BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਬੱਬੀ ਬਾਦਲ ਨੇ ਹਲਕਾ ਮੋਹਾਲੀ ਦੇ ਲੋਕਾਂ ਦੀਆਂ ਸਮੱਸਿਆਵਾ ਸੁਣੀਆਂ

ਲੋਕਾਂ ਦੀਆਂ ਸਮੱਸਿਆਵਾ ਸੁਣਦੇ ਹੋਏ ਹਰਸੁਖਇੰਦਰ ਸਿੰਘ ਬੱਬੀ ਬਾਦਲ
ਚੰਡੀਗੜ੍ਹ 24 ਜੂਨ (ਬਲਜੀਤ ਰਾਏ)- ਹਲਕਾ ਮੋਹਾਲੀ ਦੀ ਹਰ ਸਮੱਸਿਆਵਾ ਨੂੰ ਗੰਭੀਰਤਾ ਨਾਲ ਲੈਂਦਿਆ ਜਿੱਥੇ ਫੋਰੀ ਹਲ ਕੀਤਾ ਜਾ ਰਿਹਾ ਹੈ ਉੱਥੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਵੀ ਹਲਕੇ ਦੇ ਘਰ੍ਰਘਰ ਪਹੁੰਚਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਹ ਪ੍ਰਗਟਾਵਾ ਸ੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੋਹਾਲੀ ਵਿਖੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾ ਸੁਣਨ ਸਮੇਂ ਕੀਤਾ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਹਲਕੇ ਅੰਦਰ ਨਿਸਕਾਮ ਸੇਵਾਵਾਂ ਦਿੱਤੀਆ ਜਾ ਰਹੀਆਂ ਹਨ। ਉਹਨਾਂ ਵੱਲੋਂ ਹਲਕੇ ਦੇ ਹਰ ਇੱਕ ਲੋੜਮੰਦ ਦੀ ਸਮੱਸਿਆ ਨੂੰ ਹਲ ਕੀਤੇ ਜਾਣ ਦਾ ਯਤਨ ਕੀਤਾ ਜਾਂਦਾ ਹੈ। ਬੱਬੀ ਬਾਦਲ ਨੇ ਕਿਹਾ ਕਿ ਵਾਤਾਵਰਣ ਦੀ ਸੁਧਤਾ ਲਈ ਰੁੱਖ ਲਗਾਉਣ ਮੁਹਿੰਮ ਸੁਰੂ ਕੀਤੀ ਜਾ ਰਹੀ ਹੈ। ਉਹਨਾ ਹਲਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਹਰ ਮੁਸਕਿਲ ਨੂੰ ਕਿਸੇ  ਵੀ ਸਮੇਂ ਉਹਨਾਂ ਨਾਲ ਸਾਂਝੀ ਕਰ ਸਕਦੇ ਹਨ ਕਿਉਂਕਿ ਉਹ ਹਲਕੇ ਨੂੰ ਚੰਗੀਆਂ ਸਹੂਲਤਾ ਪ੍ਰਦਾਨ ਕਰਨ ਲਈ 24 ਘੰਟੇ ਸੇਵਾ ਵਿੱਚ ਹਾਜਰ ਹਨ। ਉਹਨਾਂ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਹਲਕੇ ਨੂੰ ਵੱਡੀਆ ਰਾ੪ੀਆ ਜਾਰੀ ਹੋ ਰਹੀਆਂ ਹਨ। ਜਿਸਦੇ ਤਹਿਤ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਰਹੇਗਾ। ਇਸ ਮੌਕੇ ਜੱਥੇਦਾਰ ਮੀਹਾ ਸਿੰਘ, ਗੁਰਪ੍ਰੀਤ ਸਿੰਘ ਕੁੰਭੜਾ, ਇਕਬਾਲ ਸਿੰਘ ਸਾਬਕਾ ਸਰਪੰਚ, ਬਾਬਾ ਨਰਿੰਦਰ ਸਿੰਘ, ਮੁਖਤਿਆਰ ਸਿੰਘ, ਲੰਬਰਦਾਰ ਰਿਸੀਪਾਲ, ਕੁਲਦੀਪ ਸਿੰਘ, ਬਲਬੀਰ ਸਿੰਘ ਖਾਲਸਾ, ਜਸਰਾਜ ਸਿੰਘ ਸੋਨੋ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆ, ਚੰਨਣ ਸਿੰਘ, ਸੁਖਦੇਵ ਸਿੰਘ, ਹਰਕੀਰਤ ਸਿੰਘ, ਜਗਦੀਪ ਸਿੰਘ, ਕਰਮ ਸਿੰਘ, ਲਖਵਿੰਦਰ ਸਿੰਘ ਆਦਿ ਹਾਜਰ ਸਨ।

No comments: