BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਅਮਰਦੀਪ ਕਾਲਜ ਮੁਕੰਦਪੁਰ ਦੀ ਬੀ.ਸੀ.ਏ. ਕੋਰਸ ਦੀ ਵਿਦਿਆਰਥਣ ਯੂਨੀਵਰਸਿਟੀ ਮੈਰਿਟ ਵਿੱਚ

ਮੁਕੰਦਪੁਰ, 11 ਜੁਲਾਈ (ਬਿਊਰੋ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋ ਮਈ-2016 'ਚ ਲਈ ਗਈ ਬੀ.ਸੀ.ਏ(ਤਿੰਨ ਸਾਲਾ) ਸਮੈਸਟਰ - ਪੰਜਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ ਮੁਕੰਦਪੁਰ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ।ਕਾਲਜ ਪਿ੍ਰੰਸੀਪਲ ਡਾ. ਗੁਰਜੰਟ ਸਿੰਘ ਨੇ ਪੋਸਟ ਗਰੈਜੂਏਟ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਦੇ ਮੁਖੀ ਪੋ੍ਰ. ਸੁਖਮਿੰਦਰ ਬਾਵਾ, ਟਰੇਨਿੰਗ ਅਤੇ ਪਲੇਸਮੈਂਟ ਸੈੱਲ  ਦੇ ਇੰਚਾਰਜ ਪ੍ਰੋ. ਸਰਬਜੀਤ ਸਿੰਘ ਅਤੇ ਸਮੂਹ ਸਟਾਫ ਨੂੰ ਮੁਬਾਰਕ ਦਿੰਦਿਆਂ ਦੱਸਿਆ ਕਿ ਲਵਲੀਨ ਗੋਗਨਾ ਸਪੁੱਤਰੀ ਸ਼ਾਮ ਲਾਲ ਵਾਸੀ ਬੱਲੋਵਾਲ ਨੇ 76% ਅੰਕ ਲੈ ਕੇ ਯੂਨੀਵਰਸਿਟੀ ਵਿੱਚੋਂ ਬਾਰ੍ਹਵਾਂ, ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ, ਨਿੰਦਰਾ ਸਪੁੱਤਰੀ ਹਰਬੰਸ ਲਾਲ ਵਾਸੀ ਫਿਲੋਰ ਨੇ 72.70% ਅੰਕ ਲੈ ਕੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ, ਹਰਜਿੰਦਰ ਕੌਰ  ਸਪੁੱਤਰੀ ਲਸ਼ਕਰ ਰਾਮ ਵਾਸੀ ਮੱਲੂਪੋਤਾ ਨੇੇ 67.74% ਅੰਕ ਲੈ ਕੇ ਜ਼ਿਲ੍ਹੇ ਵਿੱਚੋਂ ਚੋਥਾ ਸਥਾਨ ਹਾਸਿਲ ਕੀਤਾ। ਉਨ੍ਹਾ ਦੱਸਿਆ ਕਿ ਇਸ ਕਾਲਜ ਦੇ ਕੰਪਿਊਟਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਸ਼ਾਨਦਾਰ ਨਤੀਜੇ ਦੇ ਰਹੇ ਹਨ।ਇਸ ਲਈ  ਸਾਰਾ ਵਿਭਾਗ ਵਧਾਈ ਦਾ ਪਾਤਰ ਹੈ। ਸ. ਗੁਰਚਰਨ ਸਿੰਘ ਸ਼ੇਰਗਿਲ  ਬਾਨੀ ਕਾਲਜ ਤੇ ਸ. ਸੁਰਿੰਦਰ ਸਿੰੰਘ ਢੀਂਡਸਾ ਵਾਈਸ ਚੇਅਰਮੈਨ ਕਾਲਜ ਪੀ.ਟੀ.ਏ ਨੇ ਵਿਭਾਗ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਮੁਬਾਰਕ ਦਿੰਦਿਆਂ ਵਿਦਿਆਰਥੀਆਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ।

No comments: