BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪਾਣੀ ਦੇ ਘੱਟ ਰਹੇ ਪੱਧਰ ਨੂ ਬਚਾਉਣ ਲਈ ਘੱਟ ਪਾਣੀ ਨਾਲ ਤਿਆਰ ਹੋਣ ਵਾਲੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਉਤਸ਼ਾਹਤ ਕਰਨ ਲਈ ਕਿਸਾਨ ਕੈਂਪ ਲਗਾਇਆ ਗਿਆ

ਕਿਸਾਨ ਕੈਂਪ ਦੌਰਾਨ ਕਿਸਾਨਾਂ ਨੂੰ ਖੇਤੀ ਸਬੰਧੀ ਜਾਣਕਾਰੀ ਦਿੰਦੇ ਖੇਤੀ ਮਾਹਰ ਤੇ ਮੰਚ ਤੇ ਬਿਰਾਜਮਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀ।
ਰਮਦਾਸ 29 ਜੂਨ (ਰਜਿੰਦਰ ਭਗਤ)- ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਲਗਾਤਾਰ ਕਮੀ ਤੋਂ ਸੁਚੇਤ ਕਰਨ ਲਈ ਖੇਤੀਬਾੜੀ ਵਿਭਾਗ ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ ਅਫਸਰ ਦੇ ਨਿਰਦੇਸ਼ਾਂ ਮੁਤਾਬਿਕ ਖੇਤੀਬਾੜੀ ਅਫਸਰ ਅਜਨਾਲਾ ਚਰਨਜੀਤ ਲਾਲ ਦੀ ਪ੍ਰਧਾਨਗੀ ਹੇਠ ਕਸਬਾ ਗੱਗੋਮਾਹਲ ਦੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਅਮਰ ਸ਼ਹੀਦ ਬਾਬਾ ਜੀਵਣ ਸਿੰਘ ਵਿਖੇ ਕਿਸਾਨ ਕੈਂਪ ਦਾ ਅਯੋਜਨ ਕੀਤਾ ਗਿਆ। ਜਿਸ ਨੂੰ ਸੰਬੋਧਨ ਕਰਦਿਆ ਚਰਨਜੀਤ ਲਾਲ ਨੇ ਕਿਹਾ ਕਿ ਧਰਤੀ ਹੇਠ ਘੱਟਦਾ ਪਾਣੀ ਦਾ ਪੱਧਰ ਸਾਡੀਆਂ ਆਉਣ ਵਾਲੀਆਂ ਨਸਲਾ ਲਈ ਘਾਤਕ ਸਿੱਧ ਹੋਵੇਗਾ। ਜਿਸ ਤੋਂ ਬਚਨ ਲਈ ਸਾਨੂੰ ਘੱਟ ਪਾਣੀ ਵਾਲੀਆਂ ਫਸਲਾ ਬੀਜਣੀਆਂ ਚਾਹੀਦੀਆਂ ਹਨ ਉਨ੍ਹਾਂ ਕਿਹਾ ਕਿ ਮੈਰਾ ਜਮੀਨਾ ਵਿੱਚ ਮੱਕੀ ਦੀ ਕਾਸ਼ਤ ਕਰਨ ਨਾਲ ਜਿੱਥੇ ਕਿਸਾਨ ਨੂੰ ਵੱਡਾ ਲਾਭ ਮਿਲ ਸਕਦਾ ਹੈ ਉੱਥੇ ਪਾਣੀ ਦੀ ਵੱਡੀ ਬਚਤ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਮੱਕੀ ਦੀ ਕਿਸਮ ਬੀ.ਕੇ.ਸੀ. 9125 ਤੇ 3396 ਕਿਸਮਾਂ ਬਹੁਤ ਘੱਟ ਪਾਣੀ ਨਾਲ ਤਿਆਰ ਕੀਤੀਆਂ ਜਾ ਸਕਦੀਆਂ ਹਨ ਤੇ ਇਨ੍ਹਾਂ ਦਾ ਝਾੜ 25 ਤੋਂ 30 ਕੁਵਿੰਟਲ ਪ੍ਰਤੀ ਏਕੜ ਹੈ ਜਿਸ ਨਾਲ ਕਿਸਾਨ ਦੀ ਆਮਦਨੀ ਵਿੱਚ ਵੀ ਵਾਧਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮੱਕੀ ਦੇ ਇਸ ਕਿਸਮ ਦੇ ਬੀਜ ਖੇਤੀਬਾੜੀ ਵਿਭਾਗ ਵੱਲੋਂ੍ਹ ਸਬਸਿਡੀ ਤੇ ਦਿੱਤੇ ਜਾ ਰਹੇ ਹਨ। ਡਾ. ਅਮਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਸਾਨੂੰ 25 ਤੋਂ 30 ਫੀਸਦੀ ਰਕਬੇ ਵਿੱਚ ਮੱਕੀ ਦੀ ਖੇਤੀ ਕਰਨੀ ਚਾਹੀਦੀ ਹੈ ਤਾਂ ਜੋ ਪਾਣੀ ਦੇ ਘੱਟ ਰਹੇ ਭੰਡਾਰ ਨੂੰ ਬਚਾਇਆ ਜਾ ਸਕੇ। ਏ.ਡੀ.ੳ. ਪ੍ਰਭਾਤ ਕੌਰ ਨੇ ਫਸਲਾ ਤੇ ਛਿੜਕੇ ਜਾਂਦੇ ਕੀਟ ਨਾਸ਼ਕ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਬਿਨ੍ਹਾਂ ਲੋੜ ਤੋਂ ਕੀਤੇ ਛਿੜਕਾ ਨਾਲ ਫਸਲ ਦਾ ਨੁਕਸਾਨ ਹੁੰਦਾ ਹੈ ਇਸ ਕਰਕੇ ਕਿਸਾਨ ਖੇਤੀਬਾੜੀ ਮਾਹਰਾਂ ਦੀ ਸਲਾਹ ਤੋਂ ਬਗੈਰ ਕਿਸੇ ਕੀਟ ਨਾਸ਼ਕ ਦੀ ਸਪਰੇਅ ਨਾ ਕਰਨ ਤੇ ਇਨ੍ਹਾਂ ਨੂੰ ਖਰੀਦਣ ਵੇਲੇ ਡੀਲਰ ਪਾਸੋਂ ਪੱਕਾ ਬਿੱਲ ਤੇ ਦਵਾਈ ਦੀ ਗੁਣਵਤਾ ਬਾਰੇ ਪਰਖ ਜਰੂਰ ਕਰਨ। ਏ.ਡੀ.ੳ. ਹਰਮਨਦੀਪ ਕੌਰ ਨੇ ਕਿਸਾਨਾਂ ਨੂੰ ਮਿੱਟੀ ਦੀ ਪਰਖ ਕਰਵਾ ਕੇ ਉਸ ਮੁਤਾਬਿਕ ਖਾਦਾਂ ਤੇ ਦਵਾਈਆਂ ਦੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੱਤੀ। ਏ.ਈ.ੳ. ਕੰਵਲਜੀਤ ਸਿੰਘ ਤੇ ਏ.ਐਸ.ਆਈ. ਗੁਰਲਾਲ ਸਿੰਘ ਨੇ ਕਿਸਾਨਾਂ ਨੂੰ ਖੇਤੀ ਨਾਲ ਸਹਾਇਕ ਧੰਦੇ ਸ਼ੁਰੂ ਕਰਨ ਦੀ ਸਲਾਹ ਦਿੱਤੀ। ਇਸ ਮੌਕੇ ਰਣਜੀਤ ਸਿੰਘ, ਅਮਰਜੀਤ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ ਪੱਪੀ, ਰਛਪਾਲ ਸਿੰਘ ਹੈਪੀ, ਅੜਤੀ ਸੁਖਦੇਵ ਸਿੰਘ, ਸਰਪੰਚ ਚਰਨਜੀਤ ਸਿੰਘ, ਸਰਪੰਚ ਜੋਧਾ ਸਿੰਘ, ਹੀਰਾ ਸਿੰਘ, ਨੰਬਰਦਾਰ ਰਣਜੀਤ ਸਿੰਘ, ਬਲਜੀਤ ਸਿੰਘ ਤੇ ਪਵਿੱਤਰ ਸਿੰਘ ਨੇ ਵੀ ਖੇਤੀ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ।

No comments: