BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਲੋਕਾਂ ਦੀਆਂ ਭਲਾਈ ਸਕੀਮਾਂ ਲਈ ਇਤਿਹਾਸਕ ਕੰਮ ਕੀਤੇ-ਗੁਲਜ਼ਾਰ ਸਿੰਘ ਰਣੀਕੇ

  • ਸ. ਗੁਲਜ਼ਾਰ ਸਿੰਘ ਰਣੀਕੇ ਨੇ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਦਾ ਦਿੱਤਾ ਸੱਦਾ
  • ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਵੱਲੋਂ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ: ਜਿੰਦੂ
ਗੁਰੂਹਰਸਹਾਏ 22 ਸਤੰਬਰ (ਮਨਦੀਪ ਸਿੰਘ ਸੋਢੀ)- ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਲੋਕਾਂ ਦੀਆਂ ਭਲਾਈ ਸਕੀਮਾਂ ਲਈ ਇਤਿਹਾਸਕ ਕੰਮ ਕੀਤੇ। ਇਨਾਂ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਅਤੇ ਪਸ਼ੂ ਪਾਲਣ, ਮੱਛੀ ਪਾਲਣ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇ੍ਰਣੀਆਂ ਭਲਾਈ ਮੰਤਰੀ ਪੰਜਾਬ ਸ. ਗੁਲਜ਼ਾਰ ਸਿੰਘ ਰਣੀਕੇ ਨੇ ਸਥਾਨਕ ਏ.ਆਰ ਰਿਜ਼ੋਰਟ ਲੱਖੋਂ ਕੇ ਬਹਿਰਾਮ ਵਿਖੇ ਐਸ ਈ ਵਿੰਗ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਸਮੇਂ ਉਨਾਂ ਦੇ ਨਾਲ  ਸ.ਜੋਗਿੰਦਰ ਸਿੰਘ ਜਿੰਦੂ ਵਿਧਾਇਕ ਫਿਰੋਜਪੁਰ ਦਿਹਾਤੀ, ਸz.ਵਰਦੇਵ ਸਿੰਘ ਮਾਨ ਹਲਕਾ ਇੰਚਾਰਜ ਗੁਰੂਹਰਸਹਾਏ ਵੀ ਹਾਜ਼ਰ ਸਨ।
ਸ. ਗੁਲਜ਼ਾਰ ਸਿੰਘ ਰਾਣੀਕੇ ਨੇ ਕਿਹਾ ਕਿ ਲੰਬਾ ਸਮਾਂ ਸੂਬੇ ਅਤੇ ਦੇਸ਼ ਵਿਚ ਰਹੀ ਕਾਂਗਰਸ ਦੀ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਸੀ ਦਿੱਤਾ ਜਦ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਿਕਾਰਡ ਤੋੜ ਵਿਕਾਸ ਕਰਵਾਇਆ ਗਿਆ ਹੈ। ਆਪਣੀ ਸਰਕਾਰ ਨੂੰ ਮੁਲਾਜ਼ਮ, ਕਿਸਾਨ, ਵਪਾਰੀ ਅਤੇ ਗ਼ਰੀਬ ਪੱਖੀ ਸਰਕਾਰ ਦੱਸਦਿਆਂ ਉਨਾਂ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਲੋਕ ਭਲਾਈ ਦੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਉਹ ਅਕਾਲੀ ਭਾਜਪਾ ਸਰਕਾਰ ਵੱਲੋਂ ਹੀ ਅਰੰਭੀਆਂ ਹਨ। ਉਨਾਂ ਪੈਨਸ਼ਨ ਸਕੀਮ, ਆਟਾ ਦਾਲ ਸਕੀਮ, ਸ਼ਗਨ ਸਕੀਮ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ, ਭਾਈ ਭਾਗੋ ਵਿੱਦਿਆ ਸਕੀਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਕੀਮਾਂ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦਾ ਵੱਡਾ ਸਹਾਰਾ ਬਣੀਆਂ ਹਨ। ਉਨਾਂ ਨੇ ਕਿਹਾ ਕਿ ਜਿੱਥੇ ਰਾਜ ਦੇ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਿਆ ਗਿਆ ਹੈ ਉੱਥੇ 7 ਮੈਰੀਟੋਰੀਅਸ ਸਕੂਲ ਵੀ ਆਰੰਭ ਕੀਤੇ ਗਏ ਹਨ। ਉਨਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਹਮੇਸ਼ਾ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼ੇ੍ਰਣੀਆਂ ਦੇ ਲੋਕਾਂ ਲਈ ਭਲਾਈ ਸਕੀਮਾਂ ਬਣਾ ਕੇ ਉਨਾਂ ਨੂੰ ਅਮਲੀ ਜਾਮਾ ਪਹਿਨਾਇਆ। ਉਨਾਂ ਦੱਸਿਆ ਕਿ ਜ਼ਿਲਾ ਪੱਧਰੀ ਸ਼ੋ੍ਰਮਣੀ ਅਕਾਲੀ ਦਲ ਦੀ ਐਸ.ਸੀ ਵਿੰਗ ਦੀ ਸੱਦੀ ਮੀਟਿੰਗ ਦਾ ਮੁੱਖ ਮੁੱਦਾ ਜਥੇਬੰਦੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨਾ ਹੈ ਤੇ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਜ਼ਿਲਾ ਪੱਧਰ, ਸਰਕਲ ਪੱਧਰ, ਪਿੰਡ ਪੱਧਰ, ਸ਼ਹਿਰ 'ਚ ਵਾਰਡ ਪੱਧਰ ਤੇ ਕਮੇਟੀਆਂ ਦਾ ਗਠਨ ਕੀਤਾ ਗਿਆ।
ਇਸ ਮੌਕੇ ਸ.ਜੋਗਿੰਦਰ ਸਿੰਘ ਜਿੰਦੂ ਅਤੇ ਸ.ਵਰਦੇਵ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਵੱਲੋਂ ਕਰਵਾਏ ਗਏ ਰਿਕਾਰਡ ਤੋੜ ਵਿਕਾਸ ਕਾਰਜ ਆਪਣੇ ਆਪ ਵਿਚ ਲਾਮਿਸਾਲ ਪ੍ਰਾਪਤੀ ਹੈ ਜਿਸ ਦੀ ਹਨੇਰੀ ਅੱਗੇ ਕੋਈ ਵੀ ਵਿਰੋਧੀ ਪਾਰਟੀ ਚੋਣਾਂ ਵਿੱਚ ਟਿਕ ਨਹੀਂ ਸਕੇਗੀ। ਉਨਾਂ  ਨੇ ਕਿਹਾ ਕਿ ਵਿਕਾਸ ਹੀ ਗੱਠਜੋੜ ਦਾ ਮੁੱਦਾ ਰਿਹਾ ਹੈ ਅਤੇ ਆਉਂਦੀਆਂ ਚੋਣਾਂ ਵੀ ਵਿਕਾਸ ਦੇ ਮੁੱਦੇ 'ਤੇ ਹੀ ਜਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਸਾਡੇ ਬਜ਼ੁਰਗਾਂ ਦਾ ਸਤਿਕਾਰ ਕਰਦਿਆਂ ਆਜ਼ਾਦੀ ਘੁਲਾਟੀਏ ਅਤੇ ਸਾਡੇ ਮਹਾਨ ਸ਼ਹੀਦਾਂ ਦੀਆਂ ਯਾਦਗਾਰੀਆਂ ਦੀ ਸਾਂਭ-ਸੰਭਾਲ ਕੀਤੀ। ਉਨਾਂ ਕਿਹਾ ਕਿ ਸਰਕਾਰ ਵੱਲੋਂ ਗ਼ਰੀਬ ਲੋਕਾਂ ਲਈ ਇਤਿਹਾਸਕ ਫ਼ੈਸਲੇ ਕੀਤੇ ਹਨ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਕਾਰਡ ਬਣਾਏ ਗਏ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ.ਸਤਪਾਲ ਸਿੰਘ ਤਲਵੰਡੀ ਭਾਈ ਮੈਂਬਰ ਐਸ.ਜੀ.ਪੀ.ਸੀ, ਸz.ਦਰਸ਼ਨ ਸਿੰਘ ਮੋਠਾਂਵਾਲਾ ਮੈਂਬਰ ਐਸ.ਜੀ.ਪੀ.ਸੀ, ਸ੍ਰੀ.ਮਾਟੂ ਵੋਹਰਾ ਪ੍ਰਧਾਨ, ਸz.ਗੁਰਦਿੱਤ ਸਿੰਘ, ਸ.ਗੁਰਪ੍ਰੀਤ ਸਿੰਘ ਚੇਅਰਮੈਨ, ਸz.ਪ੍ਰੀਤਮ ਸਿੰਘ ਬਾਠ, ਸz.ਜਰਨੈਲ ਸਿੰਘ, ਸz.ਹਰਪਾਲ ਸਿੰਘ ਬੇਦੀ, ਸz.ਬਲਜਿੰਦਰ ਸਿੰਘ ਮੰਗੇਵਾਲਾ, ਸz.ਮੇਜਰ ਸਿੰਘ ਸੋਡੀਵਾਲਾ, ਸz.ਸੁਖਪਾਲ ਸਿੰਘ ਲੱਖੋਂ ਕੇ, ਇਕਬਾਲ ਸਿੰਘ, ਸz.ਗੁਰਦੀਪ ਸਿੰਘ, ਗੁਰਬਖ਼ਸ਼ ਸਿੰਘ ਪ੍ਰਧਾਨ ਐਸ.ਸੀ.ਵਿੰਗ ਆਦਿ ਹਾਜ਼ਰ ਸਨ।

No comments: