BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਅਮਰਦੀਪ ਕਾਲਜ ਦੇ ਬੀ.ਏ.ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ

ਜਲੰਧਰ 13 ਜੁਲਾਈ (ਜਸਵਿੰਦਰ ਆਜ਼ਾਦ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ. ਸਮੈਸਟਰ ਛੇਵਾਂ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦਾ ਨਤੀਜਾ ਵਧੀਆ ਰਿਹਾ।ਕਾਲਜ ਦੀ ਵਿਦਿਆਰਥਣ ਬੰਨਪ੍ਰੀਤ ਕੌਰ ਨੇ 67% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਕੁਮਾਰੀ ਰਵਿੰਦਰ ਕੌਰ ਨੇ 64.29% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਅਤੇ ਕੁਮਾਰੀ ਗੁਰਜੋਤ ਕੌਰ ਨੇ 64% ਅੰਕ ਲੈ ਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ ਅਤੇ ਆਰਟਸ ਵਿਭਾਗ ਦੇ ਸਾਰੇ ਪ੍ਰਾਧਿਆਪਕਾ ਨੂੰ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ।ਇਸ ਸਮੇਂ ਕਾਲਜ ਦੇ ਬਾਨੀ ਚੇਅਰਮੈਨ ਸ.ਗੁਰਚਰਨ ਸਿੰਘ ਸ਼ੇਰਗਿੱਲ ਅਤੇ ਸ.ਸੁਰਿੰਦਰ ਸਿੰਘ ਢੀਂਡਸਾ ਨੇ ਵੀ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ।

No comments: