BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਡਾ: ਪਰਮਜੀਤ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਮੋਗਾ ਦੀ ਅਸਾਮੀ ਦਾ ਅਹੁਦਾ ਸੰਭਾਲਿਆ

ਮੋਗਾ ਜੂਨ 9 (ਬਿਊਰੋ)- ਡਾ: ਪਰਮਜੀਤ ਸਿੰਘ ਨੇ ਬਤੌਰ ਮੁੱਖ ਖੇਤੀਬਾੜੀ ਅਫਸਰ, ਮੋਗਾ ਦੀ ਅਸਾਮੀ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ: ਪਰਮਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਵਿਖੇ ਤਾਇਨਾਤ ਸਨ। ਅਹੁਦਾ ਸੰਭਾਲਣ ਸਮੇਂ ਖੇਤੀਬਾੜੀ ਵਿਭਾਗ ਦਾ ਸਮੂਹ ਸਟਾਫ਼ ਦਫ਼ਤਰ ਵਿੱਚ ਹਾਜ਼ਰ ਸੀ। ਇਸ ਮੌਕੇ ਉਨਾਂ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਗੈਰ-ਮਿਆਰੀ ਖਾਦਾਂ, ਕੀੜੇਮਾਰ ਦਵਾਈਆਂ ਅਤੇ ਬੀਜਾਂ ਦੀ ਵਿਕਰੀ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ, ਖਾਦਾਂ ਅਤੇ ਕੀੜੇ-ਮਾਰ ਦਵਾਈਆਂ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਆ ਜਾਵੇਗਾ, ਤਾਂ ਜੋ ਕਿਸਾਨ ਆਰਥਿਕ ਪੱਖੋ ਖੁਸ਼ਹਾਲ ਹੋ ਸਕਣ। ਉਨਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਲ ਪੇਸ਼ ਆਉਦੀ ਹੈ ਤਾਂ ਉਹ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਮੋਗਾ ਵਿਖੇ ਉਨਾਂ ਨੂੰ ਮਿਲ ਸਕਦੇ ਹਨ।

No comments: