BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੰਜਾਬ ਸਰਕਾਰ ਨੇ ਸੂਬੇ ਦਾ ਅਥਾਹ ਵਿਕਾਸ ਕੀਤਾ-ਠੰਡਲ

  • 2017 ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਬਣੇਗੀ ਸਰਕਾਰ-ਰਣੀਕੇ
  • ਕਿਹਾ, ਪਾਰਟੀ ਵਰਕਰ ਅਤੇ ਅਹੁਦੇਦਾਰ ਲੋਕ ਭਲਾਈ ਸਕੀਮਾਂ ਹੇਠਲੇ ਪੱਧਰ ਤੱਕ ਪਹੁੰਚਾਉਣ
  • ਕਿਹਾ, ਪੰਜਾਬ ਸਰਕਾਰ ਵਲੋਂ 'ਉੜਤਾ ਪੰਜਾਬ' ਫਿਲਮ 'ਤੇ ਰੋਕ ਲਗਾਉਣ ਦੇ ਦੋਸ਼ ਨਿਰਅਧਾਰ
ਹੁਸ਼ਿਆਰਪੁਰ, 11 ਜੂਨ (ਤਰਸੇਮ ਦੀਵਾਨਾ)- ਕੈਬਨਿਟ ਮੰਤਰੀ ਪੰਜਾਬ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ 2017 ਵਿਚ ਵੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਬਣੇਗੀ। ਉਹ ਅੱਜ ਹੁਸ਼ਿਆਰਪੁਰ ਵਿਖੇ ਐਸ.ਸੀ. ਵਿੰਗ ਦੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ। ਸ੍ਰ. ਰਣੀਕੇ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਵਿਕਾਸ ਦੇ ਮੁੱਦੇ 'ਤੇ ਹੀ ਲਗਾਤਾਰ ਤੀਜੀ ਵਾਰ ਜਿੱਤ ਦਰਜ ਕੀਤੀ ਜਾਵੇਗੀ। ਉਨਾਂ ਕਿਹਾ ਕਿ ਦਲਿਤ ਸਮਾਜ ਨੇ ਹਮੇਸ਼ਾ ਹੀ ਸੂਬੇ ਦੀ ਤਰੱਕੀ ਵਿਚ ਯੋਗਦਾਨ ਪਾਇਆ ਹੈ, ਜਿਸ ਸਦਕਾ ਦਲਿਤ ਸਮਾਜ ਗਠਜੋੜ ਨੂੰ ਪੰਜਾਬ ਦੀ ਸੱਤਾ 'ਤੇ ਮੁੜ ਬਿਠਾਵੇਗਾ। ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਅਤੇ ਐਸ.ਸੀ/ਬੀ.ਸੀ ਭਲਾਈ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਮਾਮਲੇ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਗਠਜੋੜ ਵਲੋਂ ਕਰਵਾਏ ਗਏ ਰਿਕਾਰਡ ਵਿਕਾਸ ਕਾਰਜ ਆਪਣੇ ਆਪ ਵਿਚ ਲਾਮਿਸਾਲ ਪ੍ਰਾਪਤੀ ਹੈ, ਜਿਸ ਦੀ ਹਨੇਰੀ ਅੱਗੇ ਕੋਈ ਵੀ ਵਿਰੋਧੀ ਪਾਰਟੀ ਚੋਣਾਂ ਵਿੱਚ ਟਿਕ ਨਹੀਂ ਸਕੇਗੀ। ਸ. ਰਣੀਕੇ ਨੇ ਕਿਹਾ ਕਿ ਵਿਕਾਸ ਹੀ ਗਠਜੋੜ ਦਾ ਮੁੱਦਾ ਰਿਹਾ ਹੈ ਅਤੇ ਆਉਂਦੀਆਂ ਚੋਣਾਂ ਵੀ ਵਿਕਾਸ ਦੇ ਮੁੱਦੇ 'ਤੇ ਜਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਲੋੜਵੰਦ ਅਤੇ ਆਰਥਿਕ ਪੱਖੋ ਕਮਜ਼ੋਰ ਵਰਗਾਂ ਲਈ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਪਾਰਟੀ ਵਰਕਰ ਅਤੇ ਅਹੁਦੇਦਾਰ ਹੇਠਲੇ ਪੱਧਰ ਤੱਕ ਪਹੁੰਚਾਉਣ। ਉਨਾਂ ਕਿਹਾ ਕਿ ਯੋਗ ਲਾਭਪਾਤਰੀਆਂ ਦੀ ਭਲਾਈ ਲਈ ਇਨਾਂ ਸਕੀਮਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਈ ਜਾਣੀ ਚਾਹੀਦੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਨਾਂ ਤੋਂ ਲਾਹਾ ਲੈ ਸਕਣ। ਸ੍ਰ. ਰਣੀਕੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਗਨ ਸਕੀਮ ਦਾ ਦਾਇਰਾ ਵਧਾ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਸ਼ਗਨ ਸਕੀਮਾਂ ਦੇ ਪੈਂਡਿੰਗ ਕੇਸਾਂ ਵਿਚ ਲਾਭਪਾਤਰੀਆਂ ਨੂੰ ਮਾਲੀ ਮਦਦ ਦੇ ਨਿਰਦੇਸ਼ ਜਾਰੀ ਹੋ ਰਹੇ ਹਨ। ਉਨਾਂ ਕਿਹਾ ਕਿ ਹੁਣ 5 ਸਾਲਾ ਪੁਰਾਣੇ ਸ਼ਗਨ ਸਕੀਮ ਦੇ ਪੈਂਡਿੰਗ ਪਏ ਕੇਸਾਂ ਵਿਚ ਵੀ ਲਾਭਪਾਤਰੀਆਂ ਨੂੰ ਮਾਲੀ ਮਦਦ ਮੁਹੱਈਆ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਐਸ.ਸੀ. ਵਿਦਿਆਰਥੀਆਂ ਨੂੰ ਸਕੂਲਾਂ-ਕਾਲਜਾਂ ਵਿਚ ਵਜੀਫਿਆਂ ਦੀ ਕਿਸੇੇ ਵੀ ਤਰਾਂ ਨਾਲ ਕੋਈ ਸਮੱਸਿਆ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਵੀ ਸੂਬੇ ਵਿਚ ਕਾਰਗਰ ਸਾਬਿਤ ਹੋ ਰਹੀ ਹੈ। ਜੇਲਾਂ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਸੋਹਣ ਸਿੰਘ ਠੰਡਲ ਨੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਪ੍ਰੋਗਰਾਮਾਂ ਆਦਿ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਵਾਉਣ ਲਈ ਅਹੁਦੇਦਾਰਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ। ਉਨਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦਾ ਅਥਾਹ ਵਿਕਾਸ ਕੀਤਾ ਗਿਆ ਹੈ। ਉਨਾਂ ਕਿਹਾ ਕਿ ਗਠਜੋੜ ਨੂੰ ਲੋਕਾਂ ਵਲੋਂ ਮਿਲ ਰਹੇ ਹੁੁੰਗਾਰੇ ਤੋਂ ਸਪੱਸ਼ਟ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋਮਣੀ ਅਕਾਲੀ ਦਲ-ਭਾਜਪਾ ਦੀ ਹੀ ਦੁਬਾਰਾ ਸਰਕਾਰ ਬਣੇਗੀ। ਉਨਾਂ ਕਿਹਾ ਕਿ ਸਰਕਾਰ ਵਲੋਂ ਜਿੱਥੇ ਪੈਨਸ਼ਨ ਦੀ ਰਾਸ਼ੀ ਦੁੱਗਣੀ ਕੀਤੀ ਗਈ ਹੈ, ਉਥੇ ਸ਼ਗਨ ਸਕੀਮ, ਆਟਾ-ਦਾਲ ਸਕੀਮ ਦੀ ਵੀ ਸਹੂਲਤ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਦੇ ਬਹੁਮੁੱਲੇ ਵਿਰਸੇ ਨੂੰ ਸੰਭਾਲਿਆ ਜਾ ਰਿਹਾ ਹੈ ਅਤੇ ਇਤਿਹਾਸਕ, ਧਾਰਮਿਕ ਯਾਦਗਾਰਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਸ੍ਰ. ਠੰਡਲ ਨੇ ਇਕ ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਫਿਲਮ 'ਉੜਤਾ ਪੰਜਾਬ' 'ਤੇ ਪੰਜਾਬ ਸਰਕਾਰ ਵਲੋਂ ਰੋਕ ਦੇ ਦੋਸ਼ ਨਿਰਅਧਾਰ ਹਨ। ਉਨਾਂ ਕਿਹਾ ਕਿ ਜੇਕਰ ਸੈਂਸਰ ਬੋਰਡ ਫਿਲਮ ਨੂੰ ਚਲਾਉਣ ਦੀ ਇਜਾਜ਼ਤ ਦਿੰਦਾ ਹੈ, ਤਾਂ ਪੰਜਾਬ ਸਰਕਾਰ ਨੂੰ ਇਸ 'ਤੇ ਕੋਈ ਇਤਰਾਜ਼ ਨਹੀਂ ਹੋਵੇਗਾ। ਉਨਾਂ ਕਿਹਾ ਕਿ ਸੈਂਸਰ ਬੋਰਡ ਪੰਜਾਬ ਸਰਕਾਰ ਦੇ ਅਧੀਨ ਨਹੀਂ ਹੈ। ਇਸ ਮੌਕੇ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਅਤੇ ਹਲਕਾ ਵਿਧਾਇਕ ਗੜਸ਼ੰਕਰ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਵਿਚ ਹੀ ਗਰੀਬ ਵਰਗ, ਵਪਾਰੀ ਵਰਗ, ਕਿਸਾਨ ਵਰਗ ਅਤੇ ਮਜ਼ਦੂਰ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਮੀਟਿੰਗ ਉਪਰੰਤ ਸ੍ਰ. ਰਣੀਕੇ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਯੂਥ ਅਕਾਲੀ ਦਲ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਸਰਬਜੋਤ ਸਿੰਘ ਸਾਬੀ, ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਰਵਿੰਦਰ ਠੰਡਲ, ਦੋਆਬਾ ਪ੍ਰਧਾਨ ਐਸ.ਸੀ. ਵਿੰਗ ਦਰਸ਼ਨ ਸਿੰਘ ਕੋਟਕਰਾਰ ਖਾਂ, ਕੁਲਦੀਪ ਸਿੰਘ ਬਾਠ, ਜ਼ਿਲਾ ਪ੍ਰਧਾਨ ਐਸ.ਸੀ ਵਿੰਗ ਪਰਮਜੀਤ ਸਿੰਘ ਪੰਜੌੜ, ਜ਼ਿਲਾ ਪ੍ਰਧਾਨ ਯੂਥ ਅਕਾਲੀ ਦਲ ਕਰਮਵੀਰ ਸਿੰਘ ਘੁੰਮਣ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

No comments: