BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ ਸਿੱਖ ਪੰਥ ਸਜ਼ਾ ਜਰੂਰ ਦਿੱਤੀ ਹੈ-ਸਰਨਾ

ਅਰਵਿੰਦ ਕੇਜਰੀਵਾਲ ਜਨਤਕ ਤੌਰ ਤੇ ਮੁਆਫੀ ਮੰਗੇ-ਸਰਨਾ
ਅੰਮ੍ਰਿਤਸਰ 6 ਜੁਲਾਈ (ਬਿਊਰੋ)- ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਸ਼ੀਸ਼ ਖੇਤਾਨ ਵੱਲੋ ਪਾਰਟੀ ਦੇ ਪ੍ਰਮੁੱਖ ਅਰਵਿੰਦ ਕੇਜਰੀਵਾਲ ਵੱਲੋ ਰੀਲੀਜ਼ ਕੀਤੇ ਗਏ ਤਿੰਨ ਜੁਲਾਈ ਨੂੰ ਯੂਥ ਮੈਨੀਫੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕਰਨ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਸਿੱਖ ਇਤਿਹਾਸ ਗਵਾਹ ਹੈ ਕਿ ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ ਉਸ ਨੂੰ ਸਿੱਖਾਂ ਨੇ ਕਦੇ ਮੁਆਫ ਨਹੀ ਕੀਤਾ ਸਗੋ ਉਸ ਦੀ ਗਲਤੀ ਦੀ ਸਜ਼ਾ ਜ਼ਰੂਰ ਦਿੱਤੀ ਹੈ।
ਜਾਰੀ ਇੱਕ ਬਿਆਨ ਰਾਹੀ ਸ੍ਰ ਸਰਨਾ ਨੇ ਕਿਹਾ ਕਿ ਅਸ਼ੀਸ਼ ਖੈਤਾਨ ਨੇ ਇੱਕ ਝੂਠ ਦੇ ਪਲੰਦੇ ਵਜੋ ਜਾਣੇ ਜਾਂਦੇ ਆਪਣੇ ਚੋਣ ਮੈਨੀਫੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕਰਕੇ ਬੱਜਰ ਗਲਤੀ ਕੀਤੀ ਹੈ ਤੇ ਸਿੱਖਾਂ ਦੀਆ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲੋ ਸਿੱਖਾਂ ਨੂੰ ਕੋਈ ਵੀ ਹੋਰ ਪਿਆਰੀ ਤੇ ਸਤਿਕਾਰੀ ਜਾਣ ਵਾਲੀ ਵਸਤੂ ਨਹੀ ਹੈ ਅਤੇ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣੀ ਜਾਨ ਤੋ ਵੱਧ ਪਿਆਰ ਕਰਦੇ ਹਨ। ਉਹਨਾਂ ਕਿਹਾ ਕਿ ਸਿੱਖ ਇਤਿਹਾਸ ਗਵਾਹ ਹੈ ਕਿ ਜਿਸ ਨੇ ਵੀ ਸਿੱਖਾਂ ਦੇ ਗੁਰੂ ਸਾਹਿਬ ਨਾਲ ਕਿਸੇ ਪ੍ਰਕਾਰ ਦੀ ਛੇੜਛਾੜ ਜਾਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ ਉਸ ਨੂੰ ਸਿੱਖ ਪੰਥ ਨੇ ਆਪਣੇ ਤਰੀਕੇ ਨਾਲ ਹੀ ਸਜ਼ਾ ਦਿੱਤੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਲਈ  ਚੋਣ ਮਨੋਰਥ ਪੱਤਰ ਜ਼ਰੂਰ ਪਵਿੱਤਰ ਹੋ  ਸਕਦਾ ਹੈ ਅਤੇ ਹੋਣਾ ਵੀ ਚਾਹੀਦਾ ਹੈ ਕਿਉਕਿ ਇਹ ਪੱਤਰ ਨਹੀ ਸਗੋ ਲੋਕਾਂ ਨਾਲ ਉਹ ਵਾਅਦੇ ਹੁੰਦੇ ਹਨ ਜਿਹੜੇ ਜਨਤਾ ਦੀ ਕਚਿਹਰੀ ਵਿੱਚ ਕੀਤੇ ਜਾਂਦੇ ਹਨ ਤੇ ਜਿਹੜੀ ਪਾਰਟੀ ਇਹਨਾਂ ਵਾਅਦਿਆ ਨੂੰ ਪੂਰਾ ਨਹੀ ਕਰਦੀ ਉਸ ਦੀ ਮਾਨਤਾ ਰੱਦ ਕਰਕੇ ਚੋਣ ਅਖਾੜੇ ਵਿੱਚੋ ਬਾਹਰ ਕਰ ਦਿੱਤਾ ਜਾਣਾ ਚਾਹੀਦਾ ਹੈ ਪਰ ਇਸ ਦੀ ਤੁਲਨਾ ਕਿਸੇ ਵੀ ਧਾਰਮਿਕ ਗ੍ਰੰਥ ਨਾਲ ਕਰਨੀ ਜਿਥੇ ਕਨੂੰਨਨ ਅਪਰਾਧ ਹੈ ਉਥੇ ਸਮਾਜਿਕ ਅਪਰਾਧ ਵੀ ਹੈ। ਉਹਨਾਂ ਕਿਹਾ ਕਿ ਇਸ ਗਲਤੀ ਲਈ ਲੋਕ ਆਮ ਆਦਮੀ ਪਾਰਟੀ ਨੂੰ ਜਵਾਬ ਸਮਾਂ ਆਉਣ 'ਤੇ ਸਮਾਜਿਕ, ਧਾਰਮਿਕ ਤੇ ਰਾਜਸੀ  ਤੌਰ 'ਤੇ ਜਰੂਰ ਦੇਣਗੇ । ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀ ਸ੍ਰੀ ਗੁਰੂ ਗਰੰਥ ਸਾਹਿਬ ਦੀ ਹਜ਼ੂਰੀ ਵਿੱਚ ਇਹਨਾਂ ਦੇ ਹੀ ਇੱਕ ਮੈਂਬਰ ਪਾਰਲੀਮੈੰਟ ਭਗਵੰਤ ਸਿੰਘ ਮਾਨ ਸ਼ਰਾਬ  ਪੀ ਕੇ ਜਾ ਕੇ ਸਟੇਜ ਤੇ ਬੈਠ ਗਿਆ ਸੀ ਤੇ ਸੰਗਤਾਂ ਦੇ ਵਿਰੋਧ ਉਪਰੰਤ ਉਥੋ ਦੂੰਬ ਦਬਾ ਕੇ ਭੱਜਾ ਸੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਿੱਚ ਜੇਕਰ ਥੋੜੀ ਜਿੰਨੀ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਹੈ ਤਾਂ ਉਸ ਨੂੰ ਚਾਹੀਦਾ ਹੈ ਕਿ ਅਜਿਹੇ ਵਿਅਕਤੀ ਨੂੰ ਬਿਨਾਂ ਕਿਸੇ ਦੇਰੀ ਤੋ ਪਾਰਟੀ ਵਿੱਚੋ ਬਾਹਰ ਕੱਢੇ ਤੇ ਸਿੱਖ ਕੌਮ ਤੋ ਜਨਤਕ ਤੌਰ ਤੇ ਮੁਆਫੀ ਮੰਗਣ ਦੇ ਨਾਲ ਨਾਲ ਅਸ਼ੀਸ਼ ਖੈਤਾਨ ਖਿਲਾਫ ਖੁਦ ਮੁਕੱਦਮਾ ਦਰਜ ਕਰਵਾਏ। ਉਹਨਾਂ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਤੇ ਉਹਨਾਂ ਦੀ ਪਾਰਟੀ ਨੇ ਪੰਜਾਬ ਵਿੱਚ ਰਾਜਸੀ ਤੌਰ ਤੇ ਵਿਚਰਨ ਦਾ ਸੁਫਨਾ ਲਿਆ ਹੈ ਤਾਂ ਉਹਨਾਂ ਨੂੰ ਸਿੱਖ ਇਤਿਹਾਸ ਤੇ ਸਿੱਖ ਧਰਮ ਬਾਰੇ ਜਰੂਰ ਜਾਣਕਾਰੀ ਹਾਸਲ ਕਰ ਲੈਣੀ ਚਾਹੀਦੀ ਹੈ।

No comments: