BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਅੰਦਰ ਮੁਕੰਮਲ ਕਰਨ ਨੂੰ ਅਧਿਕਾਰੀ ਯਕੀਨੀ ਬਣਾਉਣ-ਕੁਲਦੀਪ ਸਿੰਘ ਵੈਦ

  • ਕਿਹਾ, ਮੁਕੰਮਲ ਹੋਏ ਪ੍ਰੋਜੈਕਟਾਂ ਦੇ ਵਰਤੋਂ ਸਰਟੀਫੀਕੇਟ ਤੁਰੰਤ ਪੇਸ਼ ਕਰਨ ਅਧਿਕਾਰੀ
  • ਸਵੱਛ ਭਾਰਤ ਮਿਸ਼ਨ ਤਹਿਤ ਪਖਾਨੇ ਬਣਾਉਣ ਦੇ ਕੰਮ 'ਚ ਤੇਜ਼ੀ ਲਿਆਉਣ ਦੇ ਦਿੱਤੇ ਆਦੇਸ਼
  • ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜ਼ਾਇਜ਼ਾ ਲੈਣ ਲਈ ਮੀਟਿੰਗ ਦੀ ਕੀਤੀ ਪ੍ਰਧਾਨਗੀ
ਮੋਗਾ ਜੂਨ 9 (ਬਿਊਰੋ)- ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਅੰਦਰ ਮੁਕੰਮਲ ਕਰਨ ਨੂੰ ਅਧਿਕਾਰੀ ਯਕੀਨੀ ਬਣਾਉਣ ਅਤੇ ਮੁਕੰਮਲ ਹੋਏ ਪ੍ਰੋਜੈਕਟਾਂ ਦੇ ਵਰਤੋਂ ਸਰਟੀਫੀਕੇਟ ਤੁਰੰਤ ਪੇਸ਼ ਕਰਨ। ਇਹ ਹਦਾਇਤ ਡਿਪਟੀ ਕਮਿਸ਼ਨਰ ਮੋਗਾ ਸ. ਕੁਲਦੀਪ ਸਿੰਘ ਵੈਦ ਨੇ ਅੱਜ ਸਵੱਛ ਭਾਰਤ ਮਿਸ਼ਨ ਅਤੇ ਅਰਬਨ/ਰੂਰਲ ਮਿਸ਼ਨ ਸਬੰਧੀ ਪ੍ਰਗਤੀ ਦਾ ਜ਼ਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤੀ।ਇਸ ਮੌਕੇ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ 'ਸਵੱਛ ਭਾਰਤ ਮਿਸ਼ਨ' (ਗ੍ਰਾਮੀਣ) ਪ੍ਰੋਗਰਾਮ ਲਾਗੂ ਕੀਤਾ ਗਿਆ ਹੈ, ਜਿਸ ਤਹਿਤ ਸਵੱਛਤਾ ਦੀਆਂ ਹੋਰ ਗਤੀਵਿਧੀਆਂ ਤੋਂ ਇਲਾਵਾ ਪਿੰਡਾਂ ਵਿੱਚ ਪਖਾਨੇ ਬਣਾਏ ਜਾਣ ਦੀ ਯੋਜਨਾ ਵੀ ਉਲੀਕੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਪਿੰਡਾਂ 'ਚ ਜਿੰਨਾਂ ਘਰਾਂ ਵਿੱਚ ਅਜੇ ਤੱਕ ਪਖਾਨਿਆਂ ਦੀ ਸੁਵਿਧਾ ਉਪਲੱਭਧ ਨਹੀਂ ਹੈ, ਉਨਾਂ ਨੂੰ ਪੰਜਾਬ ਸਰਕਾਰ/ਭਾਰਤ ਸਰਕਾਰ ਦੁਆਰਾ 15 ਹਜ਼ਾਰ ਰੁਪਏ ਪ੍ਰਤੀ ਪਖਾਨੇ ਦੀ ਉਸਾਰੀ ਲਈ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਲੋਕ ਖੁਦ ਪਖਾਨੇ ਬਣਾ ਸਕਣ। ਉਨਾਂ ਦੱਸਿਆ ਕਿ ਨਵੀਆਂ ਹਦਾਇਤਾਂ ਅਨੁਸਾਰ ਇਸ ਸਕੀਮ ਤਹਿਤ ਸਰਕਾਰ ਵੱਲੋਂ ਪਖਾਨਾ ਬਣਾਉਣ ਲਈ 15 ਹਜ਼ਾਰ ਰੁਪਏ ਦੀ ਰਾਸ਼ੀ ਪੰਜ-ਪੰਜ ਹਜ਼ਾਰ ਰੁਪਏ ਦੀਆਂ ਤਿੰਨ ਬਰਾਬਰ ਕਿਸਤਾਂ 'ਚ ਦਿੱਤੀ ਜਾਵੇਗੀ। 5000 ਰੁਪਏ ਦੀ ਮੁੱਢਲੀ ਰਾਸ਼ੀ ਪਖਾਨੇ ਲਈ ਟੋਆ ਪੁੱਟਣ ਸਮੇਂ ਲਾਭਪਾਤਰੀ ਦੇ ਬੈਂਕ ਬੱਚਤ ਖਾਤੇ ਵਿੱਚ ਤਬਦੀਲ ਕੀਤੀ ਜਾਵੇਗੀ, ਦੂਸਰੀ ਪਖਾਨੇ ਦੀ ਉਸਾਰੀ ਦਾ ਕੰਮ ਸ਼ੁਰੂ ਹੋਣ ਉਪਰੰਤ ਅਤੇ ਬਾਕੀ ਬਚਦੀ 5,000 ਰੁਪਏ ਦੀ ਰਕਮ ਪਖਾਨੇ ਦੇ ਮੁਕੰਮਲ ਹੋਣ 'ਤੇ ਉਸਦੇ ਖਾਤੇ ਵਿੱਚ ਤਬਦੀਲ ਕੀਤੀ ਜਾਵੇਗੀ। ਉਨਾਂ ਕਾਰਜਕਾਰੀ ਇੰਜੀਨੀਅਰ ਜਨ ਸਿਹਤ ਵਿਭਾਗ ਨੂੰ ਪਖਾਨੇ ਬਣਾਉਣ ਦੇ ਕੰਮ 'ਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇੇ। ਉਨਾਂ ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ ਵੀ ਆਪਣੀ-ਆਪਣੀ ਸਬ-ਡਵੀਜ਼ਨ 'ਚ ਇਸ ਪ੍ਰੋਜੈਕਟ ਤੇ ਨਿਗਰਾਨੀ ਰੱਖਣ ਦੇ ਆਦੇਸ਼ ਦਿੱਤੇ।
ਇਸ ਮੌਕੇ ਐਸ.ਡੀ.ਐਮ ਮੋਗਾ ਸੁਰਿੰਦਰ ਕੌਰ, ਐਸ.ਡੀ.ਐਮ ਧਰਮਕੋਟ ਜਸਪਾਲ ਸਿੰਘ ਗਿੱਲ, ਐਸ.ਡੀ.ਐਮ ਬਾਘਾਪੁਰਾਣਾ ਨਿਧੀ ਕਲੋਤਰਾ, ਜ਼ਿਲਾ ਮਾਲ ਅਫ਼ਸਰ ਸਵਿਤਾ ਰਾਣੀ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਛਤਰਪਾਲ ਸਿੰਘ ਬਰਾੜ, ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਰਣਜੀਤ ਸਿੰਘ, ਇਸਫ਼ਾਕ ਮੁਹੰਮਦ, ਕਾਰਜ ਸਾਧਕ ਅਫ਼ਸਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

No comments: