BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਭਾਰਤੀ ਫੌਜ ਵੱਲੋੋਂ ਕੀਤੇ ਸਰਜੀਕਲ ਅਪ੍ਰੇਸ਼ਨ ਬਾਅਦ ਬਣੇ ਹਾਲਾਤਾਂ ਦੇ ਮੱਦੇਨਜ਼ਰ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਹਿਮ ਮੀਟਿੰਗ

ਪੁਲੀਸ ਕਮਿਸ਼ਨਰ ਅਰਪਿਤ ਸ਼ੁਕਲਾ ਤੇ ਡੀ.ਸੀ. ਕਮਲ ਕਿਸ਼ੋਰ ਯਾਦਵ ਵੱਲੋੋਂ ਅਧਿਕਾਰੀਆਂ ਨੂੰ ਹਦਾਇਤਾਂ
ਜਲੰਧਰ 30 ਸਤੰਬਰ (ਜਸਵਿੰਦਰ ਆਜ਼ਾਦ)- ਭਾਰਤੀ ਫੌਜ ਵੱਲੋੋਂ ਦਰਿਸ਼ਤਗਰਦਾਂ ਦੇ ਖਾਤਮੇਂ ਲਈ ਪਾਕਿਸਤਾਨੀ ਖੇਤਰ 'ਚ ਕੀਤੇ ਗਏ ਸਰਜੀਕਲ ਅਪਰੇਸ਼ਨ ਦੇ ਮੱਦੇਨਜ਼ਰ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਖੇਤਰਾਂ ਵਿੱਚ ਪੈਦਾ ਹੋਏ ਹਾਲਾਤਾਂ ਨੂੰ ਦੇਖਦਿਆਂ ਪੁਲੀਸ ਕਮਿਸ਼ਨਰ ਸ੍ਰੀ ਅਰਪਿਤ ਸ਼ੁਕਲਾ ਅਤੇ  ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਵੱਲੋੋਂ ਸਿਵਲ ਤੇ ਪੁਲੀਸ ਅਧਿਕਾਰੀਆਂ ਨਾਲ ਅੱਜ ਇਥੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ੁਕਲਾ ਤੇ ਸ੍ਰੀ ਯਾਦਵ ਨੇ ਕਿਹਾ ਕਿ ਭਾਵੇਂ ਜਲੰਧਰ ਜ਼ਿਲਾ ਭੂਗੋਲਿਕ ਪੱਖ ਤੋੋਂ ਸਰਹੱਦੀ ਖੇਤਰ ਵਿੱਚ ਨਹੀਂ ਪੈਂਦਾ ਪਰ ਫਿਰ ਵੀ ਜੇਕਰ ਕੋਈ ਐਮਰਜੈਂਸੀ ਹਾਲਾਤ ਪੈਦਾ ਹੁੰਦੇ ਹਨ ਤਾਂ ਸਿਵਲ ਤੇ ਪੁਲੀਸ ਅਧਿਕਾਰੀਆਂ ਨੂੰ ਇਨਾਂ ਨਾਲ ਨਜਿੱਠਣ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸੰਵੇਦਨਸ਼ੀਲ ਸਥਾਨਾ 'ਤੇ ਧਿਆਨ ਕੇਂਦਰਤਿ ਕਰਦਿਆਂ ਸੁਰੱਖਿਆ ਦੇ ਇੰਤਜ਼ਾਮ ਪੁਖਤਾ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਅਜਿਹੇ ਹਾਲਾਤਾਂ ਨਾਲ ਨਜਿੱਠਣ ਲਈ ਸਿਵਲ ਪ੍ਰਸ਼ਾਸਨ ਵੱਲੋੋਂ ਕੰਟਰੋਲ ਰੂਮ ਸਥਾਪਤ ਕੀਤਾ ਜਾ ਰਿਹਾ ਹੈ। ਸ੍ਰੀ ਸ਼ੁਕਲਾ ਤੇ ਸ੍ਰੀ ਯਾਦਵ ਨੇ ਦੱਸਿਆ ਕਿ ਤੱਤਕਾਲੀ ਹਾਲਾਤਾਂ ਨਾਲ ਨਿਪਟਣ ਲਈ ਈੰਧਣ, ਘਰੇਲੂ ਗੈਸ, ਖਾਧ ਪਦਾਰਥਾਂ, ਦਵਾਈਆਂ, ਪਸ਼ੂਆਂ ਦੇ ਚਾਰੇ 'ਤੇ ਹੋਰ ਲੋੜੀਂਦੀਆਂ ਵਸਤਾਂ ਦੇ ਭੰਡਾਰ ਲੋੜ ਅਨੁਸਾਰ ਇਕੱਤਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨਾਂ ਦੱਸਿਆ ਕਿ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਤੇ ਸੰਭਾਵੀ ਰਾਤਰੀ ਸਿਹਤ ਸੇਵਵਾਂ ਲਈ ਹਸਪਤਾਲਾਂ ਨੂੰ ਤਿਆਰੀ ਕਰਨ ਲਈ ਕਿਹਾ ਜਾ ਚੁੱਕਿਆ ਹੈ। ਸ੍ਰੀ  ਸ਼ੁਕਲਾ ਨੇ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚੈਕਿੰਗ ਵਧਾਈ ਜਾਵੇ ਅਤੇ ਚੈਕਿੰਚ ਟੀਮਾਂ ਵਿੱਚ ਵਾਧਾ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਪੁਲੀਸ ਸ੍ਰੀ ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗਿਰੀਸ਼ ਦਿਯਾਲਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਮੀਤ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ, ਏ.ਡੀ.ਸੀ.ਪੀ ਸ੍ਰੀਮਤੀ ਅਵਨੀਤ ਕੌਂਡਲ ਤੋੋਂ ਇਲਾਵਾ ਪੁਲੀਸ ਤੇ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

No comments: