BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਓ.ਬੀ.ਸੀ ਫਰੰਟ ਪੰਜਾਬ ਦੀ ਮਿਹਨਤ ਰੰਗ ਲਿਆਉਣ ਲੱਗੀ

ਗੁਰੂਹਰਸਹਾਏ 15 ਜੂਨ (ਮਨਦੀਪ ਸਿੰਘ ਸੋਢੀ)- ਓ.ਬੀ.ਸੀ ਵੇਲਫੇਅਰ ਫਰੰਟ ਪੰਜਾਬ ਪਿਛਲੇ ਸਾਲ ਤੋਂ ਪੰਜਾਬ ਵਿੱਚ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਨੂੰ ਆਪਣੇ ਸਵਿਧਾਨਿਕ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਲਗਤਾਰ ਸਰਗਰਮੀ ਦਿਖਾ ਰਿਹਾ ਹੈ ਅਤੇ ਪੰਜਾਬ ਦੇ ਵੱਖ ਵੱਖ ਜਿਲਿਆਂ ਵਿੱਚ ਲਗਾਤਾਰ ਸੈਮੀਨਾਰ ਲਗਾਏ ਜਾ ਰਹੇ ਹਨ। ਜਿਥੇ ਇਸ ਫਰੰਟ ਦੇ ਆਗੂਆਂ ਵੱਲੋ ਸਕੱਤਰ ਭਲਾਈ ਵਿਭਾਗ ਪੰਜਾਬ ਨਾਲ ਸਮੇਂ ਸਮੇਂ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ,ਉਥੇ ਹੀ ਇਸ ਫਰੰਟ ਦੇ ਆਗੂਆਂ ਵੱਲੋ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ,ਹੀਰਾ ਸਿੰਘ ਗਾਬੜੀਆ ਪ੍ਰਧਾਨ ਪਛੜੀਆਂ ਸ਼੍ਰੇਣੀਆਂ ਵਿੰਗ ਪੰਜਾਬ ਅਤੇ ਕਿਰਪਾਲ ਸਿੰਘ ਬਡੁੰਗਰ ਚੇਅਰਮੈਨ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਨੂੰ ਵੀ ਆਪਣੀਆਂ 33 ਮੰਗਾਂ ਵਾਲਾ ਮੰਗ ਪੱਤਰ ਭੇਜ ਕੇ ਪਛੜੀਆਂ ਸ਼੍ਰੇਣੀਆਂ ਨੂੰ ਉਹਨਾਂ ਦੇ ਬਣਦੇ ਹੱਕ ਦੇਣ ਦੀ ਮੰਗ ਕੀਤੀ ਜਾਂਦੀ ਰਹੀ ਹੈ। ਫਰੰਟ ਵੱਲੋ ਕੀਤੇ ਜਾ ਰਹੇ ਯਤਨਾਂ ਦਾ ਅਸਰ ਵੀ ਦਿਖਾਈ ਦੇਣ ਲੱਗਾ ਹੈ। ਜਿਸ ਦੇ ਸਿਟੇ ਵੱਜੋ ਹੁਣ ਪੰਜਾਬ ਸਰਕਾਰ ਇਸ ਫਰੰਟ ਦੀਆਂ ਕੁਝ ਮੰਗਾਂ ਤੇ ਗੌਰ ਕਰਦੀ ਦਿਖਾਈ ਦੇ ਰਹੀ ਹੈ। ਇਸ ਫਰੰਟ ਨੇ ਪੰਜਾਬ ਸਰਕਾਰ ਦੇ ਵੱਖ ਵੱਖ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਪੰਜਾਬ ਦੇ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਦੀਆਂ ਮੰਗਾਂ ਵਾਲਾ ਜੋ ਮੰਗ ਪੱਤਰ ਤਿਆਰ ਕੀਤਾ ਹੈ ਉਸ ਦੇ ਪੁਆਇੰਟ ਨੰਬਰ 21 ਅਨੁਸਾਰ ਪੰਜਾਬ ਰਾਜ ਵਿੱਚ ਸੈਣੀ ਅਤੇ ਸੁਨਿਆਰ ਜਾਤੀਆਂ ਨੂੰ ਪਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮੰਗ ਨੂੰ ਉਸ ਵੇਲੇ ਬੂਰ ਪੈਂਦਾ ਦਿਖਾਈ ਦਿੱਤਾ ਜਦੋ ਬੀਤੇ ਦਿਨੀ ਹੀਰਾ ਸਿੰਘ ਗਾਬੜੀਆਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਲਦ ਹੀ ਇਹਨਾਂ 2 ਜਾਤੀਆਂ ਨੂੰ ਪਛੜੀਆਂ ਸ਼੍ਰੇਣੀਆਂ ਵਿੱਚ ਸਾਮਲ ਕਰ ਰਹੀ ਹੈ। ਇਸ ਸਬੰਧੀ ਓ.ਬੀ.ਸੀ.ਵੈਲਫੇਅਰ ਫਰੰਟ ਪੰਜਾਬ ਦੇ ਪ੍ਰਧਾਨ ਰਾਜਵਿੰਦਰ ਸਿੰਘ ਖੱਤਰੀਵਾਲਾ ਅਤੇ ਸੂਬਾ ਜਨਰਲ ਸਕਤੱਰ ਹਰਜਿੰਦਰ ਹਾਂਡਾ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 45 ਪ੍ਰਤੀਸ਼ਤ ਅਬਾਦੀ ਪਛੜੀਆਂ ਸ਼ੇਣੀਆਂ ਦੇ ਲੋਕਾਂ ਦੀ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਤੇ ਵੀ ਵਿਚਾਰ ਕਰਦੇ ਹੋਏ ਮੰਡਲ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰੇ।    

No comments: