BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੰਜਾਬ ਸਰਕਾਰ ਨੇ ਸਾਰੇ ਵਰਗਾਂ ਦੀ ਭਲਾਈ ਲਈ ਕੀਤਾ ਬੇਮਿਸਾਲ ਕੰਮ-ਸ. ਰਾਣੀਕੇ

ਵਿਧਾਨ ਸਭਾ ਹਲਕਾ ਕਰਤਾਰਪੁਰ ਵਿੱਚ ਐਸ.ਸੀ.ਵਿੰਗ ਦੀ ਰੈਲੀ
ਜਲੰਧਰ 06 ਸਤੰਬਰ (ਜਸਵਿੰਦਰ ਆਜ਼ਾਦ)- ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਨੇ ਆਪਣੇ ਸਾਢੇ ਨੌ ਸਾਲ ਦੇ ਕਾਰਜ ਕਾਲ ਦੌਰਾਨ ਹਰ ਖੇਤਰ ਅਤੇ ਹਰ ਵਰਗ ਲਈ ਬੇ ਮਿਸਾਲ ਕੰਮ ਕੀਤੇ ਹਨ ਅਤੇ ਵਿਸ਼ੇਸ਼ ਕਰ ਦਲਿਤ ਭਾਈਚਾਰੇ ਲਈ ਅਣਗਿਣਤ ਭਲਾਈ ਸਕੀਮਾਂ ਬਣਾ ਕੇ ਉਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਅਣਥੱਕ ਯਤਨ ਕੀਤੇ ਹਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ. ਗੁਲਜ਼ਾਰ ਸਿੰਘ ਰਾਣੀਕੇ ਪਸ਼ੂ ਪਾਲਣ ਮੰਤਰੀ ਅਤੇ ਪ੍ਰਧਾਨ ਐਸ.ਸੀ.ਵਿੰਗ ਸ੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਕਰਤਾਰਪੁਰ ਵਿਖੇ ਦਲਿਤ ਭਾਈਚਾਰੇ ਦੇ ਇਕ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂ ਦੱਸਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਉੱਚੀ ਤੇ ਸੁੱਚੀ ਸੋਚ ਸਦਕਾ ਹੀ ਦਲਿਤ ਭਾਈਚਾਰੇ ਨੂੰ ਹਮੇਸ਼ਾ ਪਹਿਲ ਦਿੱਤੀ ਗਈ ਹੈ ਅਤੇ ਉਨਾਂ ਦੀ ਭਲਾਈ ਲਈ ਅਣਗਿਣਤ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਇਨਾਂ ਸਕੀਮਾਂ ਵਿਚ ਸ਼ਗਨ ਸਕੀਮ 5100 ਰੁਪਏ ਤੋਂ ਵਧਾ ਕੇ 15000 ਰੁਪਏ ਕੀਤੀ ਗਈ। ਪੰਜਾਬ ਦੇ ਵੱਖ ਵੱਖ ਧਰਮਾਂ ਦੇ ਲੋਕਾਂ ਨੂੰ ਉਨਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ , ਪੈਨਸ਼ਨ ਸਕੀਮ ਨੂੰ 250 ਤੋਂ ਵਧਾ ਕੇ 500 ਰੁਪਏ ਕੀਤਾ ਗਿਆ, ਆਟਾ-ਦਾਲ ਸਕੀਮ ਦਾ ਦਾਇਰਾ ਵਧਾਇਆ ਗਿਆ, ਮਾਈ ਭਾਗੋ ਵਿੱਦਿਆ ਸਕੀਮ ਅਧੀਨ ਲੜਕੀਆਂ ਨੂੰ ਸਾਈਕਲ ਵੰਡ ਸਕੀਮ, ਅਨੁਸੂਚਿਤ ਜਾਤੀ ਦੇ ਬੱਚਿਆਂ ਲਈ ਮੁਫ਼ਤ ਵਿੱਦਿਆ, ਵਿਦਿਆਰਥੀਆਂ ਲਈ ਮੁਫ਼ਤ ਕਿਤਾਬਾਂ ਤੇ ਵਰਦੀਆਂ  ਅਤੇ ਪ੍ਰੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਰਗੀਆਂ ਅਹਿਮ ਸਕੀਮਾਂ ਦਾ ਲਾਭ ਦਿੱਤਾ ਗਿਆ ਹੈ। ਉਨਾਂ ਅਗੇ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਦੇ ਐਸ.ਸੀ.ਵਿੰਗ ਵਲੋਂ ਕਰਵਾਈਆਂ ਜਾ ਰਹੀਆਂ ਇਨਾਂ ਰੈਲੀਆਂ ਦਾ ਮੁੱਖ ਮਕਸਦ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਗਰੂਕ ਕਰਨਾ ਅਤੇ ਜਿਹੜੇ ਲੋਕ ਇਨਾਂ ਸਕੀਮਾਂ ਤੋਂ ਵਾਂਝੇ ਰਹਿ ਗਏ ਹਨ ਉਨਾਂ ਨੂੰ ਇਨਾਂ ਸਕੀਮਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕਰਨਾ ਹੈ। ਉਨਾਂ ਦੱਸਿਆ ਕਿ ਹੁਣ ਤੱਕ ਸੂਬੇ ਵਿਚ ਐਸ.ਸੀ.ਵਿੰਗ ਵਲੋਂ ਵੱਖ ਵੱਖ 79 ਵਿਧਾਨ ਸਭਾ ਹਲਕਿਆਂ ਵਿਚ ਰੈਲੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਡਾ.ਬੀ.ਆਰ.ਅੰਬੇਦਕਰ ਜੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਉਨਾਂ ਦੇ 125ਵੇਂ ਜਨਮ ਦਿਵਸ ਦੇ ਸਬੰਧ ਵਿਚ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿਚ ਸੈਮੀਨਾਰ ਕਰਵਾਏ ਜਾ ਰਹੇ ਹਨ । ਉਨਾਂ ਕਿਹਾ ਕਿ ਡਾ.ਬੀ.ਆਰ ਅੰਬੇਦਕਰ ਜੀ ਨੇ ਮਨੁੱਖਤਾ ਦੀ ਭਲਾਈ ਲਈ ਆਪਣਾ ਸਾਰਾ ਜੀਵਨ ਸਮਰਪਿਤ ਕਰ ਦਿੱਤਾ ਇਸ ਲਈ ਸਾਡਾ ਇਹ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਉਨਾਂ ਵਲੋਂ ਦਰਸਾਏ ਮਾਰਗ 'ਤੇ ਚੱਲਦੇ ਹੋਏ ਉਸਾਰੂ ਸਮਾਜ ਦੀ ਸਿਰਜਣਾ ਵਿਚ ਵੱਡਾਮੁੱਲਾ ਯੋਗਦਾਨ ਪਾਈਏ।
ਇਸ ਮੌਕੇ ਹਲਕਾ ਵਿਧਾਇਕ ਕਰਤਾਰਪੁਰ ਸ. ਸਰਵਣ ਸਿੰਘ ਫਿਲੌਰ ਨੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਲਿਤ ਭਾਈਚਾਰਾ ਪੂਰੀ ਤਰਾਂ ਜਾਗਰੂਕ ਹੈ ਅਤੇ ਇਹ ਭਾਈਚਾਰਾ ਪੰਜਾਬ ਵਿਚ ਤੀਜੀ ਵਾਰ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਬਣਾਉਣ ਵਿਚ ਅਹਿਮ ਯੋਗਦਾਨ ਪਾਵੇੇਗਾ। ਉਨਾਂ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਭਲਾਈ ਲਈ ਸ.ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿਚ ਬਣੀ ਸ੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਸੁਰੂ ਕੀਤੀਆਂ ਗਈਆਂ ਸਕੀਮਾਂ ਸਬੰਧੀ ਜਾਣਕਾਰੀ ਘਰ ਘਰ ਪਹੁੰਚਾਉਣ। ਇਸ ਮੌਕੇ ਉਪ ਚੇਅਰਮੈਨ ਬਲਾਕ ਸੰਮਤੀ ਭੋਗਪੁਰ ਸ.ਗੁਰਚਰਨ ਸਿੰਘ ਕੋਟਲੀ, ਸ੍ਰੀ ਦਮਨਵੀਰ ਸਿੰਘ ਅਕਾਲੀ ਆਗੂ, ਸ੍ਰੀ ਦੀਪਕ ਸੌਂਧੀ, ਸ੍ਰੀ ਰਾਜੂ ਨਾਗਰਾ, ਡਾ.ਮੱਖਣ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ,ਪੰਚ ਅਤੇ ਐਸ.ਸੀ.ਵਿੰਗ ਦੇ ਅਹੁਦੇਦਾਰ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

No comments: