BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਅੰਦਰ ਮੁਕੰਮਲ ਕਰਨ ਦੀ ਕੀਤੀ ਹਦਾਇਤ

  • ਵਿਕਾਸ ਕਾਰਜਾਂ ਦੇ ਕੰਮ 'ਚ ਹੋਰ ਤੇਜ਼ੀ ਲਿਆਉਣ ਦੇ ਦਿੱਤੇ ਆਦੇਸ਼
  • ਕਿਹਾ, ਮੁਕੰਮਲ ਹੋਏ ਪ੍ਰੋਜੈਕਟਾਂ ਦੇ ਵਰਤੋਂ ਸਰਟੀਫੀਕੇਟ ਤੁਰੰਤ ਪੇਸ਼ ਕਰਨ ਅਧਿਕਾਰੀ
  • ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜ਼ਾਇਜ਼ਾ ਲੈਣ ਲਈ ਮੀਟਿੰਗ ਦੀ ਕੀਤੀ ਪ੍ਰਧਾਨਗੀ
ਮੋਗਾ ਜੂਨ 13 (ਬਿਊਰੋ)- ਖੇਤੀਬਾੜੀ ਮੰਤਰੀ ਜੱਥੇਦਾਰ ਤੋਤਾ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਜੱਥੇਦਾਰ ਤੋਤਾ ਸਿੰਘ ਅੱਜ ਮੀਟਿੰਗ ਹਾਲ ਵਿਖੇ ਜ਼ਿਲੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜ਼ਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨਾਂ ਨਾਲ ਚੇਅਰਪਰਸਨ ਜ਼ਿਲਾ ਪ੍ਰੀਸ਼ਦ ਬੀਬੀ ਅਮਰਜੀਤ ਕੌਰ ਸਾਹੋਕੇ ਅਤੇ ਡਿਪਟੀ ਕਮਿਸ਼ਨਰ ਮੋਗਾ ਸ. ਕੁਲਦੀਪ ਸਿੰਘ ਵੈਦ ਵੀ ਮੌਜੂਦ ਸਨ।
ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਚਾਲੂ ਵਿਕਾਸ ਪ੍ਰੋਜੈਕਟਾਂ 'ਤੇ ਸਖਤ ਨਿਗਰਾਨੀ ਰੱਖਣ। ਉਨਾਂ ਕਿਹਾ ਕਿ ਮੁਕੰਮਲ ਹੋਏ ਵਿਕਾਸ ਪ੍ਰੋਜੈਕਟਾਂ ਦੇ 'ਵਰਤੋਂ ਸਰਟੀਫੀਕੇਟ' ਪੇਸ਼ ਕੀਤੇ ਜਾਣ ਤਾਂ ਜੋ ਅਗਲੇਰੀ ਬਣਦੀ ਗ੍ਰਾਂਟ ਮੁਹੱਈਆ ਕਰਵਾਈ ਜਾ ਸਕੇ। ਉਨਾਂ ਅਧਿਕਾਰੀਆਂ ਨੂੰ ਮਗਨਰੇਗਾ ਤਹਿਤ ਚੱਲ ਰਹੇ ਕੰਮਾਂ 'ਤੇ ਨਿਗਰਾਨੀ ਰੱਖਣ ਦੇ ਵੀ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਮਗਨਰੇਗਾ ਤਹਿਤ ਯੋਗ ਲਾਭਪਾਤਰੀਆਂ ਨੂੰ ਘੱਟੋ-ਘੱਟ 100 ਦਿਨਾਂ ਲਈ ਰੋਜ਼ਗਾਰ ਮੁਹੱਈਆ ਕਰਵਾਉਣ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਨੂੰ ਤਰਜੀਹ ਦੇਣ, ਤਾਂ ਜੋ ਲੋਕ ਇੰਨਾਂ ਸਕੀਮਾਂ ਤੋਂ ਲਾਭ ਉਠਾ ਸਕਣ। ਉਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਪਾਸੋਂ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਥਿਤੀ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ।
ਇਸ ਮੌਕੇ ਸਹਾਇਕ ਕਮਿਸ਼ਨਰ-ਕਮ-ਜ਼ਿਲਾ ਟਰਾਂਸਪੋਰਟ ਅਫ਼ਸਰ ਅਨੀਤਾ ਦਰਸ਼ੀ, ਐਸ.ਡੀ.ਐਮ ਮੋਗਾ ਸੁਰਿੰਦਰ ਕੌਰ, ਐਸ.ਡੀ.ਐਮ ਧਰਮਕੋਟ ਜਸਪਾਲ ਸਿੰਘ ਗਿੱਲ, ਐਸ.ਡੀ.ਐਮ ਬਾਘਾਪੁਰਾਣਾ ਨਿਧੀ ਕਲੋਤਰਾ, ਜ਼ਿਲਾ ਮਾਲ ਅਫ਼ਸਰ ਸਵਿਤਾ ਰਾਣੀ, ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਰਜ਼ਨੀਸ ਕੁਮਾਰੀ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਛਤਰਪਾਲ ਸਿੰਘ ਬਰਾੜ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

No comments: