BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਨਗਰ ਕੀਰਤਨ ਸਜਾਇਆ

ਦੁਸਾਂਝ ਕਲਾਂ 7 ਜੂਨ (ਸੁਰਿੰਦਰ ਪਾਲ ਕੁੱਕੂ)- ਨਜਦੀਕੀ ਪਿੰਡ ਗੁਰੂ ਕਾ ਚੱਕ ਗੁਰਪਲਾਹ ਗੁਰੂਦੁਆਰਾ ਪੰਜ ਟਾਹਲੀਆਂ ਸਾਹਿਬ ਵਿੱਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਨਗਰ ਕੀਰਤਨ ਸਜਾਇਆ ਗਿਆ। ਜੋ ਕਿ ਵੱਖੁਵੱਖ ਪਿੰਡਾਂ ਤੋਂ ਹੁੰਦਾ ਹੋਇਆ ਵਾਪਸ ਗੁਰੂਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਨਾਨੋ ਮਜਾਰਾ ਪਹੁੰਚਣ ਤੇ ਗੁਰੂਦੁਆਰਾ ਸੱਚਖੰਡ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਤੇ ਪੰਜ ਪਿਆਰਿਆਂ ਨੂੰ ਸਿਰਪਾਓ ਭੇਂਟ ਕੀਤੇ। ਇਸ ਮੌਕੇ ਢਾਡੀ ਜੱਥਾ ਗਿਆਨੀ ਜਗਦੀਸ਼ ਸਿੰਘ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਵਾਸਤੇ ਠੰਢੁੇਮਿੱਠੇ ਜਲ ਦੀਆਂ ਛਬੀਲਾਂ, ਫਲੁਫਰੂਟ ਤੇ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਧਾਨ ਸੰਤਾ ਸਿੰਘ, ਸ਼ਿੰਗਾਰਾ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ ਪੰਚ, ਸੁਖਵੀਰ ਸਿੰਘ ਪੰਚ, ਅਵਤਾਰ ਸਿੰਘ, ਹਰਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਿੰਦਰ ਸਿੰਘ, ਪਲਵਿੰਦਰ ਸਿੰਘ, ਗੁਰਮੀਤ ਸਿੰਘ, ਗ੍ਰੰਥੀ ਮੰਗਾ ਸਿੰਘ, ਗੁਰਮੀਤ ਸਿੰਘ, ਅਮਰਜੀਤ ਸਿੰਘ, ਜੋਗਾ ਸਿੰਘ ਆਦਿ ਹਾਜਰ ਸਨ।

No comments: