BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜੰਡੂ ਸਿੰਘਾ ਵਿੱਚ ਛੇਵੇਂ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਲੜੀਵਾਲ ਸ਼੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਵਿਸ਼ਾਲ ਕੀਰਤਨ ਦਰਬਾਰ ਸਜਾਏ
ਸੰਗਤਾਂ ਵਿੱਚ ਹਾਜਰ ਪ੍ਰਧਾਨ ਭੁਪਿੰਦਰ ਸਿੰਘ ਸੰਘਾ, ਕਰਮਜੀਤ ਸਿੰਘ ਕੰਮਾਂ, ਅਮਰੀਕ ਸਿੰਘ, ਕਰਨੈਲ ਸਿੰਘ ਬਾਈ ਗੁਰੂਦੇਵ ਸਿੰਘ ਅਤੇ ਇੰਨਸੈਟ ਵਿੱਚ ਭਾਈ ਕਮਲਜੀਤ ਸਿੰਘ ਦਾ ਜਥਾ ਕੀਰਤਨ ਕਰਦੇ ਹੋਏ।
ਜੰਡੂ ਸਿੰਘਾ/ਪਤਾਰਾ 05 ਜੁਲਾਈ (ਅਮਰਜੀਤ ਸਿੰਘ)- ਪਿੰਡ ਜੰਡੂ ਸਿੰਘਾ ਵਿੱਚ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਅਸਥਾਨ ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਬਹੁਤ ਹੀ ਸਤਿਕਾਰ ਸਹਿਤ ਮਨਾਇਆ ਗਿਆ। ਜਿਸਦੇ ਸਬੰਧ ਵਿੱਚ 23 ਜੂਨ ਤੋਂ ਚੱਲ ਰਹੀ, 89 ਸ਼੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ, ਉਪਰੰਤ ਪੰਥ ਪ੍ਰਸਿੱਧ ਰਾਗੀ ਭਾਈ ਮੋਹਨ ਸਿੰਘ ਤੇ ਸਾਥੀ, ਭਾਈ ਗੁਰਦੀਪ ਸਿੰਘ ਪਲਾਹੀ ਵਾਲੇ, ਭਾਈ ਕਮਲਜੀਤ ਸਿੰਘ ਕਮਲ ਜੰਡੂ ਸਿੰਘਾ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਰਵਿੰਦਰ ਸਿੰਘ ਹਰੀਆਂ ਵੇਲਾ ਵਾਲੇ, ਭਾਈ ਭੁਪਿੰਦਰ ਸਿੰਘ, ਭਾਈ ਬਲਵਿੰਦਰ ਸਿੰਘ ਹਜੂਰੀ ਰਾਗੀ ਗੁ.ਪੰਜ ਤੀਰਥ ਸਾਹਿਬ, ਨੇ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾਂ ਕੀਰਤਨ ਕਰਕੇ ਨਿਹਾਲ ਕੀਤਾ। ਇਸ ਮੋਕੇ ਤੇ ਚੈਅਰਪਸਨ ਬੀਬੀ ਗੁਰਦੇਵ ਕੋਰ ਸੰਘਾ ਵੀ ਸੰਗਤਾਂ ਵਿੱਚ ਵਿਸ਼ੇਸ਼ ਤੋਰ ਤੇ ਪੁੱਜੇ। ਸਮੂਹ ਪ੍ਰਬੰਧਕ ਕਮੇਟੀ ਵੱਲੋਂ ਸੇਵਾਦਾਰਾਂ ਅਤੇ ਸੰਗਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੇਪਾਉ ਦੇ ਕੇ ਨਿਹਾਲ ਕੀਤਾ। ਇਸ ਮੋਕੇ ਤੇ ਪ੍ਰਧਾਨ ਭੁਪਿੰਦਰ ਸਿੰਘ ਸੰਘਾ ਨੇ ਕਿਹਾ ਕਿ ਗੁਰੂ ਘਰ ਦੀਆਂ ਇਮਾਰਤਾਂ ਦੇ ਕਾਰਜ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਤੇਜੀ ਨਾਲ ਚੱਲ ਰਹੇ ਹਨ, ਅਤੇ ਗੁਰੂ ਘਰ ਦੀ ਬਿੰਲਡਿੰਗ ਦੀ ਉਸਾਰੀ ਦਾ ਕੰਮ ਜੋਰਾ ਤੇ ਚੱਲ ਰਿਹਾ ਹੈ। ਉਨਾਂ ਸਮੂਹ ਸੰਗਤਾਂ ਨੂੰ ਇਨਾਂ ਕਾਰਜਾਂ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੋਕੇ ਤੇ ਪ੍ਰਧਾਨ ਭੁਪਿੰਦਰ ਸਿੰਘ ਸੰਘਾ, ਮੀਤ ਪ੍ਰਧਾਨ ਅਮਰੀਕ ਸਿੰਘ, ਭਾਈ ਗੁਰਦੇਵ ਸਿੰਘ, ਅਮਰਜੀਤ ਸਿੰਘ, ਕਰਨੈਲ ਸਿੰਘ, ਕੇਹਰ ਸਿੰਘ, ਕਰਮਜੀਤ ਸਿੰਘ ਕੰਮਾਂ, ਨੰਬਰਦਾਰ ਜਸਵੀਰ ਸਿੰਘ, ਸਰਤਾਜ ਸਿੰਘ, ਮਾ. ਮਨਜੀਤ ਸਿੰਘ ਸੰਘਾ, ਜਥੇਦਾਰ ਕੁਲਵਿੰਦਰ ਸਿੰਘ ਕਬੂਲਪੁਰ, ਜਸਪਾਲ ਸਿੰਘ ਗਿੱਲ, ਪ੍ਰਧਾਨ ਸੁਰਜੀਤ ਸਿੰਘ ਸਵੀਟੀ, ਗੁਰਪਾਲਜੀਤ ਸਿੰਘ, ਮਾ. ਜੋਗਿੰਦਰ ਸਿੰਘ ਸੰਘਾ, ਸਰਪੰਚ ਸੁਖਵਿੰਦਰ ਸਿੰਘ ਸੰਘਾ ਕਪੂਰ ਪਿੰਡ, ਮਲਵਿੰਦਰ ਸਿੰਘ ਐਕਸੀਅਨ, ਕੇਹਰ ਸਿੰਘ ਜੋਹਲ, ਜਗਦੇਵ ਸਿੰਘ, ਮਾ. ਗੁਰਦੇਵ ਸਿੰਘ, ਚੇਤਨਪਾਲ ਸਿੰਘ ਪੰਚ, ਜਸਵੰਤ ਸਿੰਘ, ਮਨਧੀਰ ਸਿੰਘ, ਪੰਚ ਮਨਜੀਤ ਸਿੰਘ ਸੰਘਾ, ਮਾ. ਅਮਰਜੀਤ ਸਿੰਘ, ਅਮਰੀਕ ਸਿੰਘ ਗਰੇਵਾਲ, ਸੁਖਜਿੰਦਰ ਸਿੰਘ, ਮਨਜੀਤ ਸਿੰਘ, ਸੁਖਵਿੰਦਰ ਸਿੰਘ, ਅਤੇ ਹੋਰ ਸੇਵਾਦਾਰ ਹਾਜਰ ਸਨ।

No comments: