BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਪਿੰਡ ਤੱਲਣ ਦਾ 65 ਜੋੜ ਮੇਲਾ ਸ਼ੁਰੂ

ਗੁਰਬਾਣੀ ਕੰਠ ਮੁਕਾਬਲੇ ਵਿੱਚ ਜੈਤੂ ਬਚਿਆਂ ਨਾਲ ਯਾਦਗਾਰੀ ਫੋਟੋ ਖਿਚਵਾਉਦੇ ਰਸੀਵਰ ਕਰਨਦੀਪ ਸਿੰਘ ਭੁੱਲਰ, ਕਾਨੂੰਗੋ ਭੁਪਿੰਦਰ ਸਿੰਘ, ਪਟਵਾਰੀ ਪਰਮਜੀਤ ਸਿੰਘ ਅਤੇ ਹੋਰ ਸੇਵਾਦਾਰ।
ਆਦਮਪੁਰ ਜੰਡੂ ਸਿੰਘਾ 17 ਜੂਨ (ਅਮਰਜੀਤ ਸਿੰਘ)- ਪਿੰਡ ਤੱਲਣ ਜਲੰਧਰ ਵਿੱਚ ਮੋਜੂਦ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਜੀ ਵਿਖੇ ਕਰਵਾਏ ਜਾ ਰਹੇ, 65ਵੇਂ ਸਲਾਨਾਂ ਜੋੜ ਮੇਲੇ ਦੇ ਸਬੰਧ ਵਿੱਚ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਹੋਏ ਹਨ। ਜਾਣਕਾਰੀ ਦਿੰਦੇ ਮੈਨੇਜਰ ਬਲਵੀਰ ਸਿੰਘ ਨੇ ਦਸਿਆ ਕਿ ਇਨਾਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ 19 ਜੂਨ ਨੂੰ ਅਮ੍ਰਿਤ ਵੇਲੇ ਪਾਏ ਜਾਣਗੇ। ਉਪਰੰਤ ਵਿਸ਼ਾਲ ਢਾਡੀ ਦਰਬਾਰ ਸਜਾਇਆ ਜਾਵੇਗਾ। ਜਿਸ ਵਿੱਚ ਪੰਥ ਪ੍ਰਸਿੱਧ ਢਾਡੀ ਭਾਈ ਸੁਖਦੇਵ ਸਿੰਘ ਚਮਕਾਰਾ, ਬੀਬੀ ਜਸਵੀਰ ਕੋਰ ਜੱਸ, ਗਿਆਨੀ ਗੱਜਣ ਸਿੰਘ ਗੜਗੱਜ, ਗਿਆਨੀ ਲਖਵਿੰਦਰ ਸਿੰਘ ਸੋਹਲ, ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਣਗੇ। ਰਸੀਵਰ ਸ. ਕਰਨਦੀਪ ਸਿੰਘ ਭੁੱਲਰ ਨੇ ਦਸਿਆ ਕਿ ਭੱਲਕੇ 18 ਜੂਨ ਨੂੰ ਰਾਤ 6 ਵਜੇ ਤੋਂ 10 ਵਜੇ ਤੱਕ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਭਾਈ ਲਖਵਿੰਦਰ ਸਿੰਘ ਹਜੂਰੀ ਰਾਗੀ, ਭਾਈ ਰਣਧੀਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਮਨਿੰਦਰ ਸਿੰਘ ਸ਼੍ਰੀ ਨਗਰ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਅੱਜ ਨੰਨੇ ਮੁੰਨੇ ਬਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 136 ਬਚਿਆਂ ਨੇ, ਸੁੰਦਰ ਦਸਤਾਰ ਮੁਕਾਬਲੇ ਵਿੱਚ 96 ਬਚਿਆਂ ਨੇ ਭਾਗ ਲਿਆ। ਜਿਨਾਂ ਵਿੱਚੋਂ ਜੈਤੂ ਬਚਿਆਂ ਨੂੰ ਰਸੀਵਰ ਕਰਨਦੀਪ ਸਿੰਘ ਭੁੱਲਰ, ਸਦਰ ਕਾਨੂੰਗੋ ਭੁਪਿੰਦਰ ਸਿੰਘ, ਪਟਵਾਰੀ ਪਰਮਜੀਤ ਸਿੰਘ, ਮੈਨੇਜਰ ਬਲਵੀਰ ਸਿੰਘ, ਮੈਨੇਜਰ ਹਰਦੇਵ ਸਿੰਘ, ਭਾਈ ਮਨਜੀਤ ਸਿੰਘ, ਵੱਲੋਂ ਨਗਦ ਇਨਾਮ ਤੇ ਟਰਾਫੀਆਂ ਦੇ ਕੇ ਸਨਮਾਨਿੱਤ ਕੀਤਾ। ਸ਼ਾਮ 4.30 ਵਜੇ ਤੋਂ 5.30 ਵੱਜੇ ਤੱਕ ਬਾਬਾ ਬੰਦਾ ਸਿੰੱਘ ਬਹਾਦੁਰ ਇੰਨਟਰਨੈਸ਼ਨਲ ਗਤਕਾ ਅਖਾੜਾ ਲੜਕੀਆਂ ਵੱਲੋਂ ਗਤਕੇ ਦੇ ਸ਼ੋਂ ਮੈਚ ਦੋਰਾਨ ਇਸ ਕਲਾ ਅਤੇ ਉਨਾਂ ਵੱਲੋਂ ਕੀਤੀ ਮੇਹਨਤ ਦੇ ਜੋਹਰ ਵਿਖਾਏ। ਰਸੀਵਰ ਨੇ ਦਸਿਆ ਇਨਾਂ ਸਮਾਗਮਾਂ ਦੇ ਤਿੰਨੋਂ ਦਿਨ ਗੁਰੂ ਕੇ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਏ ਜਾਣਗੇ। ਉਨਾਂ ਸਮੂਹ ਸੰਗਤਾਂ ਨੂੰ ਸਮਾਗਮਾਂ ਵਿੱਚ ਹਾਜਰੀ ਭਰਨ ਦੀ ਅਪੀਲ ਕੀਤੀ ਹੈ।

No comments: