BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਡੀ.ਸੀ ਵਲੋਂ ਜਿਲੇ ਵਿੱਚ ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਜਾਰੀ

ਜਲੰਧਰ 30 ਸਤੰਬਰ (ਜਸਵਿੰਦਰ ਆਜ਼ਾਦ)- ਡਿਪਟੀ ਕਮਿਸ਼ਨਰ ਜਲੰਧਰ ਨੇ ਪਾਕਿਸਤਾਨ ਨਾਲ ਲਗਦੀ ਭਾਰਤੀ ਸਰਹੱਦ  ਤੇ ਤਨਾਅ ਨੂੰ ਧਿਆਨ ਵਿਚ ਰੱਖਦੇ ਜਿਲਾ ਜਲੰਧਰ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ  ਛੁੱਟੀ ਤੇ ਚਲ ਰਹੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਤੁਰੰਤ ਆਪਣੀ ਡਿਊਟੀ ਤੇ ਵਾਪਸ ਹਾਜ਼ਰ ਹੋਣ ਦੀਆਂ ਵੀ ਹਦਾਇਤਾਂ ਕੀਤੀਆਂ ਹਨ । ਇਨਾਂ ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਭਵਿੱਖ ਵਿਚ ਕੋਈ ਵੀ ਅਧਿਕਾਰੀ/ ਕਰਮਚਾਰੀ ਡਿਪਟੀ ਕਮਿਸ਼ਨਰ ਦੀ ਅਗੇਤਰੀ ਪ੍ਰਵਾਨਗੀ ਤੋਂ ਬਿਨਾਂ ਨਾ ਛੁੱਟੀ ਤੇ ਜਾਵੇਗਾ ਅਤੇ ਨਾ ਹੀ ਸਟੇਸ਼ਨ ਛੱਡੇਗਾ।

No comments: