BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਕਿਸੇ ਵੀ ਨਾਗਰਿਕ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਹੀ ਕਰਨਾ ਪਵੇਗਾ-ਬੋਨੀ ਅਜਨਾਲਾ

ਹਲਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ
ਰਮਦਾਸ 30 ਸਤੰਬਰ (ਸਾਹਿਬ ਖੋਖਰ)- ਹਿੰਦ ਪਾਕਿ ਵਿੱਚ ਵਧੇ ਤਣਾਅ ਤੋ ਬਾਅਦ ਪ੍ਰਸ਼ਾਸ਼ਨ ਵੱਲੋ ਸਰਹੱਦੀ ਖੇਤਰ ਦੇ 10 ਕਿੱਲੋਮੀਟਰ ਘੇਰੇ ਵਿੱਚ ਆਉਦੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਪਿੰਡ ਛੱਡ ਕੇ ਸੁਰੱਖਿਅਤ ਥਾਵਾਂ ਤੇ ਜਾਣ ਦੀ ਹਦਾਇਤ ਕੀਤੀ ਗਈ ਸੀ ।ਇਸ ਸਬੰਧ 'ਚ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸਰਹੱਦੀ ਪਿੰਡਾਂ ਦਾ ਦੌਰਾ ਕਰਨ ਉਪਰੰਤ ਕਸਬਾ ਰਮਦਾਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਪੰਜਾਬ ਸਰਕਾਰ ਉਹਨਾ ਦੀ ਹਰ ਮਦਦ ਲਈ ਉਹਨਾ ਨਾਲ ਹਰ ਵੇਲੇ ਚਟਾਂਨ ਵਾਂਗ ਖੜੀ ਹੈ । ਉਹਨਾ ਕਿਹਾ ਕਿ ਸ੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ, ਗੁਰਦੁਆਰਾ ਗੁਰੂ ਕਾ ਬਾਗ ਵਿਖੇ ਵੀ ਲੋਕਾਂ ਦੇ ਰਹਿਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ । ਪੰਜਾਬ ਸਰਕਾਰ ਵੱਲੋਂ ਸੂਗਰ ਮਿੱਲ ਭਲਾ ਪਿੰਡ, ਡਿਗਰੀ ਕਾਲਜ ਅਜਨਾਲਾ ਆਦਿ ਥਾਵਾਂ ਤੇ ਵੀ ਸਰਹੱਦੀ ਖੇਤਰ ਦੇ ਲੋਕਾਂ ਦੇ ਰਹਿਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ । ਉਹਨਾ ਕਿਹਾ ਕਿ ਲੋੜ ਪੈਣ ਤੇ ਹੋਰ ਵੀ ਅਜਿਹੇ ਕੈਪਸ ਸਥਾਪਿਤ ਕੀਤੇ ਜਾਣਗੇ ਤਾਂ ਜੋ ਕਿਸੇ ਨਾਗਰਕਿ ਨੂੰ ਕੋਈ ਮੁਸ਼ਕਿਲ ਨਾ ਆ ਸਕੇ । ਇਸ ਮੌਕੇ ਨਗਰ ਕੌਸਲ ਪ੍ਰਧਾਨ ਬੀਬੀ ਜਸਵਿੰਦਰ ਕੌਰ ਗਿੱਲ, ਬਲਾਕ ਸੰਮਤੀ ਮੈਬਰ ਗੁਰਮੁੱਖ ਸਿੰਘ ਕੋਟ, ਸਰਕਲ ਪ੍ਰਧਾਨ ਜੱਥੇ: ਮਲਕੀਤ ਸਿੰਘ ਪੰਡੋਰੀ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਕਾਲੀਆ, ਮੀਤ ਪ੍ਰਧਾਨ ਤੇਰਿੰਦਰ ਸ਼ੇਰ ਸਿੰਘ, ਸਰਕਲ ਯੂਥ ਪ੍ਰਧਾਨ ਸਰਪੰਚ ਰਾਜਬੀਰ ਸਿੰਘ ਬਾਉਲੀ, ਸ਼ੋਸ਼ਲ ਮੀਡੀਆਂ ਇੰਚਾ: ਤਸਬੀਰ ਸਿੰਘ ਰਿੰਪਾਂ, ਸਕੱਤਰ ਹਰਦਿਆਲ ਸਿੰਘ, ਰਮਨ ਜੁਲਕਾ, ਸਰਪੰਚ ਕਾਬਲ ਸਿੰਘ ਪਸ਼ੀਆਂ , ਸਰਪੰਚ ਸੰਤੋਖ ਸਿੰਘ ਜੌਹਲ, ਸਾਬਕਾ ਸਰਪੰਚ ਜਸਪਾਲ ਸਿੰਘ, ਗੁਰਮੀਤ ਸਿੰਘ ਭੁੱਲਰ, ਦਿਲਬਾਗ ਸਿੰਘ, ਪੀ.ਏ. ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਰਮਦਾਸ , ਸਰਪੰਚ ਬਲਵਿੰਦਰ ਸਿੰਘ ਜੱਟਾ, ਡਾਇਰੈਕਟਰ ਹਰਬੰਸ ਸਿੰਘ ਘੋਨੇਵਾਹਲਾ, ਸਰਪੰਚ ਦਲਵਿੰਦਰ ਸਿੰਘ, ਹਰਪਾਲ ਸਿੰਘ ਆਦਿ ਮੌਜੂਦ ਸਨ।

No comments: