BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਐਚ.ਐਮ.ਵੀ. ਦਾ ਅਖਿਲ ਭਾਰਤੀਯ ਧਰਮ ਸਿੱਖਿਆ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ 8 ਜੁਲਾਈ (ਜਸਵਿੰਦਰ ਆਜ਼ਾਦ)- ਆਰੀਆ ਵਿਦਿਆ ਸਭਾ, ਨਵੀਂ ਦਿੱਲੀ ਦੁਆਰਾ ਜਨਵਰੀ, 2016 ਵਿੱਚ ਆਯੋਜਿਤ ਅਖਿਲ ਭਾਰਤੀਯ ਧਰਮ ਸਿੱਖਿਆ ਪ੍ਰੀਖਿਆ ਵਿੱਚ ਹੰਸਰਾਜ ਮਹਿਲਾ ਮਹਾਵਿਦਿਆਲਾ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। +1 ਦੀ ਵਿਦਿਆਰਥਣ ਕੁ. ਰਿਆ ਨੇ 91 ਅੰਕ ਲੈ ਕੇ ਦੂਜਾ ਸਥਾਨ, ਬੀ.ਏ. ਭਾਗ ਪਹਿਲਾ ਦੀ ਰਾਫੀਆ ਨੇ 94 ਅੰਕ ਲੈ ਕੇ ਪਹਿਲਾ ਸਥਾਨ ਅਤੇ ਕੁ. ਗੁਰਨੀਤ ਨੇ 93 ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ। ਉੱਚ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੇ ਪ੍ਰਿੰਸੀਪਲ ਡਾ. ਸ਼੍ਰੀਮਤੀ ਅਜੈ ਸਰੀਨ ਨੇ ਵਧਾਈ ਦਿੰਦਿਆਂ ਸਨਮਾਨਤ ਕੀਤਾ ਗਿਆ ਅਤੇ ਉਹਨਾਂ ਨੂੰ ਜੀਵਨ ਵਿੱਚ ਹੋਰ ਬੁਲੰਦੀਆਂ ਨੂੰ ਹਾਸਲ ਕਰਨ ਲਈ ਪ੍ਰੇਰਤ ਕੀਤਾ। ਇਸ ਮੌਕੇ ਤੇ ਸੰਸਕ੍ਰਿਤ ਵਿਭਾਗ ਦੀ ਮੁਖੀ ਸ਼੍ਰੀਮਤੀ ਸੁਨੀਤਾ ਧਵਨ ਵੀ ਮੌਜੂਦ ਸਨ।

No comments: