BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਉਸਾਰੀ ਕਿਰਤੀਆਂ ਦੀ ਭਲਾਈ ਲਈ ਬਣਾਏ ਬੋਰਡ ਨਾਲ ਵੱਧ ਤੋਂ ਵੱਧ ਕਿਰਤੀ ਹੋਣ ਰਜਿਸਟਰਡ-ਸਰਵਣ ਸਿੰਘ ਫਿਲੌਰ

ਉਸਾਰੀ ਕਿਰਤੀਆਂ ਦੇ ਪਰਿਵਾਰਾਂ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਵੰਡੇ ਸਾਈਕਲ
ਜਲੰਧਰ 9 ਜੂਨ (ਜਸਵਿੰਦਰ ਆਜ਼ਾਦ)- ਉਸਾਰੀ ਕਿਰਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵਲੋਂ ਗਠਿਤ ਕੀਤੇ ਗਏ ਕੰਸਟਰਕਸ਼ਨ ਵਰਕਰਜ਼ ਭਲਾਈ ਬੋਰਡ ਤਹਿਤ ਰਜਿਸਟਰਡ ਕਿਰਤੀਆਂ ਦੇ ਪਰਿਵਾਰਾਂ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਵਿਧਾਇਕ ਸz.ਸਰਵਣ ਸਿੰਘ ਫਿਲੌਰ ਵਲੋਂ ਅੱਜ ਭੋਗਪੁਰ ਵਿਖੇ 39 ਸਾਈਕਲਾਂ ਦੀ ਵੰਡ ਕੀਤੀ ਗਈ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ.ਫਿਲੌਰ ਨੇ ਦੱਸਿਆ ਕਿ ਸਰਕਾਰ ਵਲੋਂ ਗਠਿਤ ਇਸ ਬੋਰਡ ਨਾਲ ਰਜਿਸਟਰਡ ਉਸਾਰੀ ਕਿਰਤੀਆਂ ਲਈ ਬੀਮਾ,ਪੈਨਸ਼ਨ, ਰਜਿਸਟਰਡ ਕਿਰਤੀਆਂ ਦੇ ਬੱਚਿਆਂ ਲਈ ਵਜੀਫਾ ਤੇ ਹੋਰ ਅਹਿਮ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਕਿਰਤ ਵਿਭਾਗ ਵਲੋਂ ਉਸਾਰੀ ਕਿਰਤੀਆਂ ਨੂੰ ਇਸ ਸਕੀਮ ਬਾਰੇ ਜਾਗਰੂਕ ਕਰਨ ਲਈ ਲਗਾਤਾਰ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਕਿਰਤੀ ਰਜਿਸਟਰਡ ਹੋ ਕੇ ਇਨਾਂ ਸਕੀਮਾਂ ਦਾ ਲਾਭ ਲੈ ਸਕਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਸਿੱਖਿਆ ਲਈ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਇਹ ਬੱਚੇ ਸਿੱਖਿਆ ਪ੍ਰਾਪਤ ਕਰਕੇ ਆਤਮ ਨਿਰਭਰ ਹੋਣ ਅਤੇ ਇਨਾਂ ਪਰਿਵਾਰਾਂ ਦੀ ਖੁਸ਼ਹਾਲੀ ਸੰਭਵ ਹੋ ਸਕੇ। ਉਨਾਂ ਕਿਹਾ ਕਿ ਰਜਿਸਟਰਡ ਕਿਰਤੀਆਂ ਦੇ ਪਰਿਵਾਰਾਂ ਨਾਲ ਸਬੰਧਿਤ ਵਿਦਿਆਰਥੀਆਂ ਦੀ ਵਿੱਦਿਆ ਨੂੰ ਯਕੀਨੀ ਬਣਾਉਣ ਲਈ ਭਲਾਈ ਬੋਰਡ ਵਲੋਂ ਵਜ਼ੀਫੇ ਦੀ ਸੁਵਿਧਾ ਉਪਲਬੱਧ ਕਰਵਾਈ ਜਾ ਰਹੀ ਹੈ। ਉਨਾ ਕਿਹਾ ਕਿ ਇਨਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਂ ਯੋਜਨਾਵਾਂ ਤਹਿਤ ਇਹ ਸਾਈਕਲ ਵੰਡੇ ਜਾ ਰਹੇ ਹਨ। ਇਸ ਮੋਕੇ ਸਹਾਇਕ ਕਿਰਤ ਕਮਿਸ਼ਨਰ ਸz.ਸੁਖਜਿੰਦਰ ਸਿੰਘ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

No comments: