BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਤੀਕਸ਼ਨ ਸੂਦ ਨੇ ਪਿੰਡ ਮਹਿਲਾਂਵਾਲੀ ਵਿਖੇ ਹੈਲਥ ਕਾਰਡ ਵੰਡੇ

ਪਿੰਡ ਵਿਖੇ ਪਹੁੰਚਣ 'ਤੇ ਸ੍ਰੀ ਸੂਦ ਦਾ ਹੋਇਆ ਜ਼ੋਰਦਾਰ ਸਵਾਗਤ
ਹੁਸ਼ਿਆਰਪੁਰ 13 ਜੂਨ (ਜਸਵਿੰਦਰ ਆਜ਼ਾਦ)- ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਪਿੰਡ ਮਹਿਲਾਂਵਾਲੀ ਵਿਖੇ 104 ਨੀਲੇ ਕਾਰਡ ਧਾਰਕਾਂ ਨੂੰ ਹੈਲਥ ਕਾਰਡ ਵੰਡੇ। ਇਸ ਤੋਂ ਪਹਿਲਾਂ ਪਿੰਡ ਵਿਖੇ ਪਹੁੰਚਣ 'ਤੇ ਸਰਪੰਚ ਤਰਸੇਮ ਲਾਲ ਅਤੇ ਪਿੰਡ ਦੇ ਸਮੂਹ ਨਿਵਾਸੀਆਂ ਨੇ ਸ੍ਰੀ ਤੀਕਸ਼ਨ ਸੂਦ ਦਾ ਸਵਾਗਤ ਕੀਤਾ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਤੀਕਸ਼ਨ ਸੂਦ ਨੇ ਕਿਹਾ ਕਿ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਲਈ ਅਕਾਲੀ ਭਾਜਪਾ ਸਰਕਾਰ ਵਲੋਂ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਦੇ ਤਹਿਤ ਸਮਾਰਟ ਕਾਰਡ ਬਣਾ ਕੇ ਲਾਭਪਾਤਰੀਆਂ ਨੂੰ ਵੰਡੇ ਜਾ ਰਹੇ ਹਨ। ਜ਼ਰੂਰਤ ਪੈਣ 'ਤੇ ਲਾਭਪਾਤਰੀ ਇਹ ਸਮਾਰਟ ਕਾਰਡ ਦਿਖਾ ਕੇ 50 ਹਜ਼ਾਰ ਰੁਪਏ ਤੱਕ ਦੀ ਰਾਸ਼ੀ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਇਸ ਦੇ ਲਈ ਜ਼ਿਲੇ ਵਿੱਚ ਸਥਿਤ ਵੱਖ ਵੱਖ ਹਸਪਤਾਲਾਂ ਦੀ ਸੂਚੀ ਵੀ ਪਹਿਲਾਂ ਜਾਰੀ ਕੀਤੀ ਜਾ ਚੁੱਕੀ ਹੈ। ਕੇਵਲ ਸਿਹਤ ਸਹੂਲਤਾਂ ਹੀ ਨਹੀਂ ਆਟਾ ਦਾਲ ਸਕੀਮ ਤਹਿਤ ਕਣਕ, ਮਾਈ ਭਾਗੋ ਸਕੀਮ ਤਹਿਤ ਵਿਦਿਆਥਣਾਂ ਨੂੰ ਸਾਈਕਲ, ਵਜੀਫ਼ੇ, ਵਰਦੀਆਂ, ਬੁਢਾਪਾ ਪੈਨਸ਼ਨ ਸਮੇਤ ਹਰ ਤਰਾਂ ਦੀਆਂ ਸਕੀਮਾਂ ਸੁਰੂ ਕਰਕੇ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨਾਂ ਨੇ ਲੋਕਾਂ ਨੂੰ ਅਕਾਲੀ ਭਾਜਪਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਵਿਕਾਸ ਦੀ ਲਹਿਰ ਨੂੰ ਅੱਗੇ ਵਧਾਉਣ ਲਈ ਆਪਣਾ ਯੋਗਦਾਨ ਦੇਣ ਦੀ ਅਪੀਲ ਕੀਤੀ।
ਇਸ ਮੌਕੇ 'ਤੇ ਜਨਰਲ ਸਕੱਤਰ ਭਾਜਪਾ ਪੰਜਾਬ ਸ: ਜਗਤਾਰ ਸਿੰਘ ਸੈਣੀ, ਵਾਈਸ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਵਿਜੇ ਪਠਾਨੀਆ, ਦਿਹਾਤੀ ਮੰਡਲ ਪ੍ਰਧਾਨ ਰਾਜ ਕੁਮਾਰ, ਉਪ ਚੇਅਰਮੈਨ ਜ਼ਿਲਾ ਪ੍ਰੀਸ਼ਦ ਚੰਦਰ ਕਾਂਤਾ ਦੱਤਾ, ਸ਼ਾਮ ਸੁੰਦਰ ਦੱਤਾ, ਰਾਮ ਦੇਵ ਯਾਦਵ, ਚੰਦਰ ਸ਼ੇਖਰ ਤਿਵਾੜੀ ਸਮੇਤ ਭਾਰੀ ਸੰਖਿਆ ਵਿੱਚ ਪਿੰਡ ਵਾਸੀ ਮੌਜੂਦ ਸਨ।

No comments: