BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਕੋਰਫਬਾਲ ਖੇਡ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਚੈਂਪੀਅਨ ਬਣਿਆ

ਜਲੰਧਰ 16 ਸਤੰਬਰ (ਜਸਵਿੰਦਰ ਆਜ਼ਾਦ)- ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਵਾਲੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਖਿਡਾਰੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅੰਤਰ ਕਾਲਜ ਪ੍ਰਤੀਯੋਗਤਾ ਦੌਰਾਨ ਕੋਰਫਬਾਲ ਖੇਡ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਚੈਂਪੀਅਨ ਬਣਇਆ ਜਦ ਕਿ ਟੱਗ ਆਫ ਵਾਰ (ਰੱਸਾ ਕੱਸੀ) ਖੇਡ ਵਿਚੋਂ ਰਨਰ ਅਪ ਰਿਹਾ। ਖਿਡਾਰੀਆਂ ਦੀ ਇਸ ਪ੍ਰਾਪਤੀ ਉੱਤੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਖਿਡਾਰੀਆਂ, ਕੋਚ ਅਤੇ ਸਪੋਰਟਸ ਵਿਭਾਗ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਵਧੀਆ ਖੇਡ ਪ੍ਰਦਰਸ਼ਨ ਲਈ ਪ੍ਰੇਰਨਾ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਕੇ ਵੀ ਆਪਣਾ ਭਵਿੱਖ ਸਵਾਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਵਲੋਂ ਖਿਡਾਰੀਆਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਦੇ ਸਾਰਥਕ ਨਤੀਜੇ ਨਿਕਲ ਰਹੇ ਹਨ। ਡਾ. ਐਸ.ਐਸ. ਬੈਂਸ, ਡੀਨ ਸਪੋਰਟਸ, ਡਾ. ਜਸਪਾਲ ਸਿੰਘ, ਮੁਖੀ ਸਪੋਰਟਸ ਵਿਭਾਗ ਅਤੇ ਪ੍ਰੋ. ਤਰਸੇਮ ਸਿੰਘ ਨੇ ਵੀ ਇਨ੍ਹਾਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।

No comments: