BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਓ.ਬੀ.ਸੀ.ਫਰੰਟ ਪੰਜਾਬ ਵੱਲੋ ਨਿਖੇਧੀ

ਬਾਦਲ ਸਰਕਾਰ ਕੱਚੇ ਅਧਿਆਪਕਾਂ ਨੂੰ ਤੁਰੰਤ ਪੱਕਾ ਕਰੇ-ਖੱਤਰੀਵਾਲਾ, ਹਾਂਡਾ
ਗੁਰੂਹਰਸਹਾਏ 14 ਜੂਨ (ਮਨਦੀਪ ਸਿੰਘ ਸੋਢੀ)- ਓ.ਬੀ.ਸੀ ਵੈਲਫੇਅਰ ਫਰੰਟ ਪੰਜਾਬ ਦੇ ਪ੍ਰਧਾਨ ਰਾਜਵਿੰਦਰ ਸਿੰਘ ਖੱਤਰੀਵਾਲਾ ਅਤੇ ਸੂਬਾ ਜਨਰਲ ਸਕੱਤਰ ਹਰਜਿੰਦਰ ਹਾਂਡਾ ਨੇ ਪੁਲਿਸ ਵੱਲੋ ਗੋਨੇਆਣਾ(ਬਠਿੰਡਾ) ਵਿਖੇ ਆਪਣੀਆਂ ਹੱਕੀ ਤੇ ਜਾਇਜ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਸ਼ਾਂਤਮਈ ਰੋਸ ਧਰਨਾ ਦੇ ਰਹੇ ਸ਼ਹੀਦ ਕਿਰਨਜੀਤ ਕੌਰ ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ. ਅਧਿਆਪਕਾਂ ਦੀ ਪੁਲਿਸ ਪ੍ਰਸ਼ਾਸ਼ਨ ਵੱਲੋ ਬੇਰਹਮੀ ਨਾਲ ਕੁੱਟਮਾਰ ਕਰਨ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਇਹ ਅਧਿਆਪਕ ਪਿਛਲੇ 10-12 ਸਾਲ ਤੋਂ ਨਾ-ਮਾਤਰ ਤਨਖਾਹ ਲੈ ਕੇ ਸਕੂਲਾਂ ਵਿੱਚ ਕੱਚੇ ਤੌਰ ਤੇ ਪੜਾ ਰਹੇ ਹਨ ਅਤੇ ਪੰਜਾਬ ਸਰਕਾਰ ਤੋਂ ਪੱਕੇ ਹੋਣ ਦੀ ਮੰਗ ਕਰ ਰਹੇ ਹਨ, ਪਰ ਪੰਜਾਬ ਦੀ ਬਾਦਲ ਸਰਕਾਰ ਇਹਨਾਂ ਦੀ ਅਵਾਜ ਨੂੰ ਡੰਡੇ ਦੇ ਜੋਰ ਤੇ ਦਬਾਉਣਾ ਚਾਹੁੰਦੀ ਹੈ। ਜਿਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਉਹ ਘੱਟ ਹੈ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਅਧਿਆਪਕਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ।

No comments: