BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਿਵਲ ਹਸਪਤਾਲ ਗੁਰੂਹਰਸਹਾਏ ਦੀ ਅਚਨਚੇਤ ਚੈਕਿੰਗ

ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਜਲਦ ਹੀ ਪੂਰਾ ਕਰਾਂਗੇ-ਮੰਡਵਾਲ
 
ਸਿਵਲ ਹਸਪਤਾਲ ਦੀ ਚੈਕਿੰਗ ਦੌਰਾਨ ਦਰਸ਼ਨ ਸਿੰਘ ਮੰਡਵਾਲ ਤੇ ਹੋਰ ਅਧਿਕਾਰੀ
ਗੁਰੂਹਰਸਹਾਏ 14 ਜੂਨ (ਮਨਦੀਪ ਸਿੰਘ ਸੋਢੀ)- ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋ ਚਲਾਈ ਜਾ ਰਹੀ ਚੈਕਿੰਗ ਮੁਹਿੰਮ ਤਹਿਤ ਵੱਖ ਵੱਖ ਸ਼ਹਿਰਾਂ ਅਤੇ ਪਿੰਡਾਂ ਦੇ ਹਸਪਤਾਲਾਂ ਦੀ ਚੈਕਿੰਗ ਕਰਕੇ ਮਹਿਕਮੇ ਦੀਆਂ ਖਾਮੀਆਂ ਨੂੰ ਦੂਰ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਵੀ ਜਾਇਜਾ ਲਿਆ ਜਾ ਰਿਹਾ ਹੈ। ਇਸੇ ਕੜੀ ਤਹਿਤ ਅੱਜ ਗੁਰੂਹਰਸਹਾਏ ਦੇ ਸਿਵਲ ਹਸਪਤਾਲ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਸ੍ਰ.ਦਰਸ਼ਨ ਸਿੰਘ ਮੰਡਵਾਲ ਨੇ ਆਪਣੀ ਟੀਮ ਨਾਲ ਜਾ ਕੇ ਗੁਰੂਹਰਸਹਾਏ ਦੇ ਸਿਵਲ ਹਸਪਤਾਲ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੁਣੀਆਂ। ਇਲਾਕਾ ਗੁਰੂਹਰਸਹਾਏ ਦੇ ਲੋਕਾਂ ਦੀ ਮੰਗ ਕੀਤੀ ਕਿ ਅਫਸਰ ਡਾਕਟਰਾਂ ਦੀਆਂ ਖਾਲੀ ਪਈਆਂ ਪੋਸਟਾਂ ਨੂੰ ਤੁਰੰਤ ਭਰਿਆ ਜਾਵੇ ਅਤੇ ਵਿਸ਼ੇਸ਼ ਤੌਰ ਤੇ ਮੈਡੀਕਲ ਸੈਪਸ਼ਲਿਟਸਾਂ ਦੀ ਤੈਨਾਤੀ ਕੀਤੀ ਜਾਵੇ। ਉਪ ਚੇਅਰਮੈਨ ਵੱਲੋ ਹਸਪਤਾਲ ਵਿੱਚ ਆ ਰਹੀਆਂ ਘਾਟਾਂ ਨੂੰ ਜਲਦ ਹੀ ਪੂਰਾ ਕਰਵਾਉਣ ਦਾ ਵਿਸ਼ਵਾਸ਼ ਦਿਵਾਇਆ ਗਿਆ। ਮੌਕੇ ਤੇ ਮੌਜੂਦ ਹਸਪਤਾਲ ਦੇ ਅਧਿਕਾਰੀਆਂ, ਕਰਮਚਾਰੀਆਂ ਨੂੰ ਸਮੇਂ ਸਿਰ ਡਿਊਟੀ ਤੇ ਹਾਜਰ ਹੋਣ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ ਗਈ। ਇਸ ਮੌਕੇ ਤੇ ਉਹਨਾਂ ਨਾਲ ਡਾਕਟਰ ਮੋਹਿੰਦਰ ਸਿੰਘ ਐਸ.ਐਮ.ਓ.,ਸੁਖਜਿੰਦਰ ਸਿੰਘ ਕਾਹਨ ਸਿੰਘ ਵਾਲਾ,ਧਰਮਵੀਰ ਸਿੰਘ,ਸ਼ਿਵਜੀਤ ਸਿੰਘ ਨਿੱਜੀ ਸਹਾਇਕ ਅਤੇ ਸਿਵਲ ਹਸਪਤਾਲ ਗੁਰੂਹਰਸਹਾਏ ਦਾ ਸਟਾਫ ਅਜੀਤ ਰਾਜ ਚੀਫ ਫਾਰਮਾਸਿਸਟ,ਗੁਰਲਾਲ ਸਿੰਘ ਅਤੇ ਸਾਰਾ ਸਟਾਫ ਹਾਜਰ ਸੀ।

No comments: