BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

65ਵੇਂ ਸਲਾਨਾਂ ਸ਼ਹੀਦੀ ਜੋੜ ਮੇਲੇ ਤੇ ਗੁ. ਸ਼ਹੀਦ ਬਾਬਾ ਨਿਹਾਲ ਸਿੰਘ ਪਿੰਡ ਤੱਲਣ ਵਿੱਖੇ ਹਜਾਰਾ ਸੰਗਤਾਂ ਹੋਈਆਂ ਨਤਮਸਤਕ

ਗੁ. ਸ਼ਹੀਦ ਬਾਬਾ ਨਿਹਾਲ ਸਿੰਘ ਵਿਖੇ ਵਿਸ਼ਾਲ ਢਾਡੀ ਦਰਬਾਰ ਸਜਾਇਆ
ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਦਾ ਸਨਮਾਨ ਕਰਦੇ ਰਸੀਵਰ ਕਰਨਦੀਪ ਸਿੰਘ ਭੁੱਲਰ ਅਤੇ ਕਾਨੂੰਗੋ ਭੁਪਿੰਦਰ ਸਿੰਘ, ਤੇ ਢਾਡੀ ਵਾਰਾਂ ਗਾਉਦੇ ਬੀਬੀ ਜਸਵੀਰ ਕੋਰ ਜੱਸ ਦਾ ਜਥਾ।
ਆਦਮਪੁਰ ਜੰਡੂ ਸਿੰਘਾ 20 ਜੂਨ (ਅਮਰਜੀਤ ਸਿੰਘ)- ਪਿੰਡ ਤੱਲਣ ਜਲੰਧਰ ਵਿੱਚ ਮੋਜੂਦ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਜੀ ਵਿਖੇ 65ਵੇਂ ਸਲਾਨਾਂ ਜੋੜ ਮੇਲੇ ਤੇ ਅੱਜ ਗੁਰੂ ਘਰ ਹਜਾਰਾਂ ਸੰਗਤਾਂ ਹਾਜਰੀ ਭਰਦੇ ਹੋਏ ਨਤਮਸਤਕ ਹੋਈਆਂ। ਰਸੀਵਰ-ਕਮ ਨਾਇਬ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਦੀ ਵਿਸ਼ੇਸ਼ ਦੇਖਰੇਖ ਹੇਠ ਕਰਵਾਏ ਗਏ, ਇਨਾਂ ਸਮਾਗਮਾਂ ਦੇ ਸਬੰਧ ਵਿੱਚ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਵਿਸ਼ਾਲ ਢਾਡੀ ਦਰਬਾਰ ਸਜਾਇਆ ਗਿਆ, ਜਿਸ ਵਿੱਚ ਪੰਥ ਪ੍ਰਸਿੱਧ ਢਾਡੀ ਭਾਈ ਸੁਖਦੇਵ ਸਿੰਘ ਚਮਕਾਰਾ, ਬੀਬੀ ਜਸਵੀਰ ਕੋਰ ਜੱਸ, ਗਿਆਨੀ ਗੱਜਣ ਸਿੰਘ ਗੜਗੱਜ, ਗਿਆਨੀ ਲਖਵਿੰਦਰ ਸਿੰਘ ਸੋਹਲ, ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ। ਸਮਾਗਮ ਦੋਰਾਨ ਸਟੇਜ ਸਕੱਤਰ ਦੀ ਭੂਮਿਕਾ ਗਿਆਨੀ ਸ. ਹਰੀਮਪੁਰੀ ਸਾਹਿਬ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੋਕੇ ਤੇ ਗੁਰੂ ਘਰ ਦੇ ਰਸੀਵਰ ਕਰਨਦੀਪ ਸਿੰਘ ਭੁੱਲਰ, ਸਦਰ ਕਾਨੂੰਗੋ ਭੁਪਿੰਦਰ ਸਿੰਘ, ਕਾਨੂੰਗੋ ਮਨਦੀਪ ਸਿੰਘ, ਪਟਵਾਰੀ ਪਰਮਜੀਤ ਸਿੰਘ, ਮੈਨੇਜਰ ਬਲਵੀਰ ਸਿੰਘ, ਮੈਨੇਜਰ ਕੈਪਟਨ ਹਰਦੇਵ ਸਿੰਘ, ਸਹਾਇਕ ਮੈਨੇਜਰ ਬਲਜੀਤ ਸਿੰਘ, ਪ੍ਰੀਤਮ ਸਿੰਘ ਸੁਪਰਵਾਇਜਰ ਵੱਲੋਂ ਪੁਜੀਆਂ ਅਹਿੱਮ ਸ਼ਖਸੀਅਤਾਂ ਅਤੇ ਸੇਵਾਦਾਰਾਂ ਦਾ ਵਿਸੇਸ਼ ਸਨਮਾਨ ਕੀਤਾ ਗਿਆ। ਇਸ ਮੋਕੇ ਤੇ ਪਿੰਡ ਤੱਲਣ ਦੀ ਸਮੂਹ ਗਾ੍ਰਮ ਪੰਚਾਇਤ ਅਤੇ ਲਾਗਲੇ ਪਿੰਡਾਂ ਦੀਆਂ ਸੰਗਤਾਂ ਹਾਜਰ ਸਨ।

No comments: