖਿਆ ਕਰਦੇ ਹੋਏ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਚੂਨੀ ਲਾਲ ਭਗਤ ਵਲੋਂ ਪ੍ਰਬੰਧਕ ਕਮੇਟੀ ਨੂੰ 5 ਲੱਖ ਰੁਪੈ ਵੀ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਕੌਂਸਲਰ ਦਰਸ਼ਨ ਲਾਲ ਭਗਤ, ਕੌਸਲਰ ਪਵਨ ਕੁਮਾਰ, ਡਾ. ਰਾਕੇਸ਼ ਭਗਤ ਪ੍ਰਧਾਨ ਪ੍ਰਬੰਧਕ ਕਮੇਟੀ,  ਬਚਨ ਲਾਲ, ਸੁਭਾਸ਼ ਭਗਤ, ਸਤੀਸ਼ ਭਗਤ ਚੇਅਰਮੈਨ, ਚਮਨ  ਲਾਲ ਉਪ ਚੇਅਰਮੈਨ, ਅੰਮ੍ਰਿਤ ਭਗਤ ਜਨਰਲ ਸਕੱਤਰ ਤੇ ਅਜੈ ਭਗਤ ਮੀਡੀਆ ਇੰਚਾਰਜ ਹਾਜ਼ਰ ਸਨ।

No comments: