BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਰੈਗੂਲਰ ਸਪਲਾਈ ਲਈ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਦੀ ਕੀਤੀ ਜਾਵੇ ਚੈਕਿੰਗ-ਏ.ਡੀ.ਸੀ. ਚਾਬਾ

ਹੁਸ਼ਿਆਰਪੁਰ, 11 ਜੁਲਾਈ (ਤਰਸੇਮ ਦੀਵਾਨਾ)- ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਬੈਠਕਾਂ ਵਿੱਚ ਖੁਰਾਕ ਤੇ ਸਿਵਲ ਸਪਲਾਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲੇ ਦੀਆਂ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਵਲੋਂ ਕੀਤੀ ਜਾਣ ਵਾਲੀ ਸਪਲਾਈ ਸਬੰਧੀ ਰੈਗੂਲਰ ਜਾਂਚ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਖਪਤਕਾਰਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ। ਉਨਾਂ ਕਿਹਾ ਕਿ ਆਟਾ-ਦਾਲ ਸਕੀਮ ਤਹਿਤ ਲੋਕਾਂ ਨੂੰ ਅਪ੍ਰੈਲ ਤੋਂ ਅਕਤੂਬਰ ਤੱਕ ਦਾ 6 ਮਹੀਨੇ ਦਾ ਇਕੱਠਾ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਲਾਭਪਾਤਰੀਆਂ ਨੂੰ ਅਨਾਜ ਮੁਹੱਈਆ ਕਰਾਉਣ ਦੇ ਲਈ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ ਅਤੇ ਯੋਜਨਾਬੱਧ ਤਰੀਕੇ ਨਾਲ ਇਸ ਦੀ ਵੰਡ ਕੀਤੀ ਜਾਵੇ। ਉਨਾਂ ਨੇ ਭਲਾਈ ਵਿਭਾਗ, ਬਿਜਲੀ ਵਿਭਾਗ, ਸਹਿਕਾਰਤਾ, ਬੁਨਿਆਦੀ ਢਾਂਚਾ ਅਤੇ ਮਿਊਂਪਸਲ ਅਮੈਨੀਟੀਜ਼ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਵੱਖ-ਵੱਖ ਕੰਮਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਰਜਨੀਸ਼ ਕੌਰ, ਸੀਨੀਅਰ ਭਾਜਪਾ ਨੇਤਾ ਗਿਆਨ ਬਾਂਸਲ, ਅਜੇ ਜੈਨ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਲੱਕੀ, ਪੂਜਾ ਵਸ਼ਿਸ਼ਟ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

No comments: