BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਅਨੁਸੂਚਿਤ ਜਾਤੀ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

ਕਮਿਸ਼ਨ ਦੇ ਮੈਂਬਰ ਗਿਆਨ ਚੰਦ ਨੇ ਕੀਤੀ ਜਾਂਚ ਪੜਤਾਲ
ਹੁਸ਼ਿਆਰਪੁਰ, 7 ਜੂਨ (ਬਿਊਰੋ)- ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਪਿੰਡ ਜਲਾਲ ਚੱਕ ਵਿਖੇ ਇੱਕ ਦਲਿੱਤ ਨਾਲ ਹੋਈ ਧੱਕੇਸ਼ਾਹੀ ਦਾ ਸਖ਼ਤ ਨੋਟਿਸ ਲਿਆ ਹੈ। ਇਸ ਮਾਮਲੇ ਦੀ ਜਾਂਚ ਕਰਨ ਲਈ ਜ਼ਿਲਾ ਭਲਾਈ ਅਫ਼ਸਰ ਦੇ ਦਫ਼ਤਰ ਵਿਖੇ ਪਹੁੰਚੇ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਨੇ ਦੱਸਿਆ ਕਿ ਇਸ ਸਬੰਧੀ ਤਰਸੇਮ ਲਾਲ ਪੁੱਤਰ ਬਾਬੂ ਰਾਮ ਨਿਵਾਸੀ ਪਿੰਡ ਜਲਾਲਚੱਕ ਨੇ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਦੇ ਆਧਾਰ 'ਤੇ ਕਮਿਸ਼ਨ ਵਲੋਂ ਉਨਾਂ ਨੂੰ ਅਤੇ ਸ੍ਰੀਮਤੀ ਭਾਰਤੀ ਕੈਨੇਡੀ ਨੂੰ ਜਾਂਚ ਲਈ ਨਿਯੁਕਤ ਕੀਤਾ ਗਿਆ ਸੀ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਦਲਿਤ ਹੋਣ ਦੇ ਕਾਰਨ ਪਿੰਡ ਦੇ ਕੁਝ ਲੋਕਾਂ ਨੇ ਉਸ ਉਪਰ 4 ਨਜਾਇਜ਼ ਪਰਚੇ ਦਰਜ ਕਰਵਾ ਦਿੱਤੇ ਸਨ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਨ ਉਪਰੰਤ ਅਗਲੇਰੀ ਕਾਰਵਾਈ ਲਈ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਵੇਗੀ। ਉਨਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਵਾਸਤੇ ਕਮਿਸ਼ਨ ਦੇ ਸਾਰੇ ਮੈਂਬਰਾਂ ਨੂੰ ਵੱਖ-ਵੱਖ ਜਿਲੇ ਵੰਡੇ ਗਏ ਹਨ। ਕੋਈ ਵੀ ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ਐਲਾਟ ਕੀਤੇ ਗਏ ਜ਼ਿਲੇ ਦੇ ਮੈਂਬਰਾਂ ਨੂੰ ਕੇ ਸਕਦਾ ਹੈ। ਕਮਿਸ਼ਨ ਵਲੋਂ ਸਾਰੇ ਮੈਂਬਰਾਂ ਨੂੰ ਮਹੀਨੇ ਵਿੱਚ 2 ਦਿਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਵੀ ਕਿਹਾ ਗਿਆ ਹੈ।  ਇਸ ਮੌਕੇ ਜ਼ਿਲਾ ਭਲਾਈ ਅਫ਼ਸਰ ਸ੍ਰੀਮਤੀ ਕਮਲਜੀਤ ਰਾਜੂ ਸਮੇਤ ਸਟਾਫ਼ ਮੈਂਬਰ ਵੀ ਮੌਜੂਦ ਸਨ।

No comments: